Share on Facebook Share on Twitter Share on Google+ Share on Pinterest Share on Linkedin ਭਾਜਪਾ ਆਗੂ ਤੇ ਸਾਬਕਾ ਮੰਤਰੀ ਦੀ ਸੁੰਦਰ ਸ਼ਾਮ ਅਰੋੜਾ ਜ਼ਮਾਨਤ ਅਰਜੀ ਰੱਦ ਵਿਜੀਲੈਂਸ ਦੇ ਏਆਈਜੀ ਨੂੰ ਕੇਸਾਂ ’ਚੋਂ ਖਲਾਸੀ ਲਈ ਕੀਤੀ ਸੀ ਇੱਕ ਕਰੋੜ ਰਿਸ਼ਵਤ ਦੀ ਪੇਸ਼ਕਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਨਵੰਬਰ: ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਸਮੇਂ ਉਦਯੋਗ ਮੰਤਰੀ ਰਹੇ ਅਤੇ ਹੁਣ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ ਦਿੰਦਿਆਂ ਉਸ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ ਹੈ। ਸ਼ਾਮ ਸੁੰਦਰ ਅਰੋੜਾ ਸਨਅਤੀ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਅਤੇ ਮੁਹਾਲੀ ਵਿੱਚ ਬੰਦ ਪਈ ਜੇਸੀਟੀ ਫੈਕਟਰੀ ਦੀ ਜ਼ਮੀਨ ਨੂੰ ਸਸਤੇ ਭਾਅ ’ਤੇ ਵੇਚਣ ਸਮੇਤ ਭ੍ਰਿਸ਼ਟਾਚਾਰ ਦੇ ਹੋਰ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਕੇਸਾਂ ’ਚੋਂ ਕਾਨੂੰਨੀ ਕਾਰਵਾਈ ਤੋਂ ਬਚਨ ਲਈ ਭਾਜਪਾ ਆਗੂ ਨੇ ਕੁੱਝ ਦਿਨ ਪਹਿਲਾਂ ਵਿਜੀਲੈਂਸ ਬਿਊਰੋ ਦੇ ਏਆਈਜੀ ਤੇ ਜਾਂਚ ਅਧਿਕਾਰੀ ਮਨਮੋਹਨ ਕੁਮਾਰ ਨੂੰ ਇੱਕ ਕਰੋੜ ਰੁਪਏ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਸੀ ਅਤੇ ਪਹਿਲੀ ਕਿਸ਼ਤ ਵਜੋਂ 50 ਲੱਖ ਰੁਪਏ ਰਿਸ਼ਵਤ ਦੇਣ ਸਮੇਂ ਵਿਜੀਲੈਂਸ ਨੇ ਬੀਤੀ 15 ਅਕਤੂਬਰ ਨੂੰ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਸੀ। ਇਸ ਸਬੰਧੀ ਵਿਜੀਲੈਂਸ ਬਿਊਰੋ (ਉਡਣ ਦਸਤਾ-1) ਦੇ ਏਆਈਜੀ ਮਨਮੋਹਨ ਕੁਮਾਰ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਪਰਚਾ ਦਰਜ ਕੀਤਾ ਗਿਆ ਹੈ। ਇਸ ਸਮੇਂ ਉਹ ਨਿਆਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹਨ। ਵਿਜੀਲੈਂਸ ਨੇ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਸੀ। ਜਾਂਚ ਅਧਿਕਾਰੀ ਨੂੰ ਰਿਸ਼ਵਤ ਦੇਣ ਲਈ ਮੁਹਾਲੀ ਦੇ ਇੱਕ ਨਾਮੀ ਬਿਲਡਰ ਨੇ 50 ਲੱਖ ਰੁਪਏ ਦਿੱਤੇ ਸੀ ਅਤੇ ਅਰੋੜਾ ਉਸੇ ਬਿਲਡਰ ਦੀ ਗੱਡੀ ਵਿੱਚ ਹੀ ਵਿਜੀਲੈਂਸ ਅਧਿਕਾਰੀ ਨੂੰ ਪੈਸੇ ਦੇਣ ਆਇਆ ਸੀ, ਪ੍ਰੰਤੂ ਇਸ ਮਾਮਲੇ ਵਿੱਚ ਬਿਲਡਰ ਦੀ ਸ਼ੱਕੀ ਭੂਮਿਕਾ ਬਾਰੇ ਵਿਜੀਲੈਂਸ ਵੱਲੋਂ ਅਜੇ ਤਾਈਂ ਕੋਈ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ