ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ

ਗੁਰੂ ਰਵਿਦਾਸ ਜੀ ਨੇ ਜਾਤਪਾਤ ਦਾ ਖ਼ਾਤਮਾ ਕਰਕੇ ਗਿਆਨ ਦਾ ਪ੍ਰਕਾਸ਼ ਕੀਤਾ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਐਤਵਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇੱਥੋਂ ਦੇ ਫੇਜ਼-7 ਵਿੱਚ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਗੁਰਦੁਆਰਾ ਰਵਿਦਾਸ ਭਵਨ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਆਮ ਆਦਮੀ ਪਾਰਟੀ ਵਿਧਾਇਕ ਕੁਲਵੰਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਜਦੋਂਕਿ ਪ੍ਰਧਾਨਗੀ ਸੇਵਾਮੁਕਤ ਆਈਏਐਸ ਟੀਆਰ ਸਾਰੰਗਲ ਨੇ ਕੀਤੀ।
ਪ੍ਰੈਸ ਸਕੱਤਰ ਡੀਪੀ ਹੁਸ਼ਿਆਰਪੁਰੀ ਨੇ ਦੱਸਿਆ ਕਿ ਸਵੇਰੇ 10 ਵਜੇ ਭੋਗ ਪਾਏ ਗਏ। ਉਪਰੰਤ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਦੱਸਿਆ ਕਿ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸੇਵਾਮੁਕਤ ਆਈਏਐਸ ਹੁਸ਼ਨ ਲਾਲ ਤੇ ਆਰਐਲ ਕਲਸੀਆ, ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਹਾਜ਼ਰੀ ਭਰੀ। ਮੰਚ ਸੰਚਾਲਕ ਜੇਆਰ ਕਾਹਲ ਨੇ ਕੀਤਾ।
ਇਸ ਮੌਕੇ ਬੋਲਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਇੱਕ ਕ੍ਰਾਂਤੀਕਾਰੀ ਮਹਾਂਪੁਰਸ਼ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਉੱਚ-ਨੀਚ ਅਤੇ ਜਾਤ-ਪਾਤ ਵਰਗੇ ਕੂੜ ਅੰਧਕਾਰ ਦਾ ਖ਼ਾਤਮਾ ਕਰਕੇ ਗਿਆਨ ਦਾ ਪ੍ਰਕਾਸ਼ ਫੈਲਾਇਆ ਅਤੇ ਲੋਕਾਂ ਨੂੰ ਹੱਕ-ਸੱਚ ਦੀ ਕਿਰਤ ਕਰਨ ਅਤੇ ਪ੍ਰਮਾਤਮਾ ਦੀ ਬੰਦਗੀ ਕਰਨ ਦਾ ਮਹਾਨ ਫ਼ਲਸਫ਼ਾ ਬਖ਼ਸ਼ਿਆ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅਜੋਕੇ ਕਲਯੁੱਗ ਦੇ ਸਮੇਂ ਵਿੱਚ ਸਮੁੱਚੀ ਮਨੁੱਖਤਾ ਲਈ ਬਹੁਤ ਲਾਭਦਾਇਕ ਹਨ। ਸਭਾ ਦੇ ਮੀਤ ਪ੍ਰਧਾਨ ਬੀਡੀ ਸਵੈਨ ਨੇ ਸਾਰਿਆਂ ਦਾ ਧੰਨਵਾਦ ਕੀਤਾ।

ਇਸੇ ਤਰ੍ਹਾਂ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਪਿੰਡ ਦਾਊਂ ਸਾਹਿਬ ਵਿਖੇ ਗੁਰੂ ਰਵਿਦਾਸ ਦਾ 646ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ। ਕਥਾ ਵਾਚਕ ਭਾਈ ਕੁਲਦੀਪ ਸਿੰਘ ਬੱਸੀ ਵਾਲਿਆਂ ਨੇ ਸ਼ਬਦ ਕੀਰਤਨ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸਰਬਜੀਤ ਸਿੰਘ, ਜਸਵੀਰ ਸਿੰਘ, ਸਤਨਾਮ ਸਿੰਘ, ਗੁਰਮੀਤ ਸਿੰਘ ਅਤੇ ਨੇਕ ਸਿੰਘ ਰਾਗੀ ਜਥਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਉਧਰ, ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਗੁਰਦੁਆਰਾ ਡੇਰਾ ਸਾਹਿਬ ਸੋਹਾਣਾ, ਪਿੰਡ ਕੰਬਾਲਾ, ਪਿੰਡ ਕੁੰਭੜਾ, ਜੁਝਾਰ ਨਗਰ, ਝਿਊਰਹੇੜੀ, ਬੜਮਾਜਰਾ, ਬਲੌਂਗੀ, ਬਹਿਲੋਲਪੁਰ, ਝਾਮਪੁਰ, ਚੱਪੜਚਿੜੀ, ਲਾਂਡਰਾਂ, ਕੈਲੋਂ, ਸਨੇਟਾ, ਭਾਗੋਮਾਜਰਾ, ਬਾਕਰਪੁਰ ਅਤੇ ਹੋਰਨਾਂ ਪਿੰਡਾਂ ਵਿੱਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਆਮ ਆਦਮੀ ਪਾਰਟੀ ਦੇ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਵੀ ਵੱਖ-ਵੱਖ ਥਾਵਾਂ ’ਤੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਸਾਬਕਾ ਸਰਪੰਚ ਇਕਬਾਲ ਸਿੰਘ, ਬਲਬੀਰ ਸਿੰਘ ਝਾਮਪੁਰ, ਰਣਧੀਰ ਸਿੰਘ ਪ੍ਰੇਮਗੜ੍ਹ, ਬਾਬਾ ਨਰਿੰਦਰ ਸਿੰਘ, ਮੁਖ਼ਤਿਆਰ ਸਿੰਘ, ਕਸ਼ਮੀਰਾ ਸਿੰਘ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਮੱਖਣ ਸਿੰਘ ਦੁਰਾਲੀ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਸਵੰਤ ਸਿੰਘ ਠਸਕਾ, ਪਰਮਜੀਤ ਕੌਰ ਜੁਝਾਰ ਨਗਰ, ਗੁਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…