nabaz-e-punjab.com

ਅਗਨੀਵੀਰ ਭਰਤੀ ਹੋਣ ਲਈ ਸਿਰਫ਼ ਕੁਆਰੇ ਲੜਕੇ ਲੜਕੀਆਂ ਹੀ ਕਰ ਸਕਣਗੇ ਅਪਲਾਈ

ਬਿਨੈਕਾਰ ਨੂੰ ਭਰਤੀ ਸਮੇਂ ਦੇਣਾ ਪਵੇਗਾ ਅਣਵਿਆਹੇ ਹੋਣ ਦਾ ਸਰਟੀਫਿਕੇਟ

ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਉਮੀਦਵਾਰ ਆਨਲਾਈਨ ਅਪਲਾਈ ਕਰਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਨਵੰਬਰ:
ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ ਤੱਕ ਆਨਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਅੱਜ ਇੱਥੇ ਇਹ ਜਾਣਕਾਰੀ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸ੍ਰੀਮਤੀ ਡਿੰਪਲ ਥਾਪਰ ਨੇ ਸਾਂਝੀ ਕੀਤੀ।
ਅਧਿਕਾਰੀ ਨੇ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸਟ੍ਰੇਸ਼ਨ ਲਈ ਬਿਨੈਕਾਰ ਵੈਬਸਾਈਟ https://agnipath-vayu.cdac.in/1V/ ’ਤੇ ਲਾਗਇੰਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਇਹ ਭਰਤੀ ਟੈੱਸਟ ਕਮਿਸ਼ਨਡ ਅਫ਼ਸਰ/ਪਾਈਲਟ ਅਤੇ ਨੋਵੀਗੇਟਰ ਲਈ ਨਹੀਂ ਹੈ। ਬਿਨੈਕਾਰ ਅਗਨੀਵੀਰ ਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈਕਾਰ ਕੇਵਲ ਆਨਲਾਈਨ ਮਾਧਿਅਮ ਰਾਹੀਂ ਹੀ ਭੇਜਣ।
ਉਨ੍ਹਾਂ ਕਿਹਾ ਕਿ ਹਦਾਇਤਾਂ ਅਨੁਸਾਰ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 27 ਜੂਨ 2002 ਜਾਂ 27 ਨਵੰਬਰ 2005 ਵਿਚਕਾਰ (ਦੋਵੇਂ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਅਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਹੋਰ ਵਧੇਰੇ ਜਾਣਕਾਰੀ ਲਈ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈਬਸਾਈਟ https://agnipath-vayu.cdac.in/1V/ ’ਤੇ ਹਾਸਲ ਕਰ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…