ਹਿੰਦ ਦੀ ਚਾਦਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਨਵੰਬਰ:
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 347ਵਾਂ ਸ਼ਹੀਦੀ ਦਿਹਾੜਾ ਅੱਜ ਸ਼ਹਿਰੀ ਤੇ ਪੇਂਡੂ ਖੇਤਰ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਭਾਈ ਗੁਰਸੇਵਕ ਸਿੰਘ ਦੇ ਪੰਥਕ ਢਾਡੀ ਜਥੇ ਨੇ ਗੁਰੂ ਤੇਗ ਬਹਾਦਰ ਵੱਲੋਂ ਤਿਲਕ-ਜੰਝੂ ਦੀ ਰਾਖੀ ਲਈ ਦਿੱਤੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੁਣਾਇਆ।
ਸ਼੍ਰੋਮਣੀ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ, ਭਾਈ ਅਵਤਾਰ ਸਿੰਘ ਆਲਮ, ਭਾਈ ਇਕਬਾਲ ਸਿੰਘ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਉਤਮਜੀਤ ਕੌਰ ਖਾਲਸਾ, ਭਾਈ ਮਹਿੰਦਰਪਾਲ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਵਿਖੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਤੇਜਿੰਦਰ ਸਿੰਘ, ਭਾਈ ਬਲਦੇਵ ਸਿੰਘ, ਭਾਈ ਕੁਲਬੀਰ ਸਿੰਘ, ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਲਖਵਿੰਦਰ ਸਿੰਘ ਸਮੇਤ ਬੀਬੀਆਂ ਦੇ ਜਥਿਆਂ ਨੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-70 ਵਿਖੇ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਸਵੇਰੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਉਪਰੰਤ ਇਸਤਰੀ ਸਤਿਸੰਗ ਸਭਾ, ਭਾਈ ਚਰਨਜੀਤ ਸਿੰਘ ਮੋਤੀ, ਬੱਚਿਆਂ ਦਾ ਜਥਾ, ਭਾਈ ਮਹਿੰਦਰਪਾਲ ਸਿੰਘ, ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਗੁਰਪਾਲ ਸਿੰਘ ਨੇ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2 ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਸਵੇਰੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਭਾਈ ਰਾਜਵਿੰਦਰ ਸਿੰਘ, ਭਾਈ ਅਵਤਾਰ ਸਿੰਘ ਆਲਮ, ਕੀਰਤਨ ਸਿਖਲਾਈ ਲੈ ਰਹੀਆਂ ਵਿਦਿਆਰਥਣਾਂ, ਭਾਈ ਮਨਜੀਤ ਸਿੰ, ਗੁਰ ਸਿੱਖ ਇਸਤਰੀ ਸਤਿਸੰਗ ਜਥਾ ਸੋਹਾਣਾ ਵਲੋੱ ਕਥਾ ਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜੋਗਿੰਦਰ ਸਿੰਘ ਸੌਂਧੀ,ਅਮਰਜੀਤ ਸਿੰਘ, ਸਾਧੂ ਸਿੰਘ ਪੰਡੇਰ, ਕੁਲਵੰਤ ਸਿੰਘ, ਗੁਰਦੇਵ ਸਿੰਘ ਭਿੰਡਰ, ਜਸਬੀਰ ਕੌਰ ਪੰਡੇਰ, ਦਵਿੰਦਰ ਕੌਰ, ਪਰਮਜੀਤ ਕੌਰ, ਸੰਦੀਪ ਕੌਰ, ਸੁਰਜੀਤ ਕੌਰ, ਚਰਨਜੀਤ ਕੌਰ ਮੌਜੂਦ ਸਨ।

ਉਧਰ, ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 347ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਸੇਵਕ ਸਿੰਘ ਦੇ ਪੰਥਕ ਢਾਡੀ ਜੱਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਤਿਲਕ-ਜੰਝੂ ਦੀ ਰਾਖੀ ਲਈ ਦਿੱਤੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਸਹਿਤ ਸਰਵਣ ਕਰਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ, ਭਾਈ ਅਵਤਾਰ ਸਿੰਘ ਆਲਮ, ਭਾਈ ਇਕਬਾਲ ਸਿੰਘ, ਭਾਈ ਜਤਿੰਦਰ ਸਿੰਘ ਜੀ ਦਮਦਮੀ ਟਕਸਾਲ ਵਾਲੇ, ਬੀਬੀ ਉਤਮਜੀਤ ਕੌਰ ਖਾਲਸਾ, ਭਾਈ ਮਹਿੰਦਰਪਾਲ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ ਦੇ ਜੱਥਿਆਂ ਤੋੱ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਇਸ ਮੌਕੇ ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ 2 ਦਸੰਬਰ ਨੂੰ ਦਸਵੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਜਸਵੰਤ ਸਿੰਘ ਸ੍ਰੀ ਦਰਬਾਰ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਸਿੰਘਪੁਰਾ ਵਾਲੇ, ਬੀਬੀ ਰਵਿੰਦਰ ਕੌਰ ਖਾਲਸਾ, ਸੰਤ ਬਾਬਾ ਹਰਪਾਲ ਸਿੰਘ ਰਤਵਾੜਾ ਸਾਹਿਬ ਵਾਲੇ, ਭਾਈ ਬਲਬੀਰ ਸਿੰਘ ਪਾਰਸ ਦਾ ਇੰਟਰਨੈਸ਼ਨਲ ਢਾਡੀ ਜੱਥਾ ਅਤੇ ਉਲ਼ਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਅੰਮ੍ਰਿਤ ਸੰਚਾਰ ਸਵੇਰੇ 10 ਵਜੇ ਅਰੰਭ ਹੋਵੇਗਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਦੀ ਆਸ ਬੱਝੀ, ਮੰਤਰੀ ਨੇ ਦਿੱਤਾ ਭਰੋਸਾ

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਦੀ ਆਸ ਬੱਝੀ, ਮੰਤਰੀ ਨੇ ਦਿੱਤਾ …