Share on Facebook Share on Twitter Share on Google+ Share on Pinterest Share on Linkedin ਵੈਟਰਨਰੀ ਅਫ਼ਸਰਾਂ ਨੂੰ ਪੰਜਾਬ ਦੀ ਆਪ ਸਰਕਾਰ ਤੋਂ ਵੱਡੀਆਂ ਆਸਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਦਸੰਬਰ: ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੇ ਵਫ਼ਦ ਨੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਦੇ ਸਬੰਧੀ ਮੰਗ ਪੱਤਰ ਸੌਂਪਿਆ। ਇਹ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਡਾ. ਪੁਨੀਤ ਮਲਹੋਤਰਾ ਨੇ ਦੱਸਿਆ ਕਿ ਵੈਟਰਨਰੀ ਅਫ਼ਸਰਾਂ ਦੀ ਮੈਡੀਕਲ ਅਫ਼ਸਰਾਂ ਦੇ ਨਾਲ ਪੇ-ਪੈਰਿਟੀ ਨੂੰ ਪਿਛਲੀ ਸਰਕਾਰ ਨੇ ਪੱਖਪਾਤ ਕਰਦੇ ਹੋਏ ਖ਼ਤਮ ਕਰ ਦਿੱਤਾ ਸੀ, ਜੋ ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਅਤੇ ਪਸ਼ੂ ਪਾਲਣ ਵਿਭਾਗ ਦੇ ਸਮੂਹ ਵੈਟਰਨਰੀ ਅਫ਼ਸਰਾਂ ਨਾਲ ਬੇਇਨਸਾਫ਼ੀ ਹੈ ਲੇਕਿਨ ਹੁਣ ਉਨ੍ਹਾਂ ਨੂੰ ਆਪ ਸਰਕਾਰ ਤੋਂ ਇਨਸਾਫ਼ ਮਿਲਣ ਦੀ ਆਸ ਬੱਝੀ ਹੈ। ਆਗੂਆਂ ਨੇ ਕਿਹਾ ਕਿ ਲੰਪੀ ਸਕਿਨ ਰੋਗ ਦੌਰਾਨ ਵੈਟਰਨਰੀ ਅਫ਼ਸਰਾਂ ਨੇ ਦਿਨ ਰਾਤ ਇੱਕ ਕਰਕੇ ਸੇਵਾ ਭਾਵਨਾ ਨਾਲ ਡਿਊਟੀ ਕੀਤੀ ਅਤੇ ਐਤਵਾਰ ਸਮੇਤ ਬਾਕੀ ਛੁੱਟੀ ਵਾਲੇ ਦਿਨਾਂ ਵਿੱਚ ਵੀ ਬਿਮਾਰ ਪਸ਼ੂਆਂ ਦਾ ਇਲਾਜ ਕਰਕੇ ਪੰਜਾਬ ਭਰ ਦੇ ਪਸ਼ੂ ਪਾਲਕਾਂ ਨੂੰ ਵਿੱਤੀ ਨੁਕਸਾਨ ਤੋਂ ਬਚਾਇਆ ਹੈ। ਉਨ੍ਹਾਂ ਕਿਹਾ ਕਿ ਵੈਟਰਨਰੀ ਅਫ਼ਸਰਾਂ ਨੂੰ ਪੰਜਾਬ ਦੀ ਆਪ ਸਰਕਾਰ ਤੋਂ ਵੱਡੀਆਂ ਆਸਾਂ ਹਨ। ਲਿਹਾਜ਼ਾ ਪਿਛਲੀ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੇ ਵਿਤਕਰੇ ਨੂੰ ਦੂਰ ਕੀਤਾ ਜਾਵੇ। ਵਫ਼ਦ ਦੇ ਦੱਸਣ ਅਨੁਸਾਰ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਉਨ੍ਹਾਂ ਨੂੰ ਜਾਇਜ਼ ਮੰਗਾਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਜਨਰਲ ਸਕੱਤਰ ਡਾ. ਸੁਖਰਾਜ ਬੱਲ, ਮੀਤ ਪ੍ਰਧਾਨ ਡਾ. ਤੇਜਿੰਦਰ ਸਿੰਘ, ਜਥੇਬੰਦਕ ਸਕੱਤਰ ਡਾ. ਹਰਮਨਦੀਪ ਸਿੰਘ ਅਤੇ ਡਾ. ਜਸਦੀਪ ਸਿੰਘ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ