ਜੰਗਲਾਤ ਵਰਕਰਾਂ ਵੱਲੋਂ ਵਣ ਭਵਨ ਦੇ ਬਾਹਰ ਵਿਸ਼ਾਲ ਰੋਸ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ:
ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਬੈਨਰ ਹੇਠ ਜੰਗਲਾਤ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਵਣ ਭਵਨ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ ਆਪ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਅਮਰੀਕ ਸਿੰਘ, ਸਕੱਤਰ ਜਸਵੀਰ ਸਿੰਘ ਜ਼ੀਰਾ ਅਤੇ ਸ਼ਿਵ ਕੁਮਾਰ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਬਾਰੇ ਹੁਣ ਤੱਕ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਹੁਣ ਤੱਕ ਕੋਈ ਮਸਲਾ ਹੱਲ ਨਹੀਂ ਹੋਇਆ।
ਉਨ੍ਹਾਂ ਮੰਗ ਕੀਤੀ ਕਿ ਜੰਗਲਾਤ ਕਾਮਿਆਂ ਦੇ ਰਿਕਾਰਡ ਵਿੱਚ ਸੋਧ ਕਰਕੇ ਪੰਜਾਬ ਦੀ ਸੀਨੀਆਰਤਾ ਸੂਚੀ ਜਾਰੀ ਕੀਤੀ ਜਾਵੇ। ਵੱਖ-ਵੱਖ ਸਕੀਮਾਂ ਤਹਿਤ ਰੁਕੀਆਂ ਤਨਖ਼ਾਹਾਂ ਦਿੱਤੀਆਂ ਜਾਣ, ਵਣ ਵਿਭਾਗ ਦੇ ਵਰਕਰਾਂ ਦੇ ਮੈਡੀਕਲ ਜਾਂ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ। ਜਿਨ੍ਹਾਂ ਵਰਕਰਾਂ ਨੇ 2006 ਤੱਕ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ, ਉਨ੍ਹਾਂ ਨੂੰ 2011 ਦੀ ਨੀਤੀ ਅਨੁਸਾਰ ਤੁਰੰਤ ਪੱਕਾ ਕੀਤਾ ਜਾਵੇ। ਘੱਟੋ-ਘੱਟ ਤਨਖ਼ਾਹ 20 ਹਜ਼ਾਰ ਰੁਪਏ ਕੀਤੀ ਜਾਵੇ, ਵਿਭਾਗ ਵਿੱਚ ਨਵੇਂ ਕੰਮ ਚਲਾਏ ਜਾਣ, ਸਮੂਹ ਵਰਕਰਾਂ ਨੂੰ ਗਰਮੀ ਅਤੇ ਸਰਦੀਆਂ ਦੀਆਂ ਵਰਦੀਆਂ ਦਿੱਤੀਆਂ ਜਾਣ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਅਤੇ ਜੇਕਰ ਡਿਊਟੀ ਦੌਰਾਨ ਕਰਮਚਾਰੀ ਨੂੰ ਸੱਟ ਲੱਗ ਜਾਵੇ ਤਾਂ ਉਸ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਬੀਤੇ ਸਮੇਂ ਜਿਹੜੇ ਵਰਕਰ ਬੇਲਦਾਰਾਂ ਤੋਂ ਤਰੱਕੀ ਦੇ ਕੇ ਕਲਰਕ ਬਣਾਏ ਗਏ ਹਨ। ਉਨ੍ਹਾਂ ਨੂੰ ਸਰਕਾਰੀ ਖਰਚੇ ’ਤੇ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇ। ਧਰਨੇ ਨੂੰ ਬਲਵਿੰਦਰ ਸਿੰਘ, ਕੇਵਲ ਕ੍ਰਿਸ਼ਨ, ਹਰਭਜਨ ਸਿੰਘ, ਨਿਰਮਲ ਸਿੰਘ, ਨਿਸ਼ਾਨ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ, ਛਿੰਦਰਪਾਲ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…