Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਿਗਮ ਦੇ ਮੁਅੱਤਲ ਕੀਤੇ ਚਾਰ ਤਹਿਬਾਜ਼ਾਰੀ ਇੰਸਪੈਕਟਰ ਪੈਂਡਿੰਗ ਇਨਕੁਆਰੀ ਬਹਾਲ ਮੁਲਾਜ਼ਮਾਂ ਨੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਖ਼ੁਦ ਨੂੰ ਬੇਕਸੂਰ ਦੱਸਦਿਆਂ ਬਹਾਲ ਕਰਨ ਦੀ ਲਾਈ ਸੀ ਗੁਹਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਦਸੰਬਰ: ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਡਾਇਰੈਕਟਰ ਓਮਾ ਸ਼ੰਕਰ ਗੁਪਤਾ ਨੇ ਮੁਹਾਲੀ ਨਗਰ ਨਿਗਮ ਦੇ ਚਾਰ ਤਹਿਬਾਜ਼ਾਰੀ ਇੰਸਪੈਕਟਰਾਂ ਨੂੰ ਅਸ਼ੋਕ ਕੁਮਾਰ, ਵਰਿੰਦਰ ਕੁਮਾਰ, ਅਨਿਲ ਕੁਮਾਰ ਅਤੇ ਰਜਿੰਦਰ ਸਿੰਘ ਨੂੰ ਪੈਂਡਿੰਗ ਇਨਕੁਆਰੀ ਬਹਾਲ ਕਰ ਦਿੱਤਾ ਹੈ। ਇੱਥੇ ਇਹ ਦੱਸਣਯੋਗ ਹੈ ਕਿ ਬੀਤੀ 13 ਦਸੰਬਰ ਨੂੰ ਉਕਤ ਚਾਰੇ ਤਹਿਬਾਜ਼ਾਰੀ ਇੰਸਪੈਕਟਰਾਂ ਨੂੰ ਮੁਅੱਤਲ ਕੀਤਾ ਗਿਆ ਸੀ। ਇਨ੍ਹਾਂ ਕਰਮਚਾਰੀਆਂ ਨੂੰ ਮੁਅੱਤਲ ਵੀ ਡਾਇਰੈਕਟਰ ਵੱਲੋਂ ਹੀ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਤਹਿਬਾਜ਼ਾਰੀ ਇੰਸਪੈਕਟਰਾਂ ਨੂੰ ਅਸ਼ੋਕ ਕੁਮਾਰ, ਵਰਿੰਦਰ ਕੁਮਾਰ, ਅਨਿਲ ਕੁਮਾਰ ਅਤੇ ਰਜਿੰਦਰ ਸਿੰਘ ਨੇ ਬੀਤੀ 16 ਦਸੰਬਰ ਨੂੰ ਡਾਇਰੈਕਟੋਰੇਟ ਦਫ਼ਤਰ ਨੂੰ ਪੱਤਰ ਲਿਖ ਕੇ ਆਪਣਾ ਪੱਖ ਰੱਖਦਿਆਂ ਖ਼ੁਦ ਨੂੰ ਬੇਕਸੂਰ ਦੱਸਿਆ ਸੀ ਅਤੇ ਉਨ੍ਹਾਂ ਨੂੰ ਤੁਰੰਤ ਡਿਊਟੀ ’ਤੇ ਬਹਾਲ ਕਰਨ ਦੀ ਗੁਹਾਰ ਲਗਾਈ ਗਈ ਸੀ। ਡਾਇਰੈਕਟਰ ਓਮਾ ਸ਼ੰਕਰ ਗੁਪਤਾ ਨੇ ਆਪਣੇ ਤਾਜ਼ਾ ਹੁਕਮਾਂ ਵਿੱਚ ਕਿਹਾ ਹੈ ਕਿ ਉਪਰੋਕਤ ਕਰਮਚਾਰੀਆਂ ਦੀ ਫਰਿਆਦ ’ਤੇ ਵਿਚਾਰ-ਚਰਚਾ ਕਰਨ ਉਪਰੰਤ ਉਨ੍ਹਾਂ ਨੂੰ ਪੈਂਡਿੰਗ ਇਨਕੁਆਰੀ ਬਹਾਲ ਕੀਤਾ ਗਿਆ ਹੈ। ਡਾਇਰੈਕਟਰ ਨੇ ਕਰਮਚਾਰੀਆਂ ਦੀ ਬਹਾਲੀ ਸਬੰਧੀ ਤਾਜ਼ਾ ਆਦੇਸ਼ਾਂ ਦਾ ਇੱਕ ਉਤਾਰਾ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਅਤੇ ਸਬੰਧਤ ਕਰਮਚਾਰੀਆਂ ਨੂੰ ਵੀ ਭੇਜਿਆ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਕਰਮਚਾਰੀਆਂ ਨੂੰ ਮੁਅੱਤਲ ਕਰਨ ਸਬੰਧੀ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਸੀ ਕਿ ਕਮਿਸ਼ਨਰ ਵੱਲੋਂ ਬੀਤੀ 23 ਨਵੰਬਰ ਦਿੱਤੀ ਰਿਪੋਰਟ ਨੂੰ ਆਧਾਰ ਬਣਾ ਕੇ ਚਾਰੇ ਇੰਸਪੈਕਟਰਾਂ ਨੂੰ ਮੁਅੱਤਲ ਕੀਤਾ ਜਾਂਦਾ ਹੈ। ਉਧਰ, ਨਗਰ ਨਿਗਮ ਦੇ ਸੂਤਰਾਂ ਦੀ ਜਾਣਕਾਰੀ ਅਨੁਸਾਰ ਉਕਤ ਚਾਰ ਇੰਸਪੈਕਟਰਾਂ ਦੀ ਮੁਅੱਤਲੀ ਇਸ ਕਰਕੇ ਕੀਤੀ ਗਈ ਸੀ ਕਿਉਂਕਿ ਵਾਰ ਵਾਰ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਸ਼ਚਿਤ ਸਮੇਂ ਵਿੱਚ ਨੇਪਰੇ ਨਹੀਂ ਚੜ੍ਹਿਆ ਗਿਆ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਬਾਵਜੂਦ ਜਦੋਂ ਅਧਿਕਾਰੀਆਂ ਨੇ ਨਾਜਾਇਜ਼ ਕਬਜ਼ੇ ਹਟਾਉਣ ਬਾਰੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ ਤਾਂ ਕਿਤੇ ਜਾ ਕੇ ਕਰਮਚਾਰੀਆਂ ਵੱਲੋਂ ਕਾਰਵਾਈ ਨੂੰ ਅੰਜਾਮ ਦੇਣਾ ਸ਼ੁਰੂ ਕੀਤਾ ਗਿਆ ਸੀ। ਇੱਥੇ ਇਹ ਜ਼ਿਕਰਯੋਗ ਹੈ ਕਿ ਹਾਈ ਕੋਰਟ ਵੱਲੋਂ ਗਮਾਡਾ ਅਤੇ ਨਗਰ ਨਿਗਮ ਨੂੰ ਸ਼ਹਿਰ ’ਚੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਆਦੇਸ਼ ਦਿੱਤੇ ਗਏ ਸਨ। ਜਦੋਂ ਇਹ ਮਾਮਲਾ ਮੀਡੀਆ ਦੀ ਸੁਰਖ਼ੀਆ ਬਣਿਆ ਤਾਂ ਨਗਰ ਨਿਗਮ ਵੱਲੋਂ ਨਾਜਾਇਜ਼ ਕਬਜ਼ੇ ਅਤੇ ਨਾਜਾਇਜ਼ ਰੇਹੜੀਆਂ-ਫੜੀਆਂ ਹਟਾਉਣ ਦੀ ਕਾਰਵਾਈ ਆਰੰਭ ਕੀਤੀ ਗਈ ਜਦੋਂਕਿ ਇਸ ਤੋਂ ਪਹਿਲਾਂ ਨਿਗਮ ਮਹਿਜ਼ ਖਾਨਾਪੂਰਤੀ ਤੱਕ ਹੀ ਸੀਮਤ ਰਹਿੰਦਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ