Share on Facebook Share on Twitter Share on Google+ Share on Pinterest Share on Linkedin ਬ੍ਰਹਮਾਕੁਮਾਰੀ ਭੈਣਾਂ ਨੇ ਸੜਕ ਸੁਰੱਖਿਆ ਮੋਟਰ ਸਾਈਕਲ ਰੈਲੀ ਕੱਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਨਵੰਬਰ: ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸਵਰੀ ਵਿਸ਼ਵ ਵਿਦਿਆਲਿਆ ਦੇ ਟਰਾਂਸਪੋਰਟ ਵਿੰਗ ਵੱਲੋਂ ਸੜਕ ਸੁਰੱਖਿਆ ਮੋਟਰ ਸਾਈਕਲ ਰੈਲੀ ਕੱਢੀ ਗਈ। ਜਿਸ ਨੂੰ ਮੁਹਾਲੀ ਦੇ ਐਸਪੀ ਜਗਜੀਤ ਸਿੰਘ ਜੱਲ੍ਹਾ, ਮੁੰਬਈ ਤੋਂ ਪਹੁੰਚੇ ਬ੍ਰਹਮਾਕੁਮਾਰੀ ਕਵਿਤਾ, ਡੀਐਸਪੀ ਨਰਿੰਦਰਪਾਲ ਚੌਧਰੀ, ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਚਰਨ ਸਿੰਘ ਨੇ ਸ਼ਿਵ ਦਾ ਝੰਡਾ ਦਿਖਾ ਕੇ ਰਵਾਨਾ ਕੀਤਾ। ਇਹ ਰੈਲੀ ਬ੍ਰਹਮਾਕੁਮਾਰੀ ਸੱੁਖ-ਸ਼ਾਂਤੀ ਭਵਨ ਫੇਜ਼-7 ਤੋਂ ਆਰੰਭ ਹੋਈ ਅਤੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ’ਚੋਂ ਹੁੰਦੀ ਹੋਈ ਕਰੀਬ 25 ਕਿੱਲੋਮੀਟਰ ਦਾ ਪੈਂਡਾ ਤੈਅ ਕਰਕੇ ਵਾਪਸ ਬ੍ਰਹਮਾਕੁਮਾਰੀ ਸੱੁਖ-ਸ਼ਾਂਤੀ ਭਵਨ ਵਿੱਚ ਪਹੁੰਚ ਕੇ ਸਮਾਪਤ ਹੋਈ। ਬ੍ਰਹਮਾਕੁਮਾਰੀ ਅਦਿੱਤੀ ਨੇ ਵਾਹਨ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ। ਐਸਪੀ ਜਗਜੀਤ ਸਿੰਘ ਜੱਲ੍ਹਾ ਅਤੇ ਡੀਐਸਪੀ ਨਰਿੰਦਰ ਪਾਲ ਚੌਧਰੀ ਨੇ ਵੀ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਉਂਦੇ ਹੋਏ ਵਾਹਨ ਚਾਲਕਾਂ ਨੂੰ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਲੲਾਂੀ ਪ੍ਰੇਰਿਆ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਦੀ ਇਜ਼ਾਜਤ ਨਾ ਦੇਣ। ਇਹ ਜਾਣਕਾਰੀ ਦਿੰਦਿਆਂ ਮੁਹਾਲੀ, ਖਰੜ, ਰੂਪਨਗਰ ਖੇਤਰ ਦੇ ਰਾਜਯੋਗ ਕੇਂਦਰਾਂ ਦੀ ਇੰਚਾਰਜ ਬ੍ਰਹਮਾਕੁਮਾਰੀ ਪ੍ਰੇਮਲਤਾ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਟੀਚਾ ਸੜਕ ਸੁਰੱਖਿਆ ਤੇ ਜੀਵਨ ਰੱਖਿਆ ਅਰਥਾਤ ਸੜਕ ’ਤੇ ਵੱਖ-ਵੱਖ ਕਾਰਨਾਂ ਕਰਕੇ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨਾ ਸੀ। ਇਸ ਰੈਲੀ ਦਾ ਮਾਰਕੀਟ ਫੇਜ਼-10, ਸਨਾਤਨ ਧਰਮ ਮੰਦਰ ਫੇਜ਼-11, ਫੇਜ਼-7, ਫੇਜ਼-3ਬੀ2, ਫੇਜ਼-1 ਦੀ ਮਾਰਕੀਟ ਵਿੱਚ ਦੁਕਾਨਦਾਰਾਂ ਅਤੇ ਆਮ ਸ਼ਹਿਰੀਆਂ ਨੇ ਫੁੱਲਾਂ, ਫਲਾਂ ਅਤੇ ਸਿਰੋਪਾਓ ਨਾਲ ਸਵਾਗਤ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ