ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ‘ਪ੍ਰਸ਼ੰਸਾ ਪੁਰਸਕਾਰ’ ਸਮਾਰੋਹ ਕਰਵਾਇਆ, ਸੈਂਕੜੇ ਅੌਰਤਾਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵਿਖੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ‘ਪ੍ਰਸ਼ੰਸਾ ਪੁਰਸਕਾਰ’ ਸਮਾਰੋਹ ਕਰਵਾਇਆ ਗਿਆ। ਗਿਆਨ ਜਯੋਤੀ ਗਰੁੱਪ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਸਮਾਰੋਹ ਵਿੱਚ ਮੁਹਾਲੀ ਸਮੇਤ ਟਰਾਈਸਿਟੀ ਦੇ 100 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਕੋਆਰਡੀਨੇਟਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸੰਪੂਰਨਤਾ, ਸ਼ੁੱਧਤਾ ਅਤੇ ਚਮਕ ਸਿੱਖਿਆ ਅਤੇ ਸਮਾਜਿਕ ਵਿਕਾਸ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਅੌਰਤਾਂ ਦਾ ਧੰਨਵਾਦ ਦਰਸਾਉਂਦਾ ਹੈ।
ਇਸ ਮੌਕੇ ਡਾ. ਅਨੀਤ ਬੇਦੀ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਭਾਵੇਂ ਅੌਰਤਾਂ ਹਰ ਖੇਤਰ ਵਿੱਚ ਮੱਲ੍ਹਾਂ ਮਾਰ ਰਹੀਆਂ ਹਨ ਅਤੇ ਕਈ ਖੇਤਰਾਂ ਵਿੱਚ ਪੁਰਸ਼ਾਂ ਤੋਂ ਵੀ ਅੱਗੇ ਲੰਘ ਗਈਆਂ ਹਨ ਪ੍ਰੰਤੂ ਹਾਲੇ ਵੀ ਅੌਰਤਾਂ ਦੇ ਵਿਕਾਸ ਲਈ ਕਾਫ਼ੀ ਕੁੱਝ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੌਰਤਾਂ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਅੌਰਤਾਂ ਤੋਂ ਬਿਨਾਂ ਮਨੁੱਖਤਾ ਦਾ ਬਚਣਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਉੱਦਮੀ ਅੌਰਤਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਇਹ ਸਮਾਗਮ ਕਰਵਾਇਆ ਗਿਆ।

ਮੁੱਖ ਮਹਿਮਾਨ ਐਸਪੀ (ਡੀ) ਦਿਗਵਿਜੇ ਕਪਿਲ ਫਤਹਿਗੜ੍ਹ ਸਾਹਿਬ ਨੇ 100 ਤੋਂ ਵੱਧ ਪ੍ਰਿੰਸੀਪਲਾਂ ਅਤੇ ਹੋਰਨਾਂ ਨੁਮਾਇੰਦਿਆਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਅੌਰਤਾਂ ਦੇ ਸਹਿਯੋਗ ਤੋਂ ਬਿਨਾਂ ਸਮਾਜਿਕ ਚੇਤਨਾ ਦੀ ਗੱਲ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਬੇਟੀ ਪੜ੍ਹਾਓ-ਬੇਟੀ ਬਚਾਓ ਦੇ ਨਾਅਰੇ ਨੂੰ ਮਜ਼ਬੂਤ ਬਣਾਉਣ ਲਈ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾ ਕੇ ਆਪਣੇ ਪੈਰਾਂ ’ਤੇ ਖੜਾ ਹੋਣ ਦੀ ਸ਼ਕਤੀ ਪ੍ਰਦਾਨ ਕਰਨ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੀਐਸ ਬੇਦੀ, ਪ੍ਰਿੰਸੀਪਲ ਰਣਜੀਤ ਬੇਦੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਸੰਸਥਾਨ ਦੇ ਵਿਦਿਆਰਥੀਆਂ ਨੇ ‘ਭਾਰਤ ਕੀ ਬੇਟੀ ਤੇਰੇ ਰੰਗ ਅਨੇਕ’ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…