Share on Facebook Share on Twitter Share on Google+ Share on Pinterest Share on Linkedin ਡੇਂਗੂ ਪ੍ਰਕੋਪ: ਕੈਂਪ ਵਿੱਚ 32 ਲੋਕਾਂ ਨੇ ਕੀਤਾ ਖੂਨਦਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਨਵੰਬਰ: ਮੁਹਾਲੀ ਜ਼ਿਲ੍ਹੇ ਵਿੱਚ ਲਗਾਤਾਰ ਵਧ ਰਹੇ ਡੇਂਗੂ ਅਤੇ ਵਾਇਰਲ ਬੁਖ਼ਾਰ ਦੇ ਮੱਦੇਨਜ਼ਰ ਖੂਨ ਦੀ ਕਮੀ ਨੂੰ ਪੂਰਾ ਕਰਨ ਦੇ ਮੰਤਵ ਨਾਲ ਸਮਾਜ ਸੇਵੀ ਸੰਸਥਾ ਵਿਸ਼ਵਾਸ ਫਾਊਂਡੇਸ਼ਨ ਪੰਚਕੂਲਾ, ਇੰਡੀਅਨ ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਮੁਹਾਲੀ ਅਤੇ ਐਚਡੀਐਫਸੀ ਬੈਂਕ ਵੱਲੋਂ ਭੱਠਲ ਰਸੋਈ ਦੇ ਸਹਿਯੋਗ ਨਾਲ ਸੈਕਟਰ-117 ਵਿੱਚ ਖੂਨਦਾਨ ਕੈਂਪ ਲਾਇਆ ਗਿਆ। ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਜਨਮ ਦਿਨ ਅਤੇ ਵਿਆਹ ਦੀ ਵਰ੍ਹੇਗੰਢ ਮਨਾਉਣ ਲਈ ਫ਼ਜ਼ੂਲ ਖ਼ਰਚੀ ਕਰਨ ਦੀ ਥਾਂ ਅਜਿਹੇ ਮੌਕਿਆਂ ’ਤੇ ਖੂਨਦਾਨ ਕਰਨਾ ਚਾਹੀਦਾ ਹੈ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਸਮੇਤ ਗਰਮੀ ਤੇ ਸਰਦੀ ਦੇ ਮੌਸਮ ਅਨੁਸਾਰ ਲੋੜਵੰਦਾਂ ਨੂੰ ਕੱਪੜੇ ਦਾਨ ਕੀਤੇ ਜਾਣੇ ਚਾਹੀਦੇ ਹਨ। ਵਿਸ਼ਵਾਸ ਫਾਊਂਡੇਸ਼ਨ ਦੀ ਪ੍ਰਧਾਨ ਸਾਧਵੀ ਨੀਲਿਮਾ ਵਿਸ਼ਵਾਸ ਨੇ ਦੱਸਿਆ ਕਿ ਇਸ ਕੈਂਪ ਵਿੱਚ 32 ਵਿਅਕਤੀਆਂ ਨੇ ਖੂਨਦਾਨ ਕੀਤਾ। ਇਸ ਤੋਂ ਪਹਿਲਾਂ ਸਾਰੇ ਖੂਨਦਾਨੀਆਂ ਦਾ ਮੈਡੀਕਲ ਟੀਮ ਨੇ ਚੈੱਕਅਪ ਕੀਤਾ। ਡਾਕਟਰਾ ਨੇ ਦੱਸਿਆ ਕਿ ਹਰੇਕ ਵਿਅਕਤੀ ਨੂੰ ਤਿੰਨ ਮਹੀਨੇ ਇੱਕ ਵਾਰ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਮੌਕੇ ਸ੍ਰੀਮਤੀ ਮਨਜੀਤ ਭੱਠਲ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਕਮਲੇਸ਼ ਕੌਸ਼ਲ, ਸ਼ੀਸ਼ੂਪਾਲ ਪਠਾਣੀਆਂ, ਵਿਕਾਸ ਕੁਮਾਰ ਤੇ ਅਨੀਰੱੁਧ ਪਠਾਣੀਆਂ ਅਤੇ ਐੱਚਡੀਐੱਫ਼ਸੀ ਬੈਂਕ ਤੋਂ ਹਰੀਸ਼ ਗੁਪਤਾ, ਬਿਕਰਮ ਸਿੰਘ ਵੀ ਹਾਜ਼ਰ ਸਨ। ਅਖੀਰ ਵਿੱਚ ਬੱਬੀ ਬਾਦਲ ਅਤੇ ਪ੍ਰਬੰਧਕਾਂ ਨੇ ਸਾਰੇ ਖੂਨਦਾਨੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ