ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਅੱਜ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ। ਇਹ ਪ੍ਰਭਾਤ ਫੇਰੀ ਨਿਤਨੇਮ ਦੀ ਅਰਦਾਸ ਉਪਰੰਤ ਸਵੇਰੇ 5:30 ਵਜੇ ਸ਼ੁਰੂ ਹੋਈ ਜੋ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਦੇ ਤਪ ਅਸਥਾਨ ਹੰਸਾਲੀ ਖੇੜਾ (ਫਤਹਿਗੜ੍ਹ ਸਾਹਿਬ) ਵਿਖੇ ਪਹੁੰਚ ਕੇ ਸਮਾਪਤ ਹੋਈ। ਪ੍ਰਭਾਤ ਫੇਰੀ ਵਿੱਚ ਇਲਾਕੇ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ।
ਸੰਗਤ ਨੇ ਪ੍ਰਭਾਤ ਫੇਰੀ ਦੇ ਕਾਫ਼ਲੇ ਵਿੱਚ ਸੰਗਤ ਬੱਸਾਂ, ਕਾਰਾਂ, ਟਰੱਕਾਂ, ਟਰੈਕਟਰ-ਟਰਾਲੀਆਂ, ਸਕੂਟਰਾਂ, ਮੋਟਰਸਾਈਕਲਾਂ ਰਾਹੀਂ ਸ਼ਮੂਲੀਅਤ ਕੀਤੀ। ਰਸਤੇ ਵਿੱਚ ਸੰਗਤ ਵੱਲੋਂ ਥਾਂ-ਥਾਂ ’ਤੇ ਚਾਹ, ਬ੍ਰੈੱਡ ਪਕੌੜੇ ਅਤੇ ਸੁੱਕੇ ਮੇਵਿਆਂ ਦੇ ਲੰਗਰ ਲਾਏ ਗਏ। ਹੰਸਾਲੀ ਸਾਹਿਬ ਵਿਖੇ ਬਾਬਾ ਪਰਮਜੀਤ ਸਿੰਘ ਨੇ ਪ੍ਰਭਾਤ ਫੇਰੀ ਵਿੱਚ ਹਾਜ਼ਰੀ ਭਰ ਰਹੀਆਂ ਸੰਗਤਾਂ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ 3 ਦਸੰਬਰ ਨੂੰ ਇਸ ਅਸਥਾਨ ’ਤੇ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਚੱਲਣ ਵਾਲੇ ਧਾਰਮਿਕ ਸਮਾਗਮ ਦੌਰਾਨ ਭਾਈ ਮਹਿਲ ਸਿੰਘ ਦਾ ਇੰਟਰਨੈਸ਼ਨਲ ਕਵੀਸ਼ਰੀ ਜਥਾ, ਬੀਬੀ ਦਲੇਰ ਕੌਰ ਖਾਲਸਾ ਪੰਡੋਰੀ ਖ਼ਾਸ ਵਾਲਿਆਂ ਦਾ ਇੰਟਰਨੈਸ਼ਨਲ ਦਾ ਪੰਥਕ ਢਾਡੀ ਜਥਾ, ਭਾਈ ਗੁਰਪ੍ਰੀਤ ਸਿੰਘ ਇੰਟਰਨੈਸ਼ਨਲ ਪੰਥਕ ਢਾਡੀ ਜਥਾ, ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ ਵਾਲੇ ਅਤੇ ਹੋਰ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤ ਨੂੰ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਮੈਗਾ ਖੂਨਦਾਨ ਕੈਂਪ ਲਗਾਇਆ ਜਾਵੇਗਾ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…