Share on Facebook Share on Twitter Share on Google+ Share on Pinterest Share on Linkedin ਸਾਰੇ ਦਿਵਿਆਂਗ ਵਿਅਕਤੀਆਂ ਦੇ ਯੂਡੀਆਈਡੀ ਕਾਰਡ ਬਣਾਉਣ ਦੇ ਆਦੇਸ਼ ਡੀਸੀ ਨੇ ਮੀਟਿੰਗ ਵਿੱਚ ਯੂੀਡੀਆਈਡੀ ਕਾਰਡ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ: ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ। ਜਿਸ ਵਿੱਚ ਦਿਵਿਆਂਗ ਵਿਅਕਤੀਆਂ ਲਈ ਯੂਡੀਆਈਡੀ ਕਾਰਡ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੂਡੀਆਈਡੀ ਕਾਰਡ ਜਾਰੀ ਕਰਨ ਵਿੱਚ ਦੇਰੀ ਨਾ ਕੀਤੀ ਜਾਵੇ, ਜਿਨ੍ਹਾਂ ਵਿਅਕਤੀਆਂ ਵੱਲੋਂ ਕਾਰਡ ਲੈਣ ਲਈ ਅਰਜ਼ੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਸਾਰਿਆਂ ਦੇ ਕਾਰਡ 30 ਨਵੰਬਰ ਤੱਕ ਬਣਾ ਕੇ ਜਾਰੀ ਕੀਤੇ ਜਾਣ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਐਸਡੀਐਮਜ਼ ਨੂੰ ਹਦਾਇਤ ਕੀਤੀ ਕਿ ਆਪਣੇ ਖੇਤਰ ਵਿੱਚ ਐਨਜੀਓਜ਼ ਦੀ ਮਦਦ ਨਾਲ ਪਿੰਡਾਂ ਵਿੱਚ ਯੋਗ ਲਾਭਪਾਤਰੀ ਜੋ ਯੂਡੀਆਈਡੀ ਕਾਰਡ ਬਣਾਉਣ ਦੇ ਯੋਗ ਹਨ, ਉਨ੍ਹਾਂ ਦਾ ਡਾਟਾ ਤਿਆਰ ਕਰਕੇ ਤੁਰੰਤ ਕਾਰਡ ਬਣਾਏ ਜਾਣ। ਜੇਕਰ ਕਿਸੇ ਦਿਵਿਆਂਗ ਦਾ ਯੂਡੀਆਈਡੀ ਕਾਰਡ ਪਹਿਲਾਂ ਰੱਦ ਹੋ ਚੁੱਕਾ ਹੈ ਤਾਂ ਉਸ ਦੀ ਮੁੜ ਪੜਚੋਲ ਕੀਤੀ ਜਾਵੇ। ਡੀਸੀ ਨੇ ਡੀਐਸਐਸਓ ਨੂੰ ਇਹ ਹਦਾਇਤ ਕੀਤੀ ਕਿ ਉਹ ਯੂਡੀਆਈਡੀ ਕਾਰਡ ਬਣਾਉਣ ਸਬੰਧੀ ਜਾਣਕਾਰੀ ਵਾਲੇ ਪੇਫਲੈਟ ਛਪਾ ਕੇ ਪਿੰਡਾਂ ਵਿੱਚ ਵੰਡੇ ਜਾਣ। ਸਮੂਹ ਸਰਪੰਚਾਂ ਅਤੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਅਤੇ ਵਾਰਡਾਂ ਵਿੱਚ ਯੋਗ ਵਿਅਕਤੀਆਂ ਦੇ ਯੂਡੀਆਈਡੀ ਕਾਰਡ ਬਣਾਉਣ ਨੂੰ ਤਰਜ਼ੀਹ ਦੇਣ। ਡੀਸੀ ਅਮਿਤ ਤਲਵਾੜ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਵਿੱਚ ਅਪੰਗਤਾ ਭਾਵੇਂ ਕਿੰਨੀ ਪ੍ਰਤੀਸ਼ਤ ਕਿਉਂ ਨਾ ਹੋਵੇ, ਸਾਰੇ ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਅਪੰਗਤਾ ਸ਼ਨਾਖ਼ਤੀ ਕਾਰਡ ਬਣਾਏ ਜਾਣਗੇ। ਇਹ ਦਸਤਾਵੇਜ਼ ਪੂਰੇ ਮੁਲਕ ਵਿੱਚ ਵੈਲਿਡ ਹੋਵੇਗਾ। ਇਹ ਕਾਰਡ ਦਿਵਿਆਂਗ ਵਿਅਕਤੀਆਂ ਨੂੰ ਰੇਲਵੇ ਕਾਉਂਟਰਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਵੀ ਲਾਭ ਲੈਣ ਸਮੇਂ ਸਹਾਈ ਹੋਵੇਗਾ। ਕੋਈ ਵੀ ਦਿਵਿਆਂਗ ਅਪੰਗਤਾ ਸ਼ਨਾਖ਼ਤੀ ਕਾਰਡ ਬਣਾਉਣ ਲਈ ਸਰਕਾਰ ਦੀ ਵੈਬਸਾਈਟ http://www.swavlambancard.gov.in ’ਤੇ ਰਾਜਿਸਟ੍ਰੇਸ਼ਨ ਕਰ ਸਕਦਾ ਹੈ। ਇਸ ਤੋਂ ਇਲਾਵਾ ਕੋਈ ਵੀ ਦਿਵਿਆਂਗ ਵਿਅਕਤੀ ਆਪਣੇ ਨਿੱਜੀ ਕੰਪਿਊਟਰ, ਨਜ਼ਦੀਕੀ ਸਾਈਬਰ ਕੈਫ਼ੇ ਜਾਂ ਸੇਵਾ ਕੇਂਦਰ ਵਿੱਚ ਜਾ ਕੇ ਆਪਣੀ ਰਾਜਿਸਟ੍ਰੇਸ਼ਨ ਕਰਵਾ ਸਕਦਾ ਹੈ। ਲੋੜਵੰਦ ਵਧੇਰੇ ਜਾਣਕਾਰੀ ਲਈ ਆਪਣੇ ਨੇੜੇ ਦੇ ਐਸਐਮਓ, ਸਿਵਲ ਸਰਜਨ, ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਜਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਤੋਂ ਜਾਣਕਾਰੀ ਲੈ ਸਕਦੇ ਹਨ। ਇਸ ਮੌਕੇ ਏਡੀਸੀ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸਡੀਐਮ ਸ੍ਰੀਮਤੀ ਸਰਬਜੀਤ ਕੌਰ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਿਵਲ ਸਰਜਨ ਡਾ.ਆਦਰਸਪਾਲ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਗਿਰੀਸ ਡੋਗਰਾ, ਐਸਐਮਓਜ਼ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ