Share on Facebook Share on Twitter Share on Google+ Share on Pinterest Share on Linkedin ਪ੍ਰਾਇਮਰੀ ਅਧਿਆਪਕਾ ਤੇ ਨਾਨ-ਟੀਚਿੰਗ ਸਟਾਫ਼ ਦੀ ਤਨਖ਼ਾਹ ਲਈ ਤੁਰੰਤ ਬਜਟ ਜਾਰੀ ਕਰੇ ਸਰਕਾਰ ਗੌਰਮਿੰਟ ਟੀਚਰਜ਼ ਯੂਨੀਅਨ ਨੇ ਲੜੀਵਾਰ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ: ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਜ਼ਿਲ੍ਹਾ ਮੁਹਾਲੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੁਹਾਲੀ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦੀ ਤਨਖ਼ਾਹ ਲਈ ਤੁਰੰਤ ਬਜਟ ਜਾਰੀ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਤੰਬਰ ਮਹੀਨੇ ਵੀ ਤਨਖ਼ਾਹ ਆਖ਼ਰੀ ਹਫ਼ਤੇ ਮਿਲੀ ਹੈ। ਤਨਖ਼ਾਹਾਂ ਸਬੰਧੀ ਪਹਿਲਾਂ ਵੀ ਬਜਟ ਦੀ ਘਾਟ ਕਈ ਵਾਰ ਆ ਚੁੱਕੀ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਅਤੇ ਜਨਰਲ ਸਕੱਤਰ ਰਵਿੰਦਰ ਸਿੰਘ ਪੱਪੀ ਸਿੱਧੂ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਤਨਖ਼ਾਹ ਲੇਟ ਹੋਣ ਕਰਕੇ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਜਟ ਜਲਦੀ ਜਾਰੀ ਨਾ ਕੀਤਾ ਗਿਆ ਤਾਂ ਮੁਲਾਜ਼ਮ ਜਥੇਬੰਦੀ ਲਗਾਤਾਰ ਆ ਰਹੀ ਇਸ ਸਮੱਸਿਆ ਦਾ ਪੱਕਾ ਹੱਲ ਕਰਵਾਉਣ ਲਈ ਲੜੀਵਾਰ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਾਰੀ ਜ਼ਿੰਮੇਵਾਰੀ ਬਜਟ ਜਾਰੀ ਨਾ ਕਰਨ ਵਾਲੇ ਸਬੰਧਤ ਉੱਚ ਅਧਿਕਾਰੀਆਂ ਦੀ ਹੋਵੇਗੀ। ਮੀਟਿੰਗ ਵਿੱਚ ਸੰਦੀਪ ਸਿੰਘ, ਮਨਪ੍ਰੀਤ ਸਿੰਘ, ਗੁਲਜੀਤ ਸਿੰਘ, ਅਰਵਿੰਦਰ ਸਿੰਘ ਬਲਜੀਤ ਸਿੰਘ, ਗੁਰਪ੍ਰੀਤਪਾਲ ਸਿੰਘ ਹਰਪ੍ਰੀਤ ਸਿੰਘ, ਰਵਿੰਦਰ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ