Share on Facebook Share on Twitter Share on Google+ Share on Pinterest Share on Linkedin ਮੁਹਾਲੀ ਜ਼ਿਲ੍ਹੇ ਵਿੱਚ 78 ਫੀਸਦੀ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਜੋੜਿਆ: ਆਸ਼ਿਕਾ ਜੈਨ ਬੀਐੱਲਓਜ਼ 16 ਅਪਰੈਲ ਨੂੰ ਘਰ-ਘਰ ਜਾ ਕੇ ਇਕੱਤਰ ਕਰਨਗੇ ਫਾਰਮ ਨੰਬਰ-6-ਬੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ: ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕਰਦੇ ਹੋਏੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਮੌਜੂਦਾ ਫੋਟੋ ਵੋਟਰ ਸੂਚੀ ਵਿੱਚ ਦਰਜ ਸਮੁੱਚੇ ਵੋਟਰਾਂ ਦੇ ਡਾਟਾ ਨੂੰ ਆਧਾਰ ਡਾਟਾ ਨਾਲ ਜੋੜਨ ਲਈ ਘਰ-ਘਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਮੁਹਾਲੀ ਜ਼ਿਲ੍ਹੇ ਦਾ 77.74 ਫੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ। ਡੀਸੀ ਨੇ ਦੱਸਿਆ ਕਿ ਬਾਕੀ ਰਹਿੰਦੇ ਵੋਟਰਾਂ ਪਾਸੋਂ ਆਧਾਰ ਦੇ ਵੇਰਵੇ ਪ੍ਰਾਪਤ ਕਰਨ ਲਈ ਵੋਟਰਾਂ ਦੀ ਸਹੂਲਤ ਵਾਸਤੇ ਸਮੂਹ ਬੀਐੱਲਓਜ਼ 16 ਅਪਰੈਲ (ਦਿਨ ਐਤਵਾਰ) ਨੂੰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਘਰ-ਘਰ ਜਾ ਕੇ ਫਾਰਮ ਨੰਬਰ-6-ਬੀ ਇਕੱਤਰ ਕਰਨਗੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰ ਪਾਸ ਆਧਾਰ ਨੰਬਰ ਨਹੀਂ ਹੈ ਜਾਂ ਉਹ ਆਪਣਾ ਆਧਾਰ ਨੰਬਰ ਦੇਣ ਦੇ ਸਮਰੱਥ ਨਹੀਂ ਹੈ ਤਾਂ ਸਬੰਧਤ ਵੋਟਰ, ਫਾਰਮ ਨੰਬਰ-6-ਬੀ ਵਿੱਚ ਦਰਜ 11 ਕਿਸਮ ਦੇ ਦਸਤਾਵੇਜ਼ਾਂ ਵਿੱਚੋਂ ਕਿਸੇ ਇੱਕ ਦਸਤਾਵੇਜ਼ ਦੀ ਕਾਪੀ ਆਪਣੇ ਬੀਐੱਲਓਜ਼ ਪਾਸ ਜਮ੍ਹਾਂ ਕਰਵਾ ਸਕਦੇ ਹਨ ਜਾਂ ਕਮਿਸ਼ਨ ਦੀ ‘ਐਨਵੀਐਸਪੀ ਡਾਟ ਇੰਨ’ ਵੈਬਸਾਈਟ ਜਾਂ ‘ਵੋਟਰ ਹੈਲਪਲਾਈਨ’ ਮੋਬਾਈਲ ਐਪ ’ਤੇ ਆਨਲਾਈਨ ਵੀ ਆਪਣਾ ਆਧਾਰ ਨੰਬਰ ਪ੍ਰਮਾਣਿਤ ਕਰ ਸਕਦੇ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਵੋਟਰ ਵੱਲੋਂ ਆਧਾਰ ਨੰਬਰ ਦੇ ਦਿੱਤੇ ਜਾਣ ਵਾਲੇ ਵੇਰਵੇ ਉਸ ਵੱਲੋਂ ਸਵੈ-ਇੱਛਤ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਕੈਂਪ ਦੌਰਾਨ ਸੁਪਰਵਾਈਜ਼ਰਾਂ ਅਤੇ ਬੀਐੱਲਓਜ਼ ਨੂੰ ਆਧਾਰ ਕਾਰਡ ਦੇ ਵੇਰਵੇ ਲਿੰਕ ਕਰਵਾਉਣ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਬਕਾਇਆ ਟੀਚੇ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ