ਮੁਹਾਲੀ ਪੁਲੀਸ ਵੱਲੋਂ ਦੋ ਮੁਲਜ਼ਮ ਹੈਰੋਇਨ ਸਣੇ ਕਾਬੂ, ਤਿੰਨ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ’ਚ ਕਰਵਾਇਆ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਨਵੰਬਰ:
ਮੁਹਾਲੀ ਪੁਲੀਸ ਨੇ ਨਵੇਂ ਐੱਸਐੱਸਪੀ ਡਾ. ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸਪੀ (ਸਿਟੀ) ਅਕਾਸ਼ਦੀਪ ਸਿੰਘ ਅੌਲਖ ਅਤੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਰਹਿਨੁਮਾਈ ਹੇਠ ਸੈਂਟਰਲ ਥਾਣਾ ਫੇਜ਼-8 ਦੇ ਐੱਸਐੱਚਓ ਇੰਸਪੈਕਟਰ ਰਾਜੇਸ਼ ਅਰੋੜਾ ਦੀ ਅਗਵਾਈ ਵਾਲੀ ਟੀਮ ਨੇ ਮਾੜੇ ਅਨਸਰਾਂ, ਵਾਹਨ ਚੋਰਾਂ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਮੁਹਿੰਮ ਚਲਾਈ ਗਈ ਹੈ।
ਥਾਣੇਦਾਰ ਭੁਪਿੰਦਰ ਸਿੰਘ ਸਾਥੀ ਪੁਲੀਸ ਕਰਮਚਾਰੀਆਂ ਨਾਲ ਪਿੰਡ ਕੁੰਭੜਾ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸੀ ਤਾਂ ਇਸ ਦੌਰਾਨ ਦੋ ਨੌਜਵਾਨ ਪੈਦਲ ਤੁਰੇ ਆਉਂਦੇ ਦਿਖਾਈ ਦਿੱਤੇ ਜੋ ਨਾਕੇ ’ਤੇ ਪੁਲੀਸ ਨੂੰ ਦੇਖ ਕੇ ਘਬਰਾ ਗਏ। ਇਸ ਦੌਰਾਨ ਉਹ ਆਪਣੀ ਲੋਅਰ ਦੀ ਜੇਬ ’ਚੋਂ ਮੋਮੀ ਲਿਫ਼ਾਫ਼ਾ ਸੁੱਟ ਕੇ ਪਿੱਛੇ ਮੁੜਨ ਲੱਗੇ ਤਾਂ ਸੱਕ ਹੋਣ ’ਤੇ ਥਾਣੇਦਾਰ ਭੁਪਿੰਦਰ ਸਿੰਘ ਨੇ ਸਾਥੀ ਪੁਲੀਸ ਮੁਲਾਜ਼ਮਾਂ ਦੀ ਮਦਦ ਨਾਲ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ।
ਥਾਣਾ ਮੁਖੀ ਰਾਜੇਸ਼ ਅਰੋੜਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਨਜ਼ੀਰ ਵਾਸੀ ਮਹਿਜੂਹ ਨਗਰ (ਸ੍ਰੀ ਨਗਰ) ਅਤੇ ਦਿਲਬਰ ਸਿੰਘ ਵਾਸੀ ਪਿੰਡ ਕੁੰਭੜਾ (ਮੁਹਾਲੀ) ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਐਨਡੀਪੀਸੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਪਤਾ ਲਗਾਇਆ ਜਾਵੇਗਾ ਕਿ ਉਹ ਕਿੱਥੋਂ ਨਸਾ ਖ਼ਰੀਦਦੇ ਹਨ ਅਤੇ ਅੱਗੇ ਕਿੱਥੇ ਕਿੱਥੇ ਨਸ਼ਾ ਸਪਲਾਈ ਕਰਦੇ ਹਨ ਅਤੇ ਉਨ੍ਹਾਂ ਦੇ ਹੋਰ ਕਿਹੜੇ ਕਿਹੜੇ ਸਾਥੀ ਹਨ।

ਉਧਰ, ਥਾਣੇਦਾਰ ਭੁਪਿੰਦਰ ਸਿੰਘ ਨੇ ਇੱਕ ਘਰ ’ਚੋਂ ਤਿੰਨ ਹੋਰ ਨੌਜਵਾਨਾਂ ਖ਼ੁਸ਼ਮਨਪ੍ਰੀਤ ਸਿੰਘ ਵਾਸੀ ਪਿੰਡ ਚੱਕਬਾਜਾ (ਸ੍ਰੀ ਮੁਕਤਸਰ ਸਾਹਿਬ), ਖੁਸ਼ਵਿੰਦਰ ਕੁਮਾਰ ਵਾਸੀ ਪਿੰਡ ਬਰੋਲੀ (ਖਰੜ) ਅਤੇ ਕੁਲਵੀਰ ਸਿੰਘ ਵਾਸੀ ਡੱਡੂਮਾਜਰਾ ਕਲੋਨੀ (ਚੰਡੀਗੜ੍ਹ) ਨੂੰ ਘਰ ਸ਼ੱਕ ਹੋਣ ’ਤੇ ਹਿਰਾਸਤ ਵਿੱਚ ਲੈ ਪੁੱਛਗਿੱਛ ਕੀਤੀ ਗਈ, ਪ੍ਰੰਤੂ ਤਲਾਸ਼ੀ ਦੌਰਾਨ ਇਨ੍ਹਾਂ ਨੌਜਵਾਨਾਂ ਕੋਲੋਂ ਕੋਈ ਨਸ਼ੀਲੀ ਚੀਜ਼ ਬਰਾਮਦ ਨਹੀਂ ਹੋਈ। ਉਂਜ ਸਖ਼ਤੀ ਨਾਲ ਪੁੱਛਗਿੱਛ ਕਰਨ ’ਤੇ ਉਨ੍ਹਾਂ ਦੱਸਿਆ ਕਿ ਨਸ਼ਾ ਕਰਨ ਦੇ ਆਦੀ ਹਨ ਅਤੇ ਮੁਲਜ਼ਮ ਦਿਲਬਰ ਸਿੰਘ ਕੋਲੋਂ ਨਸਾ ਖਰੀਦਣ ਆਏ ਸੀ। ਇਨ੍ਹਾਂ ਤਿੰਨੇ ਨੌਜਵਾਨਾਂ ਨੂੰ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰ ਸੈਕਟਰ-66 (ਮੁਹਾਲੀ) ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…