Share on Facebook Share on Twitter Share on Google+ Share on Pinterest Share on Linkedin ਮੁਹਾਲੀ ਨੂੰ ਸਮਾਰਟ ਸਿਟੀ ਬਣਾਉਣ ਲਈ ਵਿਸ਼ੇਸ਼ ਪੈਕਜ ਦੇਣ ਲਈ ਕੇਂਦਰ ਕੋਲ ਲਗਾਈ ਗੁਹਾਰ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਾਰਚ: ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਮੀਤ ਪ੍ਰਧਾਨ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰੀ ਆਵਾਸ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਮੁਹਾਲੀ ਨੂੰ ਸਮਾਰਟ ਸਿਟੀ ਬਣਾਉਣ ਲਈ ਨਗਰ ਨਿਗਮ ਨੂੰ ਵਿਸ਼ੇਸ਼ ਪੈਕਜ ਦਿੱਤਾ ਜਾਵੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ। ਬਲਬੀਰ ਸਿੱਧੂ ਨੇ ਕਿਹਾ ਕਿ ਆਈਟੀ ਸਿਟੀ ਮੁਹਾਲੀ ਇਕ ਅਤਿ ਮਹੱਤਵਪੂਰਨ ਸ਼ਹਿਰ ਹੈ, ਜਿਸ ਦਾ ਲਗਾਤਾਰ ਵਿਸਥਾਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਅਤੇ ਹੋਰਨਾਂ ਸੂਬਿਆਂ ਦੇ ਲੋਕਾਂ ਦੀ ਸਭ ਤੋਂ ਪਹਿਲੀ ਪਸੰਦ ਮੁਹਾਲੀ ਹੈ, ਜਿੱਥੇ ਉੱਨਤ ਕਿਸਮ ਦਾ ਬੁਨਿਆਦੀ ਢਾਂਚਾ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਰੇਲ ਅਤੇ ਕੌਮਾਂਤਰੀ ਹਵਾਈ ਅੱਡੇ ਨਾਲ ਜੁੜਿਆ ਹੋਇਆ ਪੰਜਾਬ ਦਾ ਮੁੱਖ ਪ੍ਰਵੇਸ ਦੁਆਰ ਹੈ। ਇੱਥੇ ਵੱਡੀ ਗਿਣਤੀ ਵਿੱਚ ਐਨਆਰਆਈ ਲੋਕ ਰਹਿੰਦੇ ਹਨ ਅਤੇ ਗੁਆਂਢੀ ਸੂਬਿਆਂ ਦੇ ਨੌਜਵਾਨ ਮੁੰਡੇ ਕੁੜੀਆਂ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਮੁਹਾਲੀ ਆਉਂਦੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਪਹਿਲਾਂ ਪੰਜਾਬ ਪ੍ਰਤੀ ਬੇਹੱਦ ਸੁਹਿਰਦ ਹੈ। ਲਿਹਾਜ਼ਾ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਅਤੇ ਰੇਲ ਆਵਾਜਾਈ ਵਿੱਚ ਹੋਰ ਵਾਧਾ ਕਰਨ ਦੀ ਵੀ ਮੰਗ ਕੀਤੀ। ਭਾਜਪਾ ਆਗੂ ਬਲਬੀਰ ਸਿੱਧੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਉਨ੍ਹਾਂ ਦੀਆਂ ਉਪਰੋਕਤ ਮੰਗਾਂ ਨੂੰ ਪੂਰੀ ਗੰਭੀਰਤਾ ਨਾਲ ਲੈਂਦੇ ਹੋਏ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਸਬੰਧਤ ਵਿਭਾਗਾਂ ਅਤੇ ਉੱਚ ਅਧਿਕਾਰੀਆਂ ਨਾਲ ਅੱਜ ਹੀ ਗੱਲ ਕਰਨਗੇ ਅਤੇ ਮੁਹਾਲੀ ਸ਼ਹਿਰ ਦੀ ਬਿਹਤਰੀ ਅਤੇ ਵਿਕਾਸ ਲਈ ਜੋ ਵੀ ਸੰਭਵ ਹੋਇਆ, ਉਸ ਨੂੰ ਪੂਰਾ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ। ਸ੍ਰੀ ਪੁਰੀ ਨੇ ਕਿਹਾ ਕਿ ਪੰਜਾਬ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਕੇਂਦਰ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ