ਬੈਂਕਾਂ ਨੂੰ ਕਮਜ਼ੋਰ ਸੈਕਟਰ, ਗਰੀਬਾਂ ਤੇ ਦੱਬੇ ਕੁਚਲੇ ਲੋਕਾਂ ਦੀ ਬਾਂਹ ਫੜਨ ਦੀ ਅਪੀਲ

ਡੀਸੀ ਅਮਿਤ ਤਲਵਾੜ ਨੇ ਵੱਖ-ਵੱਖ ਬੈਂਕਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਦਸੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਬੈਂਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਬੈਂਕਾਂ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਸੱਦੀ ਗਈ। ਜ਼ਿਲ੍ਹਾ ਲੀਡ ਬੈਂਕ ਦੇ ਚੀਫ਼ ਜ਼ਿਲ੍ਹਾ ਮੈਨੇਜਰ ਜਗਜੀਤ ਸਿੰਘ ਟੀਣਾ ਨੇ ਨਬਾਰਡ ਦੇ ਡੀਡੀਐਮ ਗੁਰਪ੍ਰੀਤ ਸਿੰਘ, ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਅਸਿਸਟੈਂਟ ਜਨਰਲ ਮੈਨੇਜਰ ਸ੍ਰੀਮਤੀ ਅਨੀਤਾ ਸ਼ਰਮਾ, ਪੰਜਾਬ ਨੈਸ਼ਨਲ ਬੈਂਕ ਦੇ ਅਸਿਸਟੈਂਟ ਜਨਰਲ ਮੈਨੇਜਰ ਸ੍ਰੀਮਤੀ ਰੀਟਾ ਜੁਨੇਜਾ, ਆਰ.ਸ਼ੈਟੀ ਤੋਂ ਸਟੇਟ ਡਾਇਰੈਕਟਰ ਚਰਨਜੀਤ ਸਿੰਘ ਪਾਹਵਾ ਸਮੇਤ ਸਮੂਹ ਬੈਂਕਾਂ ਦੇ ਕੋਆਰਡੀਨੇਟਰ, ਸਰਕਾਰੀ ਵਿਭਾਗਾਂ ਦੇ ਡਿਪਟੀ ਡਾਇਰੈਕਟਰ ਅਤੇ ਭਾਗੀਦਾਰਾਂ ਦਾ ਸਵਾਗਤ ਕੀਤਾ।
ਅਮਿਤ ਤਲਵਾੜ ਨੇ ਸਾਲਾਨਾ ਕਰੈਡਿਟ ਯੋਜਨਾ 2022-23 ਦੇ ਤਹਿਤ ਬੈਂਕਾਂ ਨੂੰ ਸੂਖਮ ਪੱਧਰ ਦੇ ਕਰਜ਼ੇ ਦੇ ਕੇ ਕਮਜ਼ੋਰ ਸੈਕਟਰ, ਗਰੀਬਾਂ ਅਤੇ ਦੱਬੇ ਕੁਚਲੇ ਲੋਕਾਂ ਦੀ ਮਦਦ ’ਤੇ ਧਿਆਨ ਦੇਣ ਦੀ ਸਲਾਹ ਦਿੱਤੀ। ਉਨ੍ਹਾਂ ਸਮੂਹ ਬੈਂਕਾਂ ਨੂੰ ਸਰਕਾਰੀ ਸਪਾਂਸਰਡ ਸਕੀਮਾਂ ਜਿਵੇਂ ਕਿ ਪੀਐੱਫ਼ ਐਮਈ, ਏਆਈਐੱਫ਼, ਡੇਅਰੀ ਕਿਸਾਨਾਂ ਲਈ ਕਿਸਾਨ ਕਰੈਡਿਟ ਕਾਰਡ, ਸੈੱਲਫ਼ ਹੈਲਪ ਗਰੁੱਪ ਕਰੈਡਿਟ ਲਿੰਕੇਜ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਪ੍ਰੋਗਰਾਮ ਅਤੇ ਪ੍ਰਧਾਨ ਮੰਤਰੀ ਸਵਨਿਧੀ ਨੂੰ ਤਰਜੀਹ ਦੇਣ ’ਤੇ ਜ਼ੋਰ ਦਿੱਤਾ।

ਜਗਜੀਤ ਸਿੰਘ ਟੀਣਾ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਬੈਂਕਾਂ ਵੱਲੋਂ ਸਤੰਬਰ ਤਿਮਾਹੀ ਤੱਕ ਤਰਜੀਹੀ ਖੇਤਰ ਦੇ ਟੀਚੇ 3566 ਕਰੋੜ ਦੇ ਵਿਰੁੱਧ 3441 ਕਰੋੜ ਰੁਪਏ ਰਿਣ ਵੰਡਿਆ ਗਿਆ ਹੈ। ਪ੍ਰਧਾਨ ਮੰਤਰੀ ਜੀਵਣ ਜਯੋਤੀ ਬੀਮਾ ਯੋਜਨਾ ਦੇ ਤਹਿਤ 71466, ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਦੇ ਤਹਿਤ 209731 ਅਤੇ ਅਟਲ ਪੈਨਸ਼ਨ ਯੋਜਨਾ ਦੇ ਤਹਿਤ 50094 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।
ਸ੍ਰੀਮਤੀ ਰੀਟਾ ਜੁਨੇਜਾ ਨੇ ਬੈਂਕਾਂ ਨੂੰ ਨਿਰਧਾਰਿਤ ਟੀਚੇ ਪ੍ਰਾਪਤ ਕਰਨ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹੇ ਦਾ ਵਿਕਾਸ ਹੋਰ ਵੀ ਵਧੀਆ ਹੋ ਸਕੇ। ਆਰਬੀਆਈ ਦੀ ਅਧਿਕਾਰੀ ਸ੍ਰੀਮਤੀ ਅਨੀਤਾ ਸ਼ਰਮਾ ਨੇ ਖੇਤੀਬਾੜੀ ਸੈਕਟਰ ਅਤੇ ਕਮਜ਼ੋਰ ਸੈਕਟਰ ਨੂੰ ਹੁਲਾਰਾ ਦੇਣ ਅਤੇ ਉਨ੍ਹਾਂ ਦੇ ਵਿਕਾਸ ਲਈ ਪੌਪ-ਅੱਪ ਯੋਜਨਾਵਾਂ ਬਣਾਉਣ ਵੱਲ ਧਿਆਨ ਦੇਣ ਦੀ ਗੱਲ ਕਹੀ। ਅਖੀਰ ਵਿੱਚ ਜਗਜੀਤ ਟੀਣਾ ਨੇ ਡਿਪਟੀ ਕਮਿਸ਼ਨਰ ਦੇ ਮਾਰਗ ਦਰਸ਼ਨ ਕਰਨ ਲਈ ਧੰਨਵਾਦ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਬੈਂਕ ਸਾਰੀਆਂ ਸਰਕਾਰੀ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਕੋਸ਼ਿਸ਼ ਕਰਨਗੇ ਅਤੇ ਭਵਿੱਖ ਵਿੱਚ ਸਾਰੇ ਤਰਜੀਹੀ ਖੇਤਰ ਦੇ ਟੀਚਿਆਂ ਨੂੰ ਪੂਰਾ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…