ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਕੋਈ ਹੂਆ ਨਹੀਂ ਦਾਨੀ’ ਰਿਲੀਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਕੋਈ ਹੂਆ ਨਹੀਂ ਦਾਨੀ’ ਰਿਲੀਜ਼ ਕੀਤਾ ਗਿਆ। ਇਸ ਗੀਤ ਵਿੱਚ ਸਰਬੰਸਦਾਨੀ ਵੱਲੋਂ ਦੇਸ਼ ਅਤੇ ਧਰਮ ਦੀ ਖਾਤਰ ਪੂਰਾ ਸਰਬੰਸ ਕੁਰਬਾਨ ਕਰਨ ਅਤੇ ਖਾਲਸਾ ਪੰਥ ਦੀ ਸਾਜਨਾ ਕਰਨ ਬਾਰੇ ਸੁੰਦਰ ਢੰਗ ਨਾਲ ਦਰਸਾਇਆ ਗਿਆ ਹੈ।
ਇਸ ਧਾਰਮਿਕ ਗੀਤ ਦਾ ਲੇਖਣ ਅਤੇ ਗਾਇਨ ਅਸੀਸ ਕੌਰ ਵੱਲੋਂ ਕੀਤਾ ਗਿਆ ਹੈ। ਗੀਤ ਦਾ ਸੰਗੀਤ ਮਿਸਟਰ ਡਾਪ ਵੱਲੋਂ ਦਿੱਤਾ ਗਿਆ ਹੈ ਅਤੇ ਇਸ ਗੀਤ ਦੇ ਵੀਡੀਓ ਡਾਇਰੈਕਟਰ ਬੌਬੀ ਬਾਜਵਾ ਹਨ। ਅਸੀਸ ਰਿਕਾਰਡਜ਼ ਵੱਲੋਂ ਰਿਲੀਜ਼ ਇਸ ਗੀਤ ਦੀ ਸ਼ੂਟਿੰਗ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਖੇ ਹੋਈ ਹੈ। ਇਸ ਗੀਤ ਦੇ ਪ੍ਰੋਡਿਊਸਰ ਅਤੇ ਪ੍ਰੇਰਣਾ ਸਰੋਤ ਉੱਘੇ ਸਮਾਜ ਸੇਵੀ ਸਰਵਜੀਤ ਸਿੰਘ ਹਨ। ਉੱਘੀ ਡਿਜ਼ਾਇਨਰ ਗੁਨੀਤ ਕੌਰ ਵੱਲੋਂ ਇਸ ਗੀਤ ਦੇ ਕਾਸਟਿਊਮ ਡੀਜ਼ਾਇਨ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਸੀਸ ਕੌਰ ਦੇ ਧਾਰਮਿਕ ਗੀਤ ‘ਪਿਆਰ ਬੇਸ਼ੁਮਾਰ’,‘ਥੋਡਾ ਸੋਹਣਾ ਹੈ ਦਰਬਾਰ’,‘ਸਿੰਘ ਸ਼ਹੀਦਾਂ ਦਾ ਡੇਰਾ’, ‘ਪਾਵਨ ਅਸਥਾਨ’,‘ਤਰਸ ਨਹੀਂ ਆਇਆ’, ‘ਤੂ ਹੀ ਤੂ ਹੀ’, ‘ਪਿਤਾ ਤੇਗ ਬਹਾਦਰ’, ‘ਪਿਤਾ ਦਸਮੇਸ਼’,‘ਨਾਨਕੀ ਦਾ ਚੰਨ ਵੀਰ’ ਅਤੇ ‘ਹੰਸਾਲੀ ਵਾਲੇ ਸੰਤਾਂ ਦੇ ਬੱਚਨ’ ਨੂੰ ਸਰੋਤਿਆਂ ਵੱਲੋਂ ਬਹੁਤ ਪਿਆਰ ਅਤੇ ਸਤਿਕਾਰ ਦਿੱਤਾ ਗਿਆ ਹੈ।
ਇਸ ਮੌਕੇ ਅਸੀਸ ਕੌਰ ਨੇ ਭੇਜੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੱਜ ਉਹ ਜਿਸ ਮੁਕਾਮ ’ਤੇ ਹੈ, ਉਹ ਉਸ ਨੂੰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਸ ਸ਼ਹੀਦੀ ਅਸਥਾਨ ਦੀ ਬਦੌਲਤ ਹੀ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਹੀ ਆਪਣੇ ਧਾਰਮਿਕ ਗੀਤਾਂ ਰਾਹੀਂ ਸੰਗਤ ਅਤੇ ਨੌਜਵਾਨ ਪੀੜ੍ਹੀ ਨੂੰ ਸ਼ਾਂਤੀ, ਅਮਨ ਅਤੇ ਰੱਬੀ ਪਿਆਰ ਦਾ ਸੰਦੇਸ਼ ਦਿੰਦੀ ਰਹੇਗੀ। ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਅਸੀਸ ਕੌਰ ਨੂੰ ਉਨ੍ਹਾਂ ਦੀਆਂ ਸਮਾਜਿਕ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…