Share on Facebook Share on Twitter Share on Google+ Share on Pinterest Share on Linkedin ਡੀਸੀ ਆਸ਼ਿਕਾ ਜੈਨ ਨੇ ਬਨੂੜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਪ੍ਰਗਤੀ ਦਾ ਜਾਇਜ਼ਾ ਲਿਆ ਡੀਸੀ ਨੇ ਅਧਿਕਾਰੀਆਂ ਨੂੰ ਕਣਕ ਖ਼ਰੀਦ ਤੇ ਲਿਫ਼ਟਿੰਗ ਵੱਲ ਵਿਸ਼ੇਸ਼ ਧਿਆਨ ਦੇਣ ਦੇ ਆਦੇਸ਼ ਦਿੱਤੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ: ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਣਕ ਦੀ ਸਰਕਾਰੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਬਨੂੜ ਅਨਾਜ ਮੰਡੀ ਦਾ ਤੂਫ਼ਾਨੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ, ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰ ਕੇ ਖਰੀਦ ਪ੍ਰਕਿਰਿਆ ਦੀ ਜਾਣਕਾਰੀ ਹਾਸਲ ਕੀਤੀ। ਡੀਸੀ ਨੇ ਮੰਡੀਆਂ ਵਿੱਚ ਚੱਲ ਰਹੀ ਖਰੀਦ ਪ੍ਰਕਿਰਿਆ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਵੱਲ ਵਿਸ਼ੇਸ਼ ਧਿਆਨ ਦੇਣ ਦਾ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਪਿਛਲੀ ਸ਼ਾਮ ਤੱਕ 31233 ਮੀਟਰਕ ਟਨ ਕਣਕ ਮੰਡੀਆਂ ਵਿੱਚ ਆਈ ਸੀ ਅਤੇ 30543 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਇਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਨੇ 28523 ਮੀਟਰਕ ਟਨ ਜਦਕਿ ਪ੍ਰਾਈਵੇਟ ਏਜੰਸੀਆਂ ਨੇ 2019 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ। ਸਰਕਾਰੀ ਬੁਲਾਰੇ ਅਨੁਸਾਰ ਪਿਛਲੀ ਸ਼ਾਮ ਤੱਕ ਮੰਡੀਆਂ ਵਿੱਚ ਆਈ ਕਣਕ ਵਿੱਚੋਂ 98 ਫੀਸਦੀ ਦੀ ਖਰੀਦੀ ਕੀਤੀ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸ੍ਰੀਮਤੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਮੰਡੀਆਂ ’ਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਕਣਕ ਦੀ ਲਿਫਟਿੰਗ ਦੇ ਕਾਰਜ ’ਤੇ ਰੋਜ਼ਮੱਰਾ ਦੇ ਆਧਾਰ ’ਤੇ ਨਿਗਰਾਣੀ ਰੱਖਣ ਲਈ ਅਧਿਕਾਰੀਆਂ ਨੂੰ ਆਖਿਆ ਤਾਂ ਜੋ ਮੰਡੀਆਂ ਵਿੱਚ ਆਉਣ ਵਾਲੀ ਹੋਰ ਕਣਕ ਲਈ ਜਗ੍ਹਾ ਬਣਦੀ ਰਹੇ। ਉਨ੍ਹਾਂ ਨੇ ਕਣਕ ਦੀ ਖਰੀਦ ਅਤੇ ਲਿਫਟਿੰਗ ਤੋਂ ਇਲਾਵਾ ਮੰਡੀਆਂ ਦੇ ਰੱਖ ਰਖਾਓ, ਸਫ਼ਾਈ ਪ੍ਰਬੰਧਾਂ, ਪੀਣ ਵਾਲੇ ਪਾਣੀ, ਪਖਾਨਿਆਂ, ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਸਬੰਧੀ ਕਾਰਜਾਂ ਦਾ ਵੀ ਜਾਇਜ਼ਾ ਲਿਆ। ਸ੍ਰੀਮਤੀ ਆਸ਼ਿਕਾ ਜੈਨ ਨੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਚੌਕਸੀ ਵਰਤਣ ਦੀ ਹਦਾਇਤ ਕੀਤੀ ਅਤੇ ਪੈਦਾ ਹੁੰਦੀ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਕਿਰਤੀਆਂ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਦਪੇਸ਼ ਮੁਸ਼ਕਲ ਦਾ ਫੌਰੀ ਹੱਲ ਕੀਤਾ ਜਾਵੇ। ਉਨ੍ਹਾਂ ਨੇ ਨਿਰਧਾਰਤ ਸਮੇਂ ਵਿੱਚ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਗੌਰਤਲਬ ਹੈ ਕਿ ਇਸ ਸਾਲ ਜ਼ਿਲ੍ਹੇ ਵਿੱਚ 46000 ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 1,96,000 ਮੀਟਰਕ ਟਨ ਕਣਕ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਲਈ 1,39,053 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਕਿਸਾਨਾਂ ਦਾ ਇੱਕ ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਇਸ ਕਰਕੇ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਏਡੀਸੀ ਦਮਨਜੀਤ ਸਿੰਘ, ਐਸਡੀਐਮ ਸਰਬਜੀਤ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ