Share on Facebook Share on Twitter Share on Google+ Share on Pinterest Share on Linkedin ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦੀ ਲੋੜ: ਪ੍ਰਭਜੋਤ ਕੌਰ ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ ਸਰਕਾਰੀ ਕਾਲਜ ਵਿੱਚ ਖੂਨਦਾਨ ਕੈਂਪ ਲਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ ਐਨਐਸਐਸ ਯੂਨਿਟਾਂ ਅਤੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਸ੍ਰੀਮਤੀ ਹਰਜੀਤ ਗੁਜਰਾਲ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ ਗਿਆ। ਜਿਸ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਸੀਨੀਅਰ ਆਗੂ ਬੱਬੀ ਬਾਦਲ ਨੇ ਕੀਤਾ। ਇਨ੍ਹਾਂ ਆਗੂਆਂ ਨੇ ਕਾਲਜ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੰਜਾਬ ’ਚੋਂ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਦੀ ਸਹੁੰ ਚੁਕਾਈ। ਇਸ ਮੌਕੇ ਬੋਲਦਿਆਂ ਪ੍ਰਭਜੋਤ ਕੌਰ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਫ਼ਲਸਫ਼ੇ ਬਾਰੇ ਚਾਨਣਾ ਪਾਉਂਦੇ ਹੋਏ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਣ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਤਿਆਗ ਕਰਕੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦਾਂ ਨੂੰ ਆਪਣੇ ਦਿਲਾਂ ਵਿੱਚ ਜਿੰਦਾ ਰੱਖਣ। ਬੱਬੀ ਬਾਦਲ ਨੇ ਕਿਹਾ ਕਿ ਅਜੋਕੇ ਸਮੇਂ ਦੇ ਨੌਜਵਾਨ ਕਾਫ਼ੀ ਜਾਗਰੂਕ ਹਨ ਪਰ ਫਿਰ ਵੀ ਉਨ੍ਹਾਂ ਨੂੰ ਯੋਗ ਅਗਵਾਈ ਅਤੇ ਚੰਗੀ ਲੀਡਰਸ਼ਿਪ ਦੀ ਲੋੜ ਹੈ। ਇਸ ਤੋਂ ਪਹਿਲਾਂ ਪ੍ਰਿੰਸੀਪਲ ਹਰਜੀਤ ਗੁਜਰਾਲ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਮੁਹਿੰਮ ਵਿੱਢੀ ਜਾਵੇਗੀ। ਪ੍ਰੋ. ਘਣਸ਼ਾਮ ਸਿੰਘ ਭੁੱਲਰ ਨੇ ਦੱਸਿਆ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਵਿੱਚ 62 ਵਿਦਿਆਰਥੀਆਂ ਨੇ ਸਵੈ-ਇੱਛਾ ਅਨੁਸਾਰ ਖ਼ੂਨਦਾਨ ਕੀਤਾ। ਅਖੀਰ ਵਿੱਚ ਖੂਨਦਾਨੀਆਂ ਨੂੰ ਯਾਦਗਾਰੀ-ਚਿੰਨ੍ਹ ਅਤੇ ਵਿਸ਼ੇਸ਼ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋ. ਰੀਤਇੰਦਰ, ਪ੍ਰੋ. ਜਸਪਾਲ ਸਿੰਘ, ਪ੍ਰਦੀਪ ਰਤਨ, ਪ੍ਰੋ. ਪੁਸ਼ਪਿੰਦਰ ਕੌਰ, ਪ੍ਰੋ. ਗੁਣਜੀਤ ਕੌਰ ਪ੍ਰੋ. ਆਸ਼ੀਸ਼ ਵਾਜਪਾਈ, ਪ੍ਰੋ. ਜੌਨੀ ਕੁਮਾਰ ਨੇ ਕੈਂਪ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਦਿੱਤਾ। ਇਸ ਮੌਕੇ ਜਗਤਾਰ ਸਿੰਘ ਘੜੂੰਆਂ, ਜਸ਼ਨ ਸਿੰਘ ਦੁੱਲਟ, ਜਗਦੀਪ ਸਿੰਘ, ਅਨੂ ਬੱਬਰ, ਜਸਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਫੋਜੀ, ਰਨਬੀਰ ਸਿੰਘ, ਦੀਪ, ਗੁਰਪ੍ਰੀਤ ਸਿੰਘ, ਤਰਲੋਕ ਸਿੰਘ, ਤਜਿੰਦਰ ਸਿੰਘ, ਸਰਬਜੀਤ ਸਿੰਘ, ਲਖਵੀਰ ਸਿੰਘ, ਹਨੀ ਰਾਣਾ, ਜਵਾਲਾ ਸਿੰਘ, ਲੋਕੇਸ਼, ਸੁਰਿੰਦਰ ਸਿੰਘ ਕੰਡਾਲਾ, ਕਰਮਜੀਤ ਸਿੰਘ, ਜਗਦੀਪ ਸਿੰਘ, ਕਵਲਜੀਤ ਸਿੰਘ ਪੱਤੋਂ, ਰਣਧੀਰ ਸਿੰਘ ਪ੍ਰੇਮਗੜ੍ਹ, ਜਸਵੰਤ ਸਿੰਘ ਠਸਕਾ ਆਦਿ ਪਾਰਟੀ ਵਰਕਰ ਹਾਜ਼ਰ ਸਨ। ਵਾਈਸ ਪ੍ਰਿੰਸੀਪਲ ਪ੍ਰੋ. ਅਰਵਿੰਦ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ