Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਢਕੋਲੀ ਤੋਂ ਗ੍ਰਿਫਤਾਰ; 20 ਪਿਸਤੌਲ, ਇਨੋਵਾ ਕਾਰ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹਰਿਆਣਾ ਦੇ ਰਹਿਣ ਵਾਲੇ ਅੰਤਰਰਾਜੀ ਤਸਕਰ ਨੂੰ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਸੌਂਪਿਆ ਗਿਆ ਸੀ ਹਥਿਆਰ ਪਹੁੰਚਾਉਣ ਦਾ ਕੰਮ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅੱਜ ਪੁਰਾਣੀ ਅੰਬਾਲਾ ਰੋਡ ਢਕੋਲੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਬੰਟੀ ਵਾਸੀ ਜੈਨ ਚੌਕ, ਤੇਲੀਵਾੜਾ, ਜ਼ਿਲ੍ਹਾ ਭਿਵਾਨੀ (ਹਰਿਆਣਾ) ਵਜੋਂ ਹੋਈ ਹੈ, ਜੋ ਕਿ ਹਥਿਆਰਾਂ ਦਾ ਅੰਤਰਰਾਜੀ ਤਸਕਰ ਹੈ। ਇਸ ਵੱਡੀ ਸਫਲਤਾ ਬਾਰੇ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਏ.ਜੀ.ਟੀ.ਐਫ. ਨੇ ਜ਼ਿਲ੍ਹਾ ਪੁਲਿਸ ਐਸ.ਏ.ਐਸ.ਨਗਰ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਟੀ ਨੂੰ 20 ਪਿਸਤੌਲਾਂ, ਜਿਨ੍ਹਾਂ ਵਿੱਚ ਤਿੰਨ .30 ਕੈਲੀਬਰ ਸਮੇਤ 2 ਮੈਗਜ਼ੀਨ, ਦੋ 9 ਐਮ. ਐਮ. ਸਮੇਤ 2 ਮੈਗਜ਼ੀਨ ਅਤੇ 15 ਇੰਡੀਅਨ ਮੇਡ ਪਿਸਤੌਲਾਂ ਸਮੇਤ 40 ਜਿੰਦਾ ਕਾਰਤੂਸ ਅਤੇ 11 ਮੈਗਜ਼ੀਨਾਂ ਦੇ ਨਾਲ ਗਿ੍ਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਕੋਲੋਂ ਇੱਕ ਇਨੋਵਾ ਕਾਰ, ਜਿਸ ਦਾ ਰਜਿਸਟਰੇਸ਼ਨ ਨੰਬਰ ਐਚ.ਆਰ.-38-ਕਿਊ-2297 ਹੈ, ਵੀ ਬਰਾਮਦ ਕੀਤੀ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਤੋਂ ਮੁੱਢਲੀ ਪੁੱਛ-ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ ਅਤੇ ਉਸ ਨੂੰ ਵਿਦੇਸ਼ ਵਿੱਚ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਬਰਾੜ ਉਰਫ਼ ਗੋਲਡੀ ਬਰਾੜ ਦੇ ਨਿਰਦੇਸ਼ਾਂ ’ਤੇ ਬਿਸ਼ਨੋਈ ਗੈਂਗ ਦੇ ਮੈਂਬਰਾਂ ਤੱਕ ਹਥਿਆਰਾਂ ਦੀ ਖੇਪ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਦੀ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਪ੍ਰਕਿਰਿਆ ਅਧੀਨ ਹੈ। ਇਸੇ ਦੌਰਾਨ, ਪੁਲਿਸ ਨੇ ਥਾਣਾ ਢਕੋਲੀ, ਜ਼ੀਰਕਪੁਰ ਵਿਖੇ ਆਰਮਜ਼ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਐਫ.ਆਈ.ਆਰ. ਨੰਬਰ 118 ਮਿਤੀ 02.12.2022 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ