ਸਮਾਜ ਸੇਵੀ ਸੰਸਥਾ ਦਿਸ਼ਾ ਰੁਜ਼ਗਾਰ ਮੁਹਿੰਮ ਤਹਿਤ ਦੋ ਅੌਰਤਾਂ ਨੂੰ ਮਿਲੀ ਨੌਕਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ:
ਅੌਰਤਾਂ ਦੀ ਭਲਾਈ ਲਈ ਯਤਨਸ਼ੀਲ ਸਮਾਜ ਸੇਵੀ ਸੰਸਥਾ ਦਿਸ਼ਾ ਵਿਮੈਨ ਵੈੱਲਫੇਅਰ ਟਰੱਸਟ ਵੱਲੋਂ ਸ਼ੁਰੂ ਕੀਤੀ ‘ਦਿਸ਼ਾ ਰੁਜ਼ਗਾਰ ਮੁਹਿੰਮ’ ਦੇ ਤਹਿਤ ਦੋ ਅੌਰਤਾਂ ਨੂੰ ਵਰਦਾਨ ਆਯੁਰਵੈਦਾਂ ਵਿੱਚ ਨੌਕਰੀਆਂ ਮਿਲੀਆਂ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਸੰਸਥਾ ਦੀ ਪ੍ਰਧਾਨ ਹਰਦੀਪ ਕੌਰ ਵਿਰਕ ਨੇ ਦੱਸਿਆ ਕਿ ਸੁਸ਼ਮਾ ਅਤੇ ਰੇਨੂ ਨਾਂਅ ਦੀਆਂ ਇਹ ਦੋਵੇਂ ਅੌਰਤਾਂ ਮੁਹਾਲੀ ਅਤੇ ਚੰਡੀਗੜ੍ਹ ਤੋਂ ਹਨ। ਇਨ੍ਹਾਂ ਅੌਰਤਾਂ ਨੂੰ ਕੰਪਨੀ ਵਿੱਚ ਬਤੌਰ ਹਾਊਸ ਕੀਪਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਅੌਰਤਾਂ ਨੇ ਸੋਸ਼ਲ ਮੀਡੀਆ ’ਤੇ ਪ੍ਰਕਾਸ਼ਿਤ ਖ਼ਬਰ ਤੋਂ ਨੰਬਰ ਲੈ ਕੇ ਦਿਸ਼ਾ ਟਰੱਸਟ ਦੀ ਪ੍ਰਧਾਨ ਹਰਦੀਪ ਕੌਰ ਵਿਰਕ ਨਾਲ ਸੰਪਰਕ ਕੀਤਾ ਸੀ। ਜਿਸ ਤੋਂ ਬਾਅਦ ਸੰਸਥਾ ਨੇ ਉਨ੍ਹਾਂ ਦੀਆਂ ਅਰਜ਼ੀਆਂ ਅਤੇ ਬਾਇਓਡਾਟਾ ਵੱਖ-ਵੱਖ ਕੰਪਨੀਆਂ ਵਿੱਚ ਭੇਜੇ ਗਏ। ਇਸ ਤਰ੍ਹਾਂ ਵਰਦਾਨ ਆਯੁਰਵੈਦਾਂ ਨੇ ਉਨ੍ਹਾਂ ਨੂੰ ਨੌਕਰੀ ਦਿੱਤੀ ਗਈ। ਸ੍ਰੀਮਤੀ ਵਿਰਕ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਸੰਸਥਾ ਰਾਹੀਂ ਦੋ ਵਿਅਕਤੀ ਨੌਕਰੀ ਹਾਸਲ ਕਰ ਚੁੱਕੇ ਹਨ। ਇਸ ਮੌਕੇ ਸੰਸਥਾ ਦੇ ਮੁੱਖ ਬੁਲਾਰੇ ਮੈਡਮ ਆਰ ਦੀਪ ਰਮਨ ਵੀ ਮੌਜੂਦ ਸਨ।
ਅੱਜ ਇੱਥੇ ਵਰਦਾਨ ਆਯੂਰਵੇਦਾ ਦੇ ਦਫ਼ਤਰ ਵਿੱਚ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਸੁਭਾਸ਼ ਗੋਇਲ, ਦਿਸ਼ਾ ਟਰੱਸਟ ਪ੍ਰਧਾਨ ਹਰਦੀਪ ਕੌਰ, ਸਪੋਕਸਪਰਸਨ ਆਰ ਦੀਪ ਰਮਨ ਵੱਲੋਂ ਸੁਸ਼ਮਾ ਅਤੇ ਰੇਨੂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਉਪਰੰਤ ਦਿਸ਼ਾ ਟਰੱਸਟ ਦੇ ਉੱਦਮ ਦੀ ਸ਼ਲਾਘਾ ਕਰਦੇ ਹੋਏ ਵਰਦਾਨ ਆਯੁਰਵੈਦਾ ਦੇ ਮੈਨੇਜਿੰਗ ਡਾਇਰੈਕਟਰ ਸੁਭਾਸ਼ ਗੋਇਲ ਨੇ ਕਿਹਾ ਕਿ ਅੌਰਤਾਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਵਿੱਚ ਮਦਦ ਕਰ ਕੇ ਦਿਸ਼ਾ ਟਰੱਸਟ ਵੱਡੇ ਪੁੰਨ ਦਾ ਕੰਮ ਕਰ ਰਿਹਾ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟਰੱਸਟ ਦੇ ਇਸ ਨੇਕ ਕੰਮ ਵਿਚ ਟਰੱਸਟ ਦਾ ਸਾਥ ਦਿੱਤਾ ਜਾਵੇ।
ਇਨ੍ਹਾਂ ਦੋਨਾਂ ਅੌਰਤਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਲੋਕਾਂ ਨੂੰ ਮੀਡੀਆ ਰਾਹੀਂ ਅਪੀਲ ਕਰਦੇ ਹੋਏ ਟਰੱਸਟ ਦੇ ਪ੍ਰਧਾਨ ਹਰਦੀਪ ਕੌਰ ਨੇ ਕਿਹਾ ਕਿ ਆਪਣੀ ਹੱਥੀਂ ਕਮਾਉਣ ਵਾਲੀ ਅੌਰਤ ਮਾਨਸਿਕ ਤੌਰ ’ਤੇ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਚ ਅੌਰਤਾਂ ਨੂੰ ਉਨ੍ਹਾਂ ਦਾ ਬਣਦਾ ਸਥਾਨ ਦੇਣ ਦੀ ਲਈ ਸਮਾਜ ਦੇ ਲੋਕ ਆਪ ਅੱਗੇ ਆਉਣ ਅਤੇ ਦਿਸ਼ਾ ਰੁਜ਼ਗਾਰ ਮੁਹਿੰਮ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕਾਰਪੋਰੇਟ ਕੰਪਨੀਆਂ, ਵਿੱਦਿਅਕ ਅਦਾਰੇ ਹਸਪਤਾਲ ਅਤੇ ਹੋਰ ਪ੍ਰਾਈਵੇਟ ਕੰਪਨੀਆਂ ਟਰੱਸਟ ਦੀ ਇਸ ਮੁਹਿੰਮ ਨੂੰ ਅਪਣਾ ਲੈਣ ਤਾਂ ਸਮਾਜ ਵਿਚ ਵਧੇਰੇ ਅੌਰਤਾਂ ਨੂੰ ਰੁਜ਼ਗਾਰ ਪ੍ਰਾਪਤ ਹੋ ਸਕੇਗਾ। ਉਨ੍ਹਾਂ ਨੇ ਕਿਹਾ ਕਿ ਦਿਸ਼ਾ ਟਰੱਸਟ ਨੌਕਰੀਆਂ ਲੈਣ ਵਾਲਿਆਂ ਅਤੇ ਨੌਕਰੀਆਂ ਦੇਣ ਵਾਲਿਆਂ ਵਿੱਚ ਇੱਕ ਕੜੀ ਦੀ ਤਰ੍ਹਾਂ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ 1 ਮਾਰਚ ਤੋਂ ਪੰਜਾਬ ਦੇ ਪਿੰਡਾਂ ਦੇ ਵਿੱਚ ਅੌਰਤਾਂ ਲਈ ਰੁਜਗਾਰ ਮੇਲੇ ਲਾਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…