ਡੀਸੀ ਆਸ਼ਿਕਾ ਜੈਨ ਨੇ ਕਰਵਾਈ 74ਵੇਂ ਗਣਤੰਤਰ ਦਿਵਸ ਸਬੰਧੀ ਫੁੱਲ ਡਰੈੱਸ ਰਿਹਰਸਲ

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ 74ਵਾਂ ਗਣਤੰਤਰ ਦਿਵਸ ਮਨਾਇਆ ਜਾਵੇਗਾ। ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੁੱਲ ਡਰੈੱਸ ਰਿਹਰਸਲ ਕਰਵਾਈ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਹੋਣਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਪੰਜਾਬ ਪੁਲੀਸ ਦੀਆਂ ਟੁਕੜੀਆਂ ਅਤੇ ਐਨਸੀਸੀ ਕੈਡਿਟ ਪਰੇਡ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਵੱਖ-ਵੱਖ ਸਿੱਖਿਆ ਅਦਾਰਿਆਂ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਦੀਆਂ ਵੱਖ-ਵੱਖ ਬੰਨਗੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀਟੀ ਡਰਿੱਲ ਕੀਤੀ ਜਾਵੇਗੀ। ਸਤਲੁਜ ਪਬਲਿਕ ਸਕੂਲ ਡੇਰਾਬੱਸੀ ਦੇ ਵਿਦਿਆਰਥੀਆਂ ਵੱਲੋਂ ਫੈਨ ਡਰਿੱਲ ਪੇਸ਼ ਕੀਤੀ ਜਾਵੇਗੀ। ਸ਼ਿਵਾਲਿਕ ਸਕੂਲ ਦੇ ਵਿਦਿਆਰਥੀ ਲੋਕ ਨਾਚ ਸੰਮੀ ਪੇਸ਼ ਕਰਨਗੇ। ਸਮਾਗਮ ਦੇ ਅਖੀਰ ਵਿੱਚ ਸਰਕਾਰੀ ਮਾਡਲ ਸਕੂਲ ਫੇਜ਼-3ਬੀ1 ਦੇ ਵਿਦਿਆਰਥੀ ਰਾਸ਼ਟਰੀ ਗੀਤ ਪੇਸ਼ ਕਰਨਗੇ। ਇਸ ਮੌਕੇ ਜਨਤਕ ਸੇਵਾਵਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਵੀਲ ਚੇਅਰਾਂ ਅਤੇ ਬਿਊਟੀ ਕਿੱਟਾਂ ਵੰਡੀਆਂ ਜਾਣਗੀਆਂ। ਵੱਖ-ਵੱਖ ਸਰਕਾਰੀ ਵਿਭਾਗ ਝਾਕੀਆਂ ਰਾਹੀਂ ਆਪਣੇ ਕੰਮਾਂ ਨੂੰ ਪ੍ਰਦਰਸ਼ਿਤ ਕਰਨਗੇ। ਬਾਜਰੇ ਦੇ ਪੌਸ਼ਟਿਕ ਲਾਭਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਵਿਸ਼ੇਸ਼ ਬਾਜਰੇ ਦਾ ਸਟਾਲ ਵੀ ਲਗਾਇਆ ਜਾ ਰਿਹਾ ਹੈ।

ਇਸ ਮੌਕੇ ਐੱਸਐੱਸਪੀ ਡਾ. ਸੰਦੀਪ ਗਰਗ, ਏਡੀਸੀ (ਜ) ਅਮਨਿੰਦਰ ਕੌਰ ਬਰਾੜ, ਏਡੀਸੀ (ਪੇਂਡੂ ਵਿਕਾਸ) ਅਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਇੰਦਰਪਾਲ, ਐਸਡੀਐਮ ਸਰਬਜੀਤ ਕੌਰ, ਐਸਪੀ ਅਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…