Share on Facebook Share on Twitter Share on Google+ Share on Pinterest Share on Linkedin ਨਾਜਾਇਜ਼ ਅਸਲੇ ਸਣੇ ਮੁਲਜ਼ਮ ਗ੍ਰਿਫ਼ਤਾਰ, ਦੋ ਰੋਜ਼ਾ ਪੁਲੀਸ ਰਿਮਾਂਡ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ: ਮੁਹਾਲੀ ਪੁਲੀਸ ਵੱਲੋਂ ਐੱਸਐੱਸਪੀ ਡਾ. ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡੀਐਸਪੀ (ਸ਼ਹਿਰੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਫੇਜ਼-11 ਥਾਣਾ ਦੇ ਐਸਐਚਓ ਗਗਨਦੀਪ ਸਿੰਘ ਦੀ ਅਗਵਾਈ ਹੇਠ ਏਐਸਆਈ ਜਸਵੀਰ ਸਿੰਘ ਤੇ ਹੋਰ ਪੁਲੀਸ ਕਰਮਚਾਰੀ ਗੋਲਫ਼ ਰੇਂਜ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਗੁਪਤ ਸੂਚਨਾ ਮਿਲਣ ’ਤੇ ਪੁਲੀਸ ਨੇ ਪ੍ਰਮੋਦ ਵਾਸੀ ਪਿੰਡ ਮੰਜਾ ਕਲਿਆਣ, ਜ਼ਿਲ੍ਹਾ ਬਰੇਲੀ (ਯੂਪੀ) ਨੂੰ ਕਾਬੂ ਕਰਕੇ ਉਸ ਦੇ ਕੋਲੋਂ .315 ਬੋਰ ਦਾ ਦੇਸੀ ਕੱਟਾ ਬਰਾਮਦ ਕੀਤਾ ਗਿਆ। ਮੌਜੂਦਾ ਸਮੇਂ ਵਿੱਚ ਮੁਲਜ਼ਮ ਅੰਬ ਸਾਹਿਬ ਕਲੋਨੀ ਫੇਜ਼-11 ਵਿੱਚ ਰਹਿ ਰਿਹਾ ਸੀ। ਡੀਐਸਪੀ ਬੱਲ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਦੇ ਖ਼ਿਲਾਫ਼ ਥਾਣਾ ਫੇਜ਼-11 ਵਿੱਚ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੇਕਰ ਕਿਸੇ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਨ੍ਹਾਂ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ