Share on Facebook Share on Twitter Share on Google+ Share on Pinterest Share on Linkedin ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ ਰਜਿੰਦਰ ਸੋਹਲ ਦੀ ਅਗਵਾਈ ਵਾਲੇ ਵਫ਼ਦ ਨੇ ਕੇਂਦਰੀ ਮੰਤਰੀ ਨੂੰ 6ਵੀ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਲਈ ਸੱਦਾ ਪੱਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ: ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਇਕ ਵਫ਼ਦ ਨੇ ਕਾਰਜਕਾਰੀ ਪ੍ਰਧਾਨ ਤੇ ਐੱਸਐੱਸਪੀ ਡਾ. ਰਜਿੰਦਰ ਸਿੰਘ ਸੋਹਲ ਦੀ ਅਗਵਾਈ ਹੇਠ ਅੱਜ ਕੇਂਦਰੀ ਖੇਡ ਤੇ ਯੂਥ ਮਾਮਲਿਆਂ ਦੇ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ ਅਤੇ 26 ਤੇ 27 ਦਸੰਬਰ ਨੂੰ ਦਿੱਲੀ ਕਾਮਨਵੈਲਥ ਵਿਲੇਜ ਵਿਖੇ ਹੋਣ ਜਾ ਰਹੀ 6ਵੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚਣ ਲਈ ਸੱਦਾ ਪੱਤਰ ਦਿੱਤਾ। ਕੇਂਦਰੀ ਮੰਤਰੀ ਨੇ ਚੈਂਪੀਅਨਸ਼ਿਪ ਵਿੱਚ ਸ਼ਿਰਕਤ ਕਰਨ ਦੀ ਹਾਮੀ ਭਰੀ। ਗੱਤਕਾ ਫੈਡਰੇਸ਼ਨ ਦੇ ਜਰਨਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਅਨੁਰਾਗ ਠਾਕੁਰ ਦਾ ਇਸ ਗੱਲੋਂ ਧੰਨਵਾਦ ਕੀਤਾ ਕਿਉਂਜੋ ਉਨ੍ਹਾਂ ਵੱਲੋਂ ਸਿੱਖ ਮਾਰਸ਼ਲ ਆਰਟ ਗਤਕਾ ਨੂੰ ਰਾਸ਼ਟਰੀ ਪੱਧਰ ’ਤੇ ਮਾਨਤਾ ਦਿੰਦੇ ਹੋਏ ਬਾਕੀ ਖੇਡਾਂ ਵਾਂਗ ਖੇਲੋ ਇੰਡੀਆ ਵਿੱਚ ਸ਼ਾਮਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ 8 ਫਰਵਰੀ ਤੋਂ 10 ਫਰਵਰੀ 2023 ਨੂੰ ਮੱਧ ਪ੍ਰਦੇਸ਼ ਵਿੱਚ ਰਾਸ਼ਟਰੀ ਪੱਧਰ ਦੇ ਗੱਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੌਕੇ ਡਾ. ਰਜਿੰਦਰ ਸੋਹਲ ਅਤੇ ਹੋਰਨਾਂ ਆਗੂਆਂ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਗੱਤਕਾ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਗੱਤਕਾ ਫੈਡਰੇਸ਼ਨ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਜੁਗਨੀ ਅਤੇ ਰਿਕਾਰਡ ਕੀਪਰ ਰਘਬੀਰ ਸਿੰਘ ਸਮੇਤ ਹੋਰ ਮੈਂਬਰਾਨ ਹਾਜ਼ਰ ਸਨ। ਇਸ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਨੂੰ ਭਰੋਸਾ ਦਿੱਤਾ ਕਿ ਗੱਤਕਾ ਖੇਡ ਦੇ ਰਾਸ਼ਟਰ ਪੱਧਰ ’ਤੇ ਪ੍ਰਚਾਰ ਅਤੇ ਪ੍ਰਸਾਰ ਲਈ ਉਹ ਬਣਦਾ ਯੋਗਦਾਨ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ