ਵਿਦਿਆਰਥੀ ਨੇ ਸਾਥੀਆਂ ਨਾਲ ਮਿਲ ਕੇ ਅਧਿਆਪਕ ’ਤੇ ਕੀਤਾ ਤੇਜ਼ਧਾਰ ਹਥਿਆਰ ਨਾਲ ਹਮਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਪਿੰਡ ਖਿਜਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਆਪਣੇ ਕੁੱਝ ਦੋਸਤਾਂ ਨਾਲ ਮਿਲ ਕੇ ਆਪਣੇ ਹੀ ਸਕੂਲ ਦੇ ਅਧਿਆਪਕ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਅਧਿਆਪਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਫਿਲਹਾਲ ਜ਼ਖਮੀ ਅਧਿਆਪਕ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਉਸ ਦੇ ਸਿਰ ਤੇ ਚਾਰ ਟਾਂਕੇ ਲੱਗੇ ਹਨ। ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਅਧਿਆਪਕ ਨੇ ਵਿਦਿਆਰਥੀ ਨੂੰ ਕਿਸੇ ਗੱਲ ਤੋਂ ਝਿੜਕਿਆ ਸੀ। ਇਸ ਕਾਰਨ ਵਿਦਿਆਰਥੀ ਗੁੱਸੇ ਵਿੱਚ ਸੀ। ਹਸਪਤਾਲ ਵਿੱਚ ਦਾਖ਼ਲ ਅਧਿਆਪਕ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਪ੍ਰਾਰਥਨਾ ਸਭਾ ਵਿੱਚ ਖੜ੍ਹਾ ਸੀ। ਉਦੋੱ ਇਸੇ ਸਕੂਲ ਦਾ 12ਵੀਂ ਜਮਾਤ ਦਾ ਵਿਦਿਆਰਥੀ ਆਪਣੇ ਬਾਹਰਲੇ ਦੋਸਤਾਂ ਨਾਲ ਆਇਆ ਅਤੇ ਉਨ੍ਹਾਂ ਤੇ ਪਿੱਛਿਓਂ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਸ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਸਿਰ ’ਤੇ ਵਾਰ ਕੀਤਾ। ਇਸ ਕਾਰਨ ਸਿਰ ਤੇ ਡੂੰਘੇ ਜ਼ਖ਼ਮ ਹੋ ਗਏ ਹਨ। ਹੋਰ ਅਧਿਆਪਕਾਂ ਨੂੰ ਆਉਂਦਾ ਦੇਖ ਕੇ ਹਮਲਾਵਰ ਭੱਜ ਗਏ।
ਉਧਰ, ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਰਵਿੰਦਰ ਸਿੰਘ ਪੱਪੀ, ਮਨਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਇਸ ਹਮਲੇ ਦੀ ਸਖ਼ਤ ਨਿਖ਼ੇਧੀ ਕਰਦਿਆਂ ਠੋਸ ਕਾਰਵਾਈ ਦੀ ਮੰਗ ਕੀਤੀ ਹੈ। ਸਕੂਲ ਪ੍ਰਸ਼ਾਸਨ ਵੱਲੋਂ ਵੀ ਪੁਲੀਸ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਗਲਤ ਅਨਸਰਾਂ ਨੂੰ ਨੱਥ ਪਾ ਕੇ ਅਧਿਆਪਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…