ਮੁਹਾਲੀ ਹਲਕੇ ਦੀਆਂ ਲਿੰਕ ਸੜਕਾਂ ਦੀ ਹਾਲਤ ਖਸਤਾ, ਰਾਹਗੀਰ ਅੌਖੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਮੁਹਾਲੀ ਹਲਕੇ ਦੇ ਜ਼ਿਆਦਾਤਰ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਬਹੁਤ ਖਸਤਾ ਬਣੀ ਹੋਈ ਹੈ। ਸੜਕਾਂ ’ਤੇ ਡੂੰਘੇ ਟੋਏ ਪੈਣ ਕਾਰਨ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪਿੰਡ ਸਵਾੜਾ ਤੋਂ ਸੈਦਪੁਰ ਨੂੰ ਜਾਂਦੀ ਲਿੰਕ ਸੜਕ ਦੀ ਖਸਤਾ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਸੜਕ ਦੀ ਛੇਤੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਹੈ। ਅੱਜ ਇੱਥੇ ਗੱਲਬਾਤ ਦੌਰਾਨ ਹਰਕੇਸ਼ ਚੰਦ ਸ਼ਰਮਾ ਨੇ ਕਿਹਾ ਕਿ ਇਸ ਸੜਕ ਉੱਤੇ ਵੱਡੇ-ਵੱਡੇ ਟੋਏ ਪੈ ਗਏ ਹਨ ਅਤੇ ਬੀਤੇ ਦਿਨੀਂ ਹੋਈ ਬਾਰਸ਼ ਨਾਲ ਹਾਲਤ ਹੋਰ ਜ਼ਿਆਦਾ ਬਦਤਰ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਹਾਣੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਤਾਂ ਇਲਾਕੇ ਦੇ ਕਿਸਾਨਾਂ ਨੂੰ ਆਪਣੀ ਮੰਡੀਆਂ ਤੱਕ ਲੈ ਕੇ ਆਉਣ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।
ਸਾਬਕਾ ਚੇਅਰਮੈਨ ਨੇ ਕਿਹਾ ਕਿ ਆਪ ਸਰਕਾਰ ਨੇ ਸਾਲ ਭਰ ਵਿੱਚ ਇਲਾਕੇ ਦੀ ਨਾ ਕਿਸੇ ਸੜਕ ਦੀ ਮੁਰੰਮਤ ਕੀਤੀ ਅਤੇ ਨਾ ਹੀ ਕੋਈ ਨਵੀਂ ਸੜਕ ਬਣਾਈ ਹੈ। ਪਿੰਡਾਂ ਦੇ ਲੋਕਾਂ ਸਮੇਤ ਆਮ ਰਾਹਗੀਰਾਂ ਨੂੰ ਪਿੰਡ ਸੈਦਪੁਰ ਅਤੇ ਗਿੱਦੜਪੁਰ ਲਈ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਲੋਕ ਵਾਹਨਾਂ ਤੋਂ ਡਿੱਗ ਕੇ ਸੱਟਾਂ ਖਾ ਚੁੱਕੇ ਹਨ। ਲੋਕਾਂ ਨੂੰ ਇਹ ਕਿੱਲੋਮੀਟਰ ਦਾ ਰਸਤਾ ਤੈਅ ਕਰਨ ਲਈ ਪਿੰਡ ਚੂਹੜ ਮਾਜਰਾ ਤੋਂ ਘੁੰਮ ਕੇ ਜਾਣਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦਾ ਕਾਫ਼ੀ ਸਮਾਂ ਬਰਬਾਦ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਸੰਭਾਲੀ ਸੀ ਪਰ ਹੁਣ ਸਰਕਾਰ ਨੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪੱਕਾ ਹੱਲ ਕਰਨ ਦੀ ਬਜਾਏ ਲੋਕ ਮਸਲਿਆਂ ਨੂੰ ਅਣਗੌਲਿਆ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਲਾਕੇ ਦੀਆਂ ਲਿੰਕ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…