Share on Facebook Share on Twitter Share on Google+ Share on Pinterest Share on Linkedin ਸੀਵਰੇਜ ਜਾਮ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਹੱਲ ਲਈ ਸਿਰਜੋੜ ਕੇ ਬੈਠੇ ਮੇਅਰ ਤੇ ਅਧਿਕਾਰੀ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਮੇਅਰ ਜੀਤੀ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ: ਮੁਹਾਲੀ ਵਿੱਚ ਸੀਵਰੇਜ ਜਾਮ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਸਮੱਸਿਆ ਦੇ ਹੱਲ ਅਤੇ ਬਰਸਾਤ ਤੋਂ ਪਹਿਲਾਂ ਰੋਡ ਗਲੀਆਂ ਦੀ ਸਫ਼ਾਈ ਦੇ ਨਾਲ ਨਾਲ ਡਰੇਨੇਜ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਅੱਜ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਮਿਸ਼ਨਰ ਸਮੇਤ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਕਮਿਸ਼ਨਰ ਨਵਜੋਤ ਕੌਰ ਵੀ ਹਾਜ਼ਰ ਸਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਿੱਚ ਭਾਵੇਂ ਸੀਵਰੇਜ ਦੀ ਵੱਡੀ ਪਾਈਪਲਾਈਨ ਪਾਈ ਜਾ ਚੁੱਕੀ ਹੈ ਪ੍ਰੰਤੂ ਅੰਦਰੂਨੀ ਖੇਤਰਾਂ ’ਚੋਂ ਹਾਲੇ ਵੀ ਸੀਵਰੇਜ ਜਾਮ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੀਵਰੇਜ ਜਾਮ ਖੋਲ੍ਹਣ ਲਈ ਮਸ਼ੀਨਾਂ ਵੀ ਭੇਜੀਆਂ ਜਾਂਦੀਆਂ ਹਨ ਅਤੇ ਕਰਮਚਾਰੀ ਵੀ ਲਗਾਤਾਰ ਕੰਮ ਕਰਦੇ ਹਨ ਲੇਕਿਨ ਇਸ ਸਮੱਸਿਆ ਦਾ ਪੱਕਾ ਹੱਲ ਕੱਢਣ ਲਈ ਪੁਰਾਣੇ ਸੀਵਰੇਜ ਸਿਸਟਮ ਨੂੰ ਬਦਲਣ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਲਈ ਡਰੇਨੇਜ ਦੀਆਂ ਪਾਈਪਾਂ ਅਤੇ ਰੋਡ ਗਲੀਆਂ ਦੀ ਸਫ਼ਾਈ ਤੋਂ ਇਲਾਵਾ ਜਿੱਥੇ ਨਵੀਆਂ ਰੋਡ ਗਲੀਆਂ ਦੀ ਲੋੜ ਹੈ, ਉੱਥੇ ਨਵੀਆਂ ਰੋਡ ਗਲੀਆਂ ਬਣਾਈਆਂ ਜਾਣ। ਜੀਤੀ ਸਿੱਧੂ ਨੇ ਕਿਹਾ ਕਿ ਫੇਜ਼-5 ਸਮੇਤ ਹੋਰਨਾਂ ਥਾਵਾਂ ’ਤੇ ਕਾਜ਼-ਵੇਅ ਦੀ ਉਸਾਰੀ ਕੀਤੀ ਗਈ ਹੈ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦੇ ਘਰਾਂ ਵਿੱਚ ਪਾਣੀ ਨਾ ਵੜੇ ਇਸ ਸਬੰਧੀ ਅਗਾਊਂ ਪ੍ਰਬੰਧ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਫੇਜ਼-11, ਫੇਜ਼-4, ਫੇਜ਼-5, ਫੇਜ਼-3ਬੀ2 ਅਤੇ ਹੋਰ ਨੀਵੇਂ ਇਲਾਕਿਆਂ ਵਿੱਚ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਐਤਕੀਂ ਬਰਸਾਤ ਦੌਰਾਨ ਲੋਕਾਂ ਨੂੰ ਪਾਣੀ ਦੀ ਨਿਕਾਸੀ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਨੇ ਕਿਹਾ ਕਿ ਮੁਹਾਲੀ ਵਿੱਚ ਪਾਈਪਲਾਈਨਾਂ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ ਅਤੇ ਬਰਸਾਤ ਤੋਂ ਪਹਿਲਾਂ ਇਹ ਕੰਮ ਨੇਪਰੇ ਚਾੜਿਆ ਜਾਵੇ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਵੱਖ-ਵੱਖ ਥਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿੱਥੇ ਪਾਣੀ ਖੜ੍ਹਦਾ, ਉੱਥੇ ਪੰਪਸੈੱਟ ਲਗਾਏ ਜਾਣ ਤਾਂ ਜੋ ਪਾਣੀ ਇਕੱਠਾ ਹੋਣ ਦੀ ਸੂਰਤ ਵਿੱਚ ਤੁਰੰਤ ਨਿਕਾਸੀ ਕੀਤੀ ਜਾ ਸਕੇ। ਇਸ ਮੌਕੇ ਨਗਰ ਨਿਗਮ ਦੇ ਐਸਈ ਨਰੇਸ਼ ਗੁਪਤਾ, ਐਕਸੀਅਨ ਮੋਹਨ ਲਾਲ, ਜਨ ਸਿਹਤ ਵਿਭਾਗ ਦੇ ਐਕਸੀਅਨ ਗੁਰਪ੍ਰਕਾਸ਼ ਸਿੰਘ, ਐਸਡੀਓ ਰਮਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ