Share on Facebook Share on Twitter Share on Google+ Share on Pinterest Share on Linkedin ਡਿਪਲਾਸਟ ਕੰਪਨੀ ਨੇ ਲੇਬਰ ਚੌਂਕ ’ਤੇ 1500 ਲੀਟਰ ਪਾਣੀ ਦੀ ਟੈਂਕੀ ਲਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ: ਉੱਘੇ ਸਮਾਜ ਸੇਵੀ ਅਤੇ ਸਨਅਤਕਾਰ ਅਸ਼ੋਕ ਗੁਪਤਾ ਨੇ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਡਿਪਲਾਸਟ ਕੰਪਨੀ ਵੱਲੋਂ ਅੱਜ ਮਜ਼ਦੂਰ ਦਿਵਸ ਦੇ ਮੌਕੇ ਮਦਨਪੁਰ ਚੌਂਕ (ਲੇਬਰ ਚੌਂਕ) ’ਤੇ ਕਰੀਬ 1500 ਲੀਟਰ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਲਗਾਈ ਗਈ। ਇਸ ਮੌਕੇ ਕੰਪਨੀ ਦੇ ਐਮਡੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਮਜ਼ਦੂਰਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਪੀਣ ਵਾਲੇ ਪਾਣੀ ਦੀ ਬਹੁਤ ਜ਼ਿਆਦਾ ਕਿੱਲਤ ਹੈ। ਉਨ੍ਹਾਂ ਦੱਸਿਆ ਕਿ ਇਹ ਆਲ ਵੈਦਰ ਫੁਲੀ ਇਨਸੁਲੇਟਡ ਟੈਂਕ ਹੈ। ਇਸ ਨਾਲ ਅੱਤ ਦੀ ਗਰਮੀ ਦੇ ਦਿਨਾਂ ਵਿੱਚ ਪਾਣੀ ਗਰਮ ਨਹੀਂ ਹੋਵੇਗਾ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਡਿਪਲਾਸਟ ਕੰਪਨੀ ਵੱਲੋਂ ਸ਼ਹਿਰ ਦੀਆਂ ਹੋਰਨਾਂ ਥਾਵਾਂ ’ਤੇ ਵੀ ਅਜਿਹੀਆਂ ਟੈਂਕੀਆਂ ਲਗਾਈਆਂ ਜਾਣਗੀਆਂ। ਇਸ ਮੌਕੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਵਰਿੰਦਰਪਾਲ ਸਿੰਘ, ਅਮਰਜੀਤ ਸਿੰਘ ਪਰਮਾਰ, ਨਰਿੰਦਰ ਸਿੰਘ ਮਨੌਲੀ, ਸੁਖਦੇਵ ਸਿੰਘ ਛਿੰਦਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ