ਮਹਾਤਮਾ ਗਾਂਧੀ ਦੀ ਯਾਦ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸ਼ਰਧਾ ਦੇ ਫੁਲ ਭੇਟ

ਦੇਸ਼ ਕੌਮ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਦੇਸ਼ ਕੌਮ ਤੋਂ ਜਾਨਾਂ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸੋਮਵਾਰ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ ਗਏ। ਇਸ ਉਪਰੰਤ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਮੁਹਾਲੀ ਦੇ ਸਹਾਇਕ ਕਮਿਸ਼ਨਰ (ਜ) ਤਰਸੇਮ ਚੰਦ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਹਮੇਸ਼ਾ ਸੱਚ ਦੀ ਰਾਹ ’ਤੇ ਚੱਲਦਿਆਂ ਸਭਨਾਂ ਨੂੰ ਸ਼ਾਂਤੀ ਬਣਾਏ ਰੱਖਣ ਲਈ ਪ੍ਰੇਰਿਆ। ਉਹ ਅਹਿੰਸਾ ਦੇ ਪੁਜਾਰੀ ਸਨ। ਉਨ੍ਹਾਂ ਦੀ ਅਗਾਂਹਵਧੂ ਸੋਚ ਤੇ ਸਾਧਾਰਨ ਰਹਿਣ-ਸਹਿਣ ਨੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਅੱਜ ਉਨ੍ਹਾਂ ਦੀ ਭੂਮਿਕਾ ਨੂੰ ਕੋਈ ਵਿਅਕਤੀ ਭੁਲਾ ਨਹੀਂ ਸਕਦਾ। ਉਨ੍ਹਾਂ ਹੋਰ ਕਿਹਾ ਕਿ ਜੋ ਦੇਸ਼ ਅਤੇ ਕੌਮਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦੀਆਂ ਹਨ, ਉਨ੍ਹਾਂ ਦਾ ਵਜੂਦ ਹਮੇਸ਼ਾ ਚੜ੍ਹਦੀ ਕਲ੍ਹਾ ਵਿੱਚ ਰਹਿੰਦਾ ਹੈ। ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 11 ਵਜੇ ਦੋ ਮਿੰਟ ਲਈ ਸਿਰ ਝੁਕਾ ਕੇ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਅਤੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁਲ ਭੇਟ ਕੀਤੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…