ਪਾਵਰਕੌਮ ਕਾਮੇ ਮੰਗਾਂ ਸਬੰਧੀ ਸੜਕਾਂ ’ਤੇ ਉਤਰੇ ਨਿਗਰਾਨ ਇੰਜੀਨੀਅਰ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ:
ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਟੈਕਨੀਕਲ ਸਰਵਿਸ ਯੂਨੀਅਨ (ਟੀਐਸਯੂ) ਨੇ ਅੱਜ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਧਰਨਾ ਦਿੱਤਾ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਮੌਕੇ ਮੁਲਾਜ਼ਮ ਆਗੂ ਲੱਖਾ ਸਿੰਘ, ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ ਅਤੇ ਹੋਰਨਾਂ ਬੁਲਾਰਿਆਂ ਨੇ ਪਾਵਰਕੌਮ ਦੇ ਨਿੱਜੀਕਰਨ, ਮੁਲਾਜ਼ਮਾਂ ਦੀ ਪੱਕੀ ਭਰਤੀ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਮੇਤ ਸਾਰੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕੇ ਕਰਨ ਦੀ ਮੰਗ ਕੀਤੀ। ਉਨ੍ਹਾਂ ਆਪ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਸੱਤਾ ਪਰਿਵਰਤਨ ਦਾ ਮੁਲਾਜ਼ਮ ਵਰਗ ਨੂੰ ਕੋਈ ਲਾਭ ਨਹੀਂ ਹੋਇਆ। ਮੌਜੂਦਾ ਸਰਕਾਰ ਵੀ ਪਿਛਲੀਆਂ ਰਵਾਇਤੀ ਪਾਰਟੀਆਂ ਦੀ ਸਰਕਾਰਾਂ ਵਾਂਗ ਝੂਠੇ ਲਾਰੇ ਲਗਾ ਕੇ ਡੰਗ ਟਪਾ ਰਹੀ ਹੈ।
ਧਰਨੇ ਨੂੰ ਜਤਿੰਦਰ ਸਿੰਘ, ਜਗਦੀਪ ਸਿੰਘ, ਰਜਿੰਦਰ ਸਿੰਘ ਸਾਬਕਾ ਚੀਫ਼ ਆਰਗੇਨਾਈਜ਼ਰ, ਸਤਵੰਤ ਸਿੰਘ, ਬਿਕਰਮ ਸਿੰਘ, ਜਸਪਾਲ ਸਿੰਘ, ਰਾਧੇ ਸ਼ਰਨ, ਹਰਬੰਸ ਸਿੰਘ, ਅਜੀਤ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਸ਼ਰਨਜੀਤ ਸਿੰਘ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਵਿਜੈ ਕੁਮਾਰ, ਸੁਰਿੰਦਰ ਮੱਲ੍ਹੀ, ਪਰਮਜੀਤ ਸਿੰਘ, ਕਪਿਲ ਦੇਵ, ਬਲਵੀਰ ਸਿੰਘ, ਰਮੇਸ਼ ਗੁਪਤਾ ਅਤੇ ਜੇਈ ਰਣਜੀਤ ਸਿੰਘ ਨੇ ਵੀ ਸੰਬੋਧਨ ਕੀਤਾ।
ਬੁਲਾਰਿਆਂ ਨੇ ਆਊਟ ਸੋਰਸ ਕਾਮਿਆਂ, ਵਰਕਚਾਰਜ ਅਤੇ ਠੇਕਾ ਮੁਲਾਜ਼ਮਾਂ ਨੂੰ ਘੱਟੋ-ਘੱਟ ਉਜਰਤ ਨਾ ਦੇਣ ਦਾ ਵਿਰੋਧ ਕਰਦਿਆਂ ਲੇਬਰ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਹਾਇਕ ਲਾਈਨਮੈਨਾਂ ’ਤੇ ਦਰਜ ਪੁਲੀਸ ਕੇਸ ਅਤੇ ਵਿਭਾਗ ਵੱਲੋਂ ਕੀਤੀ ਕਾਰਵਾਈ ਰੱਦ ਕਰਨ, ਬਰਾਬਰ ਕੰਮ ਬਰਾਬਰ ਤਨਖ਼ਾਹ ਕਾਨੂੰਨ ਲਾਗੂ ਕਰਨ, ਪਟਿਆਲਾ ਸਰਕਲ ਦੇ ਟਰਮੀਨੇਟ ਕੀਤੇ ਕਰਮਚਾਰੀਆਂ ਨੂੰ ਬਹਾਲ ਕਰਕੇ ਪੈਨਸ਼ਨ ਦਾ ਲਾਭ ਦਿੱਤਾ ਜਾਵੇ। ਇਸ ਦੌਰਾਨ ਪਾਵਰਕੌਮ ਦੇ ਮੁਲਾਜ਼ਮਾਂ ਨੇ ਨਿਗਰਾਨ ਇੰਜੀਨੀਅਰ ਨੂੰ ਮੰਗ ਪੱਤਰ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…