Share on Facebook Share on Twitter Share on Google+ Share on Pinterest Share on Linkedin ਜ਼ਿੰਦਗੀ ਦੇ 100 ਵਰ੍ਹੇ ਪੂਰੇ ਕਰਨ ਵਾਲੇ ਲਖਪਤ ਰਾਏ ਦਾ ਜਨਮ ਦਿਨ ਮਨਾਇਆ ਸਿਹਤਮੰਦ ਜ਼ਿੰਦਗੀ ਲਈ ਕੀਤੀ ਅਰਦਾਸ, 9 ਮਾਰਚ 1923 ਨੂੰ ਹੋਇਆ ਸੀ ਜਨਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ: ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇੱਥੋਂ ਦੇ ਫੇਜ਼-7 ਦੇ ਵਸਨੀਕ ਲਖਪਤ ਰਾਏ ਕੂਨਰ ਨੂੰ ਜ਼ਿੰਦਗੀ ਦੇ 100 ਵਰ੍ਹੇ ਪੂਰੇ ਕਰਨ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਿਗੇਡੀਅਰ ਕਾਹਲੋਂ ਅਤੇ ਮਸ਼ਹੂਰ ਅਦਾਕਾਰ ਜਸਵਿੰਦਰ ਭੱਲਾ ਵੀ ਹਾਜ਼ਰ ਸਨ। ਜਾਣਕਾਰੀ ਅਨੁਸਾਰ ਮਿਲਟਰੀ ਡੇਅਰੀ ਫਾਰਮ ਤੋਂ ਫਾਰਮ ਅਫ਼ਸਰ ਵਜੋਂ ਸੇਵਾਮੁਕਤ ਲਖਪਤ ਰਾਏ ਕੂਨਰ ਇੱਥੋਂ ਦੇ ਫੇਜ਼-7 ਸਥਿਤ ਅਜੀਤ ਪਾਰਕ ਨੇਬਰਹੁੱਡ ਐਸੋਸੀਏਸ਼ਨ ਦੇ ਨੁਮਾਇੰਦੇ ਵਜੋਂ ਪਾਰਕ ਦੀ ਸਾਂਭ-ਸੰਭਾਲ ਕਰਦੇ ਆ ਰਹੇ ਹਨ। ਸ਼ਹਿਰ ਵਾਸੀਆਂ ਨੇ ਵੀ ਪਾਰਕ ਵਿੱਚ ਉਨ੍ਹਾਂ ਦਾ ਜਨਮ ਦਿਨ ਮਨਾਇਆ ਅਤੇ ਜ਼ਿੰਦਗੀ ਦੇ 100 ਵਰ੍ਹੇ ਪੂਰੇ ਹੋਣ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਸ੍ਰੀ ਕੂਨਰ ਦਾ ਜਨਮ 9 ਮਾਰਚ 1923 ਨੂੰ ਹੋਇਆ ਸੀ। ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ੍ਰੀ ਕੂਨਰ ਸ਼ਹਿਰ ਦੇ ਜਾਣੇ-ਪਛਾਣੇ ਮੋਹਤਬਰ ਵਿਅਕਤੀ ਹਨ ਅਤੇ ਉਹ ਖ਼ੁਦ ਸ੍ਰੀ ਕੂਨਰ ਨਾਲ ਸਲਾਹ ਮਸ਼ਵਰਾ ਕਰਦੇ ਰਹਿੰਦੇ ਹਨ। ਮੇਅਰ ਨੇ ਉਨ੍ਹਾਂ ਵੱਲੋਂ ਕੀਤੇ ਜਾਂਦੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਉਹ ਪਹਿਲਾਂ ਵਾਂਗ ਲਖਪਤ ਰਾਏ ਕੂਨਰ ਦੇ ਤਜਰਬਿਆਂ ਦਾ ਲਾਹਾ ਲੈਂਦੇ ਰਹਿਣਗੇ ਅਤੇ ਉਨ੍ਹਾਂ ਦੇ ਸੁਝਾਅ ਤੇ ਸਲਾਹ ਅਨੁਸਾਰ ਸ਼ਹਿਰ ਦੇ ਵਿਕਾਸ ਨੂੰ ਤਰਜ਼ੀਹ ਦੇਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ