ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਖਾਂ ਦੇ ਹਸਪਤਾਲ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ:
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਮੁਹਾਲੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੈੱਲਫੇਅਰ ਸੁਸਾਇਟੀ ਅਤੇ ਜੇਪੀ ਆਈ ਹਸਪਤਾਲ ਦੇ ਸਹਿਯੋਗ ਨਾਲ ਅੱਖਾਂ ਦਾ ਨਵਾਂ ਹਸਪਤਾਲ ਖੋਲ੍ਹਿਆ ਗਿਆ। ਜਿਸ ਦਾ ਉਦਘਾਟਨ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ। ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜੇਪੀ ਹਸਪਤਾਲ ਦੇ ਇਸ ਸਾਂਝੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਅਤੇ ਸਿੱਖਿਆ ਪੰਜਾਬ ਦੀ ਆਪ ਸਰਕਾਰ ਦੇ ਦੋ ਤਰਜੀਹੀ ਖੇਤਰ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਨੀਤੀ ਤਹਿਤ ਸੂਬੇ ਵਿੱਚ ਸਿਹਤ ਅਤੇ ਸਕੂਲੀ ਸਿੱਖਿਆ ਨੂੰ ਵਧੇਰੇ ਤਵੱਜੋਂ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਘਰਾਂ ਨੇੜੇ ਸਸਤੇ ਇਲਾਜ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਸ਼ਹਿਰ ਵਿੱਚ ਪੰਜ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਲੋੜ ਅਨੁਸਾਰ ਹੋਰ ਮੁਹੱਲਾ ਕਲੀਨਿਕ ਖੋਲੇ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਾਸਨ ਵਿੱਚ ਸਰਕਾਰੀ ਹਸਪਤਾਲ ਅਤੇ ਡਿਸਪੈਂਸਰੀਆਂ ਮਰੀਜ਼ਾਂ ਦਾ ਇਲਾਜ ਕਰਨ ਤੋਂ ਅਸਮਰੱਥ ਸਨ। ਜਿਸ ਕਾਰਨ ਦਿੱਲੀ ਦੀ ਤਰਜ਼ ’ਤੇ ਮੁਹਾਲੀ ਸਮੇਤ ਪੂਰੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਖੋਲ੍ਹੇ ਗਏ ਹਨ। ਜਿੱਥੇ ਵਧੀਆ ਇਲਾਜ ਅਤੇ ਮੁਫ਼ਤ ਟੈੱਸਟ ਕੀਤੇ ਜਾ ਰਹੇ ਹਨ। ਜੇਪੀ ਆਈ ਹਸਪਤਾਲ ਦੇ ਐਮਡੀ ਡਾ. ਜੇਪੀ ਸਿੰਘ ਨੇ ਐਲਾਨ ਕੀਤਾ ਕਿ ਇੱਥੇ ਨਵੀਂ ਓਪੀਡੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਜਦੋਂਕਿ ਅੱਖਾਂ ਦੀਆਂ ਗੰਭੀਰ ਸਮੱਸਿਆਵਾਂ ਤੋਂ ਪੀੜਤ ਮਰੀਜ਼ਾਂ ਦਾ ਜੇਪੀ ਹਸਪਤਾਲ ਵਿੱਚ ਅੱਧੇ ਮੁੱਲ ’ਤੇ ਅਪਰੇਸ਼ਨ ਕੀਤੇ ਜਾਣਗੇ। ਇਸ ਮੌਕੇ ਅੱਖਾਂ ਦੇ ਹਸਪਤਾਲ ਲਈ ਆਧੁਨਿਕ ਮਸ਼ੀਨਾਂ ਦੇਣ ਵਾਲੇ ਸਮਾਜ ਸੇਵੀ ਜਗਜੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ, ਕੌਂਸਲਰ ਗੁਰਮੀਤ ਕੌਰ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਆਪ ਵਲੰਟੀਅਰ ਹਰਬਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਭੜਾ, ਰਾਜੀਵ ਵਸ਼ਿਸ਼ਟ, ਸਿੱਖ ਆਗੂ ਪਰਮਜੀਤ ਸਿੰਘ ਗਿੱਲ, ਸਾਬਕਾ ਕੌਂਸਲਰ ਮਨਜੀਤ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…