ਮੁਹਾਲੀ ਪ੍ਰੈਸ ਕਲੱਬ ਦੀ ਮੌਜੂਦਾ ਗਵਰਨਿੰਗ ਬਾਡੀ ਭੰਗ, 31 ਮਾਰਚ ਨੂੰ ਹੋਵੇਗੀ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਮੁਹਾਲੀ ਪ੍ਰੈਸ ਕਲੱਬ ਦੀ ਸਾਲਾਨਾ ਜਨਰਲ ਬਾਡੀ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 70 ਦੇ ਕਰੀਬ ਰੈਗੂਲਰ ਮੈਂਬਰਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਕਲੱਬ ਦੀਆਂ ਸਲਾਨਾ ਗਤੀਵਿਧੀਆਂ ਬਾਰੇ ਹਾਊਸ ਨੂੰ ਜਾਣੂ ਕਰਵਾਇਆ ਗਿਆ। ਇਸ ਦੌਰਾਨ ਸਰਬਸੰਮਤੀ ਨਾਲ ਮੌਜੂਦਾ ਕਾਰਜਕਾਰਨੀ ਭੰਗ ਕਰਕੇ 31 ਮਾਰਚ ਨੂੰ ਕਲੱਬ ਦੀ ਸਾਲਾਨਾ ਚੋਣ ਕਰਵਾਉਣ ਦਾ ਐਲਾਨ ਕੀਤਾ ਗਿਆ।
ਇਹ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ ਨੇ ਦੱਸਿਆ ਕਿ ਸੁਖਦੇਵ ਸਿੰਘ ਪਟਵਾਰੀ ਵੱਲੋਂ ਕਲੱਬ ਦੀਆਂ ਸਾਲਾਨਾ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕਲੱਬ ਦੀ ਵਿੱਤੀ ਰਿਪੋਰਟ ਪੇਸ਼ ਕੀਤੀ ਗਈ। ਇਸ ਉੱਤੇ ਵਿਚਾਰ ਕਰਦਿਆਂ ਜਨਰਲ ਬਾਡੀ ਨੇ ਦੋਹਾਂ ਰਿਪੋਰਟਾਂ ਨੂੰ ਬਿਨਾਂ ਕਿਸੇ ਸੋਧ ਤੋਂ ਬਿਨਾਂ ਹੂਬਹੂ ਪਾਸ ਕਰ ਦਿੱਤਾ। ਇਸ ਮੌਕੇ ਇਕ ਮਤੇ ਰਾਹੀਂ ਮੌਜੂਦਾ ਜਨਰਲ ਬਾਡੀ ਨੂੰ ਭੰਗ ਕਰਨ ਦਾ ਮਤਾ ਪਾਸ ਕੀਤਾ ਗਿਆ ਅਤੇ ਅਗਲੀ ਗਵਰਨਿੰਗ ਬਾਡੀ ਦੀ ਸਥਾਪਤੀ ਲਈ ਚੋਣ 31 ਮਾਰਚ ਨੂੰ ਕਰਾਉਣ ਦਾ ਮਤਾ ਪਾਸ ਕੀਤਾ ਗਿਆ।
ਇਸ ਮੌਕੇ ਗਵਰਨਿੰਗ ਬਾਡੀ ਦੇ ਮੈਂਬਰਾਨ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ, ਮੀਤ ਪ੍ਰਧਾਨ ਸੁਸ਼ੀਲ ਗਰਚਾ ਤੇ ਧਰਮ ਸਿੰਘ, ਕੈਸ਼ੀਅਰ ਰਾਜੀਵ ਤਨੇਜਾ, ਜੁਆਇੰਟ ਸਕੱਤਰ ਨੇਹਾ ਵਰਮਾ ਅਤੇ ਨੀਲਮ ਠਾਕੁਰ ਤੋਂ ਇਲਾਵਾ ਮੈਂਬਰ ਵੈਟਰਨ ਪੱਤਰਕਾਰ ਧਰਮਪਾਲ ਉਪਾਸਕ, ਹਰਬੰਸ ਸਿੰਘ ਬਾਗੜੀ, ਅਜੈਬ ਅੌਜਲਾ, ਸੁਖਵਿੰਦਰਪਾਲ ਸਿੰਘ ਮਨੌਲੀ, ਕੁਲਵਿੰਦਰ ਸਿੰਘ ਬਾਵਾ, ਪਾਲ ਸਿੰਘ ਕੰਸਾਲਾ, ਬਲਜੀਤ ਮਰਵਾਹਾ, ਵਿਜੇ ਕੁਮਾਰ, ਅਮਨਦੀਪ ਗਿੱਲ, ਕੁਲਵੰਤ ਗਿੱਲ, ਮਾਇਆ ਰਾਮ, ਜਗਤਾਰ ਸਿੰਘ, ਮੰਗਤ ਸੈਦਪੁਰ, ਅਮਰਜੀਤ ਧੀਮਾਨ, ਰਣਜੀਤ ਧਾਲੀਵਾਲ, ਐਚ.ਐਸ. ਭੱਟੀ, ਹਰਪ੍ਰੀਤ ਸੋਢੀ, ਗੁਰਨਾਮ ਸਾਗਰ, ਅਮਰਦੀਪ ਸੈਣੀ, ਦਵਿੰਦਰ ਸਿੰਘ, ਜਸਵਿੰਦਰ ਰੂਪਾਲ, ਪ੍ਰਵੇਸ਼ ਚੌਹਾਨ, ਸੁਖਵਿੰਦਰ ਸਿੰਘ, ਰਾਕੇਸ਼ ਹਮਪਾਲ, ਹਰਦੇਵ ਚੌਹਾਨ, ਵਾਸਨ ਸਿੰਘ ਗੋਰਾਇਆ, ਅਮਰਪਾਲ ਸਿੰਘ ਨੂਰਪੁਰੀ, ਰਾਜੀਵ ਸਚਦੇਵਾ, ਸੁਰਜੀਤ ਤਲਵੰਡੀ, ਕੁਲਵੰਤ ਕੋਟਲੀ, ਸਮੇਤ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…