ਬੀਐਸਐਫ਼ ਦੇ ਅਫ਼ਸਰਾਂ ਤੇ ਜਵਾਨਾਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ:
ਲਾਇਨਜ਼ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਬਾਰਡਰ ਸਕਿਉਰਿਟੀ ਫੋਰਸ (ਬੀਐਸਐਫ਼) ਦੇ ਸਹਿਯੋਗ ਨਾਲ ਬੀਐਸਐਫ਼ ਦੇ ਲਖਨੌਰ ਕੈਂਪਸ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਬੀਐਸਐਫ਼ ਦੇ ਵੈਸਟਰਨ ਕਮਾਂਡ ਜੇਐਸ ਓਬਰਾਏ ਨੇ ਕੀਤਾ ਅਤੇ ਬੀਐਸਐਫ਼ ਦੇ ਜਵਾਨਾਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਕਿਹਾ ਕਿ ਬੀਐਸਐਫ਼ ਦੇ ਜਵਾਨ ਨਾ ਸਿਰਫ਼ ਦੇਸ਼ ਦੀ ਰੱਖਿਆ ਲਈ ਸਰਹੱਦਾਂ ’ਤੇ ਤਾਇਨਾਤ ਰਹਿੰਦੇ ਹਨ ਬਲਕਿ ਸਮਾਜ ਸੇਵੀ ਕਾਰਜਾਂ ਵਿੱਚ ਵੀ ਵਧ ਚੜ੍ਹ ਕੇ ਯੋਗਦਾਨ ਪਾਉਂਦੇ ਹਨ।

ਲਾਇਨਜ ਕਲੱਬ ਦੇ ਪ੍ਰਧਾਨ ਅਮਨਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਕੈਂਪ ਦੌਰਾਨ ਬੀਐਸਐਫ਼ ਦੇ 104 ਜਵਾਨਾਂ ਸਮੇਤ ਕਲੱਬ ਦੇ ਮੈਂਬਰਾਂ ਨੇ ਖੂਨਦਾਨ ਕੀਤਾ ਅਤੇ ਪੀਜੀਆਈ ਬਲੱਡ ਬੈਂਕ ਦੀ ਟੀਮ ਨੇ ਖੂਨ ਦੇ ਯੂਨਿਟ ਇਕੱਤਰ ਕੀਤੇ। ਅਖੀਰ ਵਿੱਚ ਬੀਐਸਐਫ਼ ਦੇ ਅਧਿਕਾਰੀਆਂ ਅਤੇ ਖੂਨਦਾਨੀ ਜਵਾਨਾਂ ਨੂੰ ਯਾਦਗਾਰੀ-ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਚਾਰਟਰ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਮੁਹਾਲੀ ਨੇ ਖੂਨਦਾਨ ਕੈਂਪ ਲਈ ਸਹਿਯੋਗ ਦੇਣ ਲਈ ਬੀਐਸਐਫ਼ ਦੇ ਅਫ਼ਸਰਾਂ ਅਤੇ ਜਵਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਕੱਤਰ ਅਮਿਤ ਨਰੂਲਾ, ਹਰਿੰਦਰਪਾਲ ਸਿੰਘ ਹੈਰੀ ਸਮੇਤ ਲਾਇਨਜ਼ ਕਲੱਬ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…