Share on Facebook Share on Twitter Share on Google+ Share on Pinterest Share on Linkedin ਆਖ਼ਰਕਾਰ ਵਿਦਿਆਰਥਣ ਨੂੰ ਸਰਟੀਫਿਕੇਟ ਦੇਣ ਲਈ ਰਾਜ਼ੀ ਹੋਇਆ ਨਾਮੀ ਸਕੂਲ ਨਿੱਜੀ ਸਕੂਲ ਵੱਲੋਂ ਅੱਠਵੀਂ ਜਮਾਤ ਦੀ ਵਿਦਿਆਰਥਣ ਨੂੰ ਸਰਟੀਫਿਕੇਟ ਨਾ ਦੇਣ ਦਾ ਮਾਮਲਾ ਐਸਡੀਐਮ ਨੇ ਕੀਤੀ ਸੀ ਰਿਆਨ ਸਕੂਲ ਦੇ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਿੱਜੀ ਦਖ਼ਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ ਤੋਂ ਬਾਅਦ ਹੁਣ ਰਿਆਨ ਪਬਲਿਕ ਸਕੂਲ ਦੀ ਮੈਨੇਜਮੈਂਟ ਗਰੀਬ ਵਰਗ ਨਾਲ ਸਬੰਧਤ ਵਿਦਿਆਰਥਣ ਨੂੰ ਅੱਠਵੀਂ ਪਾਸ ਅਤੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਗੱਲ ਮੰਨ ਲਈ ਹੈ। ਬੀਤੀ 21 ਨਵੰਬਰ ਨੂੰ ਮੁਹਾਲੀ ਦੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਨੇ ਰਿਆਨ ਸਕੂਲ ਦੇ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਡੀਸੀ ਨੂੰ ਭੇਜੀ ਰਿਪੋਰਟ ਵਿੱਚ ਐਸਡੀਐਮ ਨੇ ਸਕੂਲ ਪ੍ਰਬੰਧਕਾਂ ਦਾ ਰਵੱਈਆ ਅੜੀਅਲ ਹੋਣ ਦੀ ਗੱਲ ਕਹੀ ਸੀ। ਉਨ੍ਹਾਂ ਲਿਖਿਆ ਕਿ ਵਿਦਿਆਰਥਣ ਨੂੰ ਸਰਟੀਫਿਕੇਟ ਦੇਣਾ ਬਣਦਾ ਹੈ ਤਾਂ ਜੋ ਉਸ ਦਾ ਭਵਿੱਖ ਖ਼ਰਾਬ ਨਾ ਹੋ ਸਕੇ। ਉਧਰ, ਅਨੁਸੂਚਿਤ ਜਾਤੀਆਂ ਕਮਿਸ਼ਨਰ ਦੇ ਹੁਕਮਾਂ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਹੇਠ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ। ਵਿਭਾਗ ਵੱਖਰੇ ਤੌਰ ’ਤੇ ਜਾਂਚ ਕਰ ਰਿਹਾ ਹੈ। ਨਿੱਜੀ ਸਕੂਲ ’ਤੇ ਗਰੀਬ ਪਰਿਵਾਰ ਦੀ ਪ੍ਰੀਤ ਕੌਰ ਨੂੰ ਅੱਠਵੀਂ ਪਾਸ ਦਾ ਸਰਟੀਫਿਕੇਟ ਜਾਰੀ ਨਾ ਕਰਨ ਦਾ ਦੋਸ਼ ਹੈ। ਇਸ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰਾਂ ਅਤੇ ਐਸਡੀਐਮ ਦੀ ਰਿਪੋਰਟ ਮਿਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਸਕੂਲ ਮੈਨੇਜਮੈਂਟ ਨੂੰ ਤਲਬ ਕੀਤਾ ਗਿਆ ਸੀ ਅਤੇ ਅੱਜ ਸਕੂਲ ਦੀ ਪ੍ਰਿੰਸੀਪਲ ਖ਼ੁਦ ਡੀਸੀ ਦਫ਼ਤਰ ਵਿੱਚ ਪੇਸ਼ ਹੋਏ। ਇਸ ਮੌਕੇ ਐਸਡੀਐਮ ਸਰਬਜੀਤ ਕੌਰ, ਸਹਾਇਕ ਕਮਿਸ਼ਨਰ ਤਰਸੇਮ ਚੰਦ, ਪੀੜਤ ਵਿਦਿਆਰਥਣ ਪ੍ਰੀਤ ਕੌਰ ਦੇ ਪਿਤਾ ਵਿਕਰਮਜੀਤ ਸਿੰਘ ਵਾਸੀ ਪਿੰਡ ਬਾਕਰਪੁਰ, ਇਸ ਕੇਸ ਦੀ ਪੈਰਵੀ ਕਰ ਰਹੇ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਸਿੱਖਿਆ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਪਹਿਲਾਂ ਸਕੂਲ ਮੈਨੇਜਮੈਂਟ ਦਾ ਪੱਖ ਸੁਣਿਆ। ਇਸ ਮਗਰੋਂ ਪੀੜਤ ਲੜਕੀ ਦੇ ਪਿਤਾ ਨੂੰ ਅੰਦਰ ਸੱਦਿਆ ਗਿਆ। ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਸਕੂਲ ਪ੍ਰਿੰਸੀਪਲ ਨੇ ਪੀੜਤ ਲੜਕੀ ਨੂੰ ਅੱਠਵੀਂ ਪਾਸ ਅਤੇ ਸਕੂਲ ਛੱਡਣ ਦਾ ਸਰਟੀਫਿਕੇਟ ਜਾਰੀ ਕਰਨ ਦਾ ਭਰੋਸਾ ਦਿੱਤਾ। ਪਹਿਲਾਂ ਸਕੂਲ ਵਾਲਿਆਂ ਦਾ ਕਹਿਣਾ ਸੀ ਕਿ ਕਰੋਨਾ ਪੀਰੀਅਡ ਦੌਰਾਨ ਆਨਲਾਈਨ ਕਲਾਸਾਂ ਲਗਾ ਕੇ ਬੱਚਿਆਂ ਨੂੰ ਪੜਾਇਆ ਜਾਂਦਾ ਰਿਹਾ ਹੈ। ਸ਼ਿਕਾਇਤਕਰਤਾ ਦੀ ਬੇਟੀ ਨੂੰ ਵੀ ਆਨਲਾਈਨ ਸਿੱਖਿਆ ਦਿੱਤੀ ਗਈ ਸੀ। ਪ੍ਰੰਤੂ ਐਸਡੀਐਮ ਦੀ ਰਿਪੋਰਟ ਅਤੇ ਪੀੜਤ ਬੱਚੀ ਦੇ ਪਿਤਾ ਦੇ ਦੱਸਣ ਅਨੁਸਾਰ ਇਸ ਸਬੰਧੀ ਸਕੂਲ ਅਥਾਰਟੀ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਅੱਜ ਸਕੂਲ ਮੈਨੇਜਮੈਂਟ ਨੇ ਆਪਣੀ ਜ਼ਿੱਦ ਛੱਡ ਕੇ ਪੀੜਤ ਵਿਦਿਆਰਥਣ ਨੂੰ ਸਰਟੀਫਿਕੇਟ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਸਬੰਧੀ ਐਸਡੀਐਮ ਦੀ ਮੌਜੂਦਗੀ ਵਿੱਚ ਵਿਦਿਆਰਥਣ ਦੇ ਪਿਤਾ ਤੋਂ ਫੀਸ ਮੁਆਫ਼ੀ ਦੀ ਅਰਜ਼ੀ ਲਿਖਵਾਈ ਗਈ। ਬਲਵਿੰਦਰ ਕੁੰਭੜਾ ਅਤੇ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਸਕੂਲ ਛੱਡਣ ਸਮੇਂ ਵੀ ਸਕੂਲ ਮੈਨੇਜਮੈਂਟ ਨੂੰ ਫੀਸ ਮੁਆਫ਼ੀ ਦੀ ਗੁਹਾਰ ਲਗਾਈ ਗਈ ਸੀ ਪ੍ਰੰਤੂ ਅੱਜ ਨਵੇਂ ਸਿਰਿਓਂ ਫੀਸ ਮੁਆਫ਼ੀ ਦੀ ਅਰਜ਼ੀ ਦਿੱਤੀ ਗਈ। ਆਰਥਿਕ ਤੰਗੀ ਕਾਰਨ ਵਿਕਰਮਜੀਤ ਨੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖ਼ਲ ਕਰਵਾ ਦਿੱਤਾ ਸੀ ਲੇਕਿਨ ਨਿੱਜੀ ਸਕੂਲ ਨੇ ਸਰਟੀਫਿਕੇਟ ਨਹੀਂ ਦਿੱਤਾ। ਉਸ ਦੀ ਬੇਟੀ ਸਰਕਾਰੀ ਸਕੂਲ ਬਾਕਰਪੁਰ ਵਿੱਚ ਦਸਵੀਂ ’ਚ ਪੜ੍ਹ ਰਹੀ ਹੈ। ਲੇਕਿਨ ਅੱਠਵੀਂ ਦਾ ਸਰਟੀਫਿਕੇਟ ਨਾ ਹੋਣ ਕਰਕੇ ਹੁਣ ਉਹ ਦਸਵੀਂ ਦੀ ਪ੍ਰੀਖਿਆ ਵਿੱਚ ਅਪੀਅਰ ਨਹੀਂ ਹੋ ਸਕਦੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ