Share on Facebook Share on Twitter Share on Google+ Share on Pinterest Share on Linkedin ਡਾ. ਅੰਬੇਦਕਰ ਇੰਸਟੀਚਿਊਟ ਵਿੱਚ ‘ਪੇਅ ਬੈਕ ਟੂ ਸੁਸਾਇਟੀ’ ਵਿਸ਼ੇ ’ਤੇ ਸੈਮੀਨਾਰ ਡਾ. ਅੰਬੇਦਕਰ ਇੰਸਟੀਚਿਊਟ ਓਲਡ ਸਟੂਡੈਂਟਸ ਵੈੱਲਫੇਅਰ ਸੁਸਾਇਟੀ ਵੱਲੋਂ 9ਵੀਂ ਐਲੂਮਨੀ ਮੀਟ ਦਾ ਆਯੋਜਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ: ਡਾ. ਬੀਆਰ ਅੰਬੇਦਕਰ ਇੰਸਟੀਚਿਊਟ ਓਲਡ ਸਟੂਡੈਂਟਸ ਵੈੱਲਫੇਅਰ ਸੁਸਾਇਟੀ ਵੱਲੋਂ ਇੱਥੋਂ ਦੇ ਫੇਜ਼-3ਬੀ2 ਸਥਿਤ ਇੰਸਟੀਚਿਊਟ ਵਿਖੇ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਉਤਸਵ ਨੂੰ ਸਮਰਪਿਤ 9ਵੀਂ ਐਲੂਮਨੀ ਮੀਟ ਦਾ ਆਯੋਜਨ ਕਰਵਾਇਆ ਗਿਆ। ਇਸ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੇ ਡਾ. ਅੰਬੇਦਕਰ ਦੇ ਜੀਵਨ ਫ਼ਲਸਫ਼ੇ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਦਿਖਾਏ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇੰਸਟੀਚਿਊਟ ਦੇ ਇੰਸਟਰਕਟਰ ਰਾਕੇਸ਼ ਅਰੋੜਾ ਅਤੇ ਸਵਰਨ ਸਿੰਘ, ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਜੀਵਨ ਜੋਤੀ ਅਤੇ ਸ੍ਰੀਪਾਲ ਨੇ ਹਾਜ਼ਰੀ ਭਰੀ। ਇਸ ਮੌਕੇ ‘ਪੇਅ ਬੈਕ ਟੂ ਸੁਸਾਇਟੀ’ ਵਿਸ਼ੇ ’ਤੇ ਸੈਮੀਨਾਰ ਦੌਰਾਨ ਇੰਸਟੀਚਿਊਟ ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਨਵੇਂ ਸਿੱਖਿਆਰਥੀਆਂ ਦੀ ਭਲਾਈ ਲਈ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ ਗਿਆ। ਰਾਕੇਸ਼ ਅਰੋੜਾ ਨੇ ਕਿਹਾ ਕਿ ਪੁਰਾਣੇ ਵਿਦਿਆਰਥੀਆਂ ਦੀ ਤਰ੍ਹਾਂ ਨਵੇਂ ਸਿੱਖਿਆਰਥੀਆਂ ਨੂੰ ਵੀ ਅਨੁਸ਼ਾਸਨ ਵਿੱਚ ਰਹਿ ਕੇ ਆਪਣੇ ਮਿਥੇ ਟੀਚੇ ਤੇ ਪਹੁੰਚਣ ਲਈ ਨਿਰੰਤਰ ਮਿਹਨਤ ਕਰਨ ਤੇ ਜ਼ੋਰ ਦੇਣਾ ਚਾਹੀਦਾ ਹੈ। ਵੈੱਲਫੇਅਰ ਸੁਸਾਇਟੀ ਦੇ ਸੀਨੀਅਰ ਮੈਂਬਰ ਭੁਪਿੰਦਰ ਸਿੰਘ ਨੇ ਡਾ. ਅੰਬੇਦਕਰ ਦੀ ਜੀਵਨੀ ਬਾਰੇ ਚਾਨਣਾ ਪਾਇਆ। ਇਸ ਮੌਕੇ ਰਣਜੀਤ ਸਿੰਘ, ਪ੍ਰਭਜੋਤ ਕੌਰ, ਵਰਿੰਦਰ ਸਿੰਘ, ਲਖਵੀਰ ਸਿੰਘ, ਹਰਭਜਨ ਜੱਲੋਵਾਲ ਅਤੇ ਰਮਨਦੀਪ ਕੌਰ ਨੇ ਵੀ ਰਚਨਾਵਾਂ ਪੇਸ਼ ਕਰਕੇ ਬਾਬਾ ਸਾਹਿਬ ਨੂੰ ਯਾਦ ਕੀਤਾ। ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੇ ਸਾਲ 2013 ਤੋਂ ਲੈ ਕੇ ਹੁਣ ਤੱਕ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੀ ਬਿਹਤਰ ਕਰਨ ਲਈ ਹਾਜ਼ਰ ਮੈਂਬਰਾਂ ਨੂੰ ਸਹਿਯੋਗ ਦੀ ਅਪੀਲ ਕੀਤੀ। ਸਮਾਗਮ ਦੌਰਾਨ ਇੰਸਟੀਚਿਊਟ ਤੋਂ ਪਾਸ ਆਊਟ ਵਿਦਿਆਰਥੀਆਂ ਦੀ ਡਾਇਰੈਕਟਰੀ ਵੀ ਰਿਲੀਜ਼ ਕੀਤੀ ਗਈ। ਜਿਸ ਵਿੱਚ ਸਾਲ 1988-89 ਤੋਂ ਸਾਲ 2021-22 ਤੱਕ ਪੜ੍ਹੇ ਵਿਦਿਆਰਥੀਆਂ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ਵੈੱਲਫੇਅਰ ਸੁਸਾਇਟੀ ਵੱਲੋਂ ਸਵਰਨ ਸਿੰਘ, ਇੰਸਟਰਕਟਰ (ਪੰਜਾਬੀ), ਰਾਕੇਸ਼ ਅਰੋੜਾ, ਇੰਸਟਰਕਟਰ (ਅੰਗਰੇਜ਼ੀ), ਛਿੰਦਰਪਾਲ, ਕੈਟਰਿੰਗ ਵਾਲੇ, ਸੇਵਾਦਾਰ ਸ੍ਰੀਮਤੀ ਬਰਮੱਲਾ ਤੇ ਸ੍ਰੀਮਤੀ ਆਸ਼ਾ, ਅਸ਼ੋਕ ਕੁਮਾਰ ਸਕਿਉਰਿਟੀ ਗਾਰਡ, ਪਿਆਰਾ ਸਿੰਘ ਕੁੱਕ ਅਤੇ ਮਾਲੀ ਰਾਮ ਖਿਲਾਵਨ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਬਜੀਤ ਸਿੰਘ, ਸਤਵਿੰਦਰ ਸਿੰਘ, ਗੁਲਜ਼ਾਰ ਸਿੰਘ, ਬਲਜਿੰਦਰ ਸਿੰਘ, ਮਾਸਟਰ ਜਸਬੀਰ ਸਿੰਘ, ਸੁਰਜੀਤ ਸਿੰਘ, ਤਸਵੀਰ ਲਾਲ, ਨਸੀਬ ਸਿੰਘ, ਅਮਰ ਨਾਥ, ਰੇਸ਼ਮ ਸਿੰਘ, ਹਰਵਿੰਦਰ ਸਿੰਘ ਰੋਮੀ, ਦਵਿੰਦਰ ਕੁਮਾਰ, ਦਲਜੀਤ ਰਾਮ, ਮਲਕੀਤ ਰਾਮ, ਸੁਰਿੰਦਰ ਕੁਮਾਰ ਮੀਲੂ, ਜਸਵੀਰ ਸਿੰਘ, ਗੁਰਜੰਟ ਸਿੰਘ, ਜਗਸੀਰ ਸਿੰਘ, ਅਮਰਜੀਤ, ਦਵਿੰਦਰ ਕੁਮਾਰ, ਸ੍ਰੀਮਤੀ ਸੁਦੇਸ਼ ਕੁਮਾਰੀ, ਉਰਮਿਲਾ, ਜਗਦੀਸ਼ ਕੁਮਾਰ, ਮੋਹਨ ਲਾਲ, ਹਰੀ ਸਿੰਘ, ਪਵਨ ਕੁਮਾਰ, ਸੰਦੀਪ ਸਿੰਘ, ਸਰਬਜੀਤ ਸਿੰਘ ਬਠਿੰਡਾ, ਗੁਰਦੀਪ ਸਿੰਘ, ਬਲਜਿੰਦਰ ਸਿੰਘ, ਜਸਪ੍ਰੀਤ ਸਿੰਘ, ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਰਾਣੇ ਅਤੇ ਨਵੇਂ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਜਸਬੀਰ ਸਿੰਘ ਮਾਰਕਫੈੱਡ ਨੇ ਵੱਖਰੇ ਅੰਦਾਜ਼ ਵਿੱਚ ਬਾਖ਼ੂਬੀ ਨਿਭਾਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ