Share on Facebook Share on Twitter Share on Google+ Share on Pinterest Share on Linkedin ਸੈਕਟਰ-68 ਵਿੱਚ ਖਾਲੀ ਪਲਾਟਾਂ ਦੀ ਸਫ਼ਾਈ ਤੇ ਈ-ਆਕਸ਼ਨ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ: ਵਾਰਡ ਨੰਬਰ-27 ਦੀ ਮਿਉਂਸਪਲ ਕੌਂਸਲਰ ਪਰਵਿੰਦਰ ਕੌਰ ਨੇ ਮੰਗ ਕੀਤੀ ਹੈ ਕਿ ਸੈਕਟਰ-68 ਵਿੱਚ ਖਾਲੀ ਪਏ ਪਲਾਟਾ ਦੀ ਸਫਾਈ ਕਰਵਾਈ ਜਾਵੇ ਅਤੇ ਜਿਹੜੇ ਪਲਾਟ ਹੁਣ ਤਕ ਕਿਸੇ ਨੂੰ ਅਲਾਟ ਨਹੀਂ ਕੀਤੇ ਗਏ ਉਹਨਾਂ ਦੀ ਈ ਆਕਸ਼ਨ ਕਰਵਾਈ ਜਾਵੇ। ਸ੍ਰੀਮਤੀ ਪਰਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਵਾਰਡ ਵਿੱਚ ਅਜਿਹੇ ਬਹੁਤ ਸਾਰੇ ਖਾਲੀ ਪਲਾਟ ਹਨ ਜਿਹਨਾਂ ਵਿੱਚ ਗੰਦਗੀ ਪਈ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੋਈ ਬਰਸਾਤ ਦੌਰਾਨ ਇਨ੍ਹਾਂ ਪਲਾਟਾਂ ਵਿੱਚ, ਭੰਗ, ਕਾਂਗਰਸ ਘਾਹ ਅਤੇ ਹੋਰ ਜੰਗਲੀ ਬੂਟੀ ਉੱਗ ਆਈ ਹੈ ਜਿਸ ਕਾਰਨ ਇਲਾਕੇ ਵਿੱਚ ਮੱਛਰ ਪੈਦਾ ਹੁੰਦਾ ਹੈ ਅਤੇ ਇਨ੍ਹਾਂ ਵਿੱਚ ਖਤਰਨਾਕ ਜੀਵ ਜੰਤੂ ਪਲਦੇ ਹਨ। ਮਹਿਲਾ ਕੌਂਸਲਰ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਪਲਾਟਾਂ ਦੀ ਸਫ਼ਾਈ ਕਰਵਾਈ ਜਾਵੇ ਅਤੇ ਖਾਲੀ ਪਲਾਟਾਂ ਨੂੰ ਈ-ਆਕਸ਼ਨ ਰਾਹੀਂ ਵੇਚਿਆ ਜਾਵੇ ਤਾਂ ਜੋ ਇਨ੍ਹਾਂ ਪਲਾਟਾਂ ’ਤੇ ਮਕਾਨਾਂ ਦੀ ਉਸਾਰੀ ਹੋਣ ਨਾਲ ਇਸ ਸਮੱਸਿਆ ਦਾ ਪੱਕਾ ਹੱਲ ਹੋ ਸਕੇ। ਇਸ ਸਬੰਧੀ ਕੌਂਸਲਰ ਸ੍ਰੀਮਤੀ ਪਰਵਿੰਦਰ ਕੌਰ ਦੇ ਪਤੀ ਅਤੇ ਸਮਾਜ ਸੇਵੀ ਆਗੂ ਕੁਲਵਿੰਦਰ ਸਿੰਘ ਸੰਜੂ ਨੇ ਅੱਜ ਗਮਾਡਾ ਦੇ ਬਾਗਵਾਨੀ ਵਿਭਾਗ ਦੇ ਨਿਗਰਾਨ ਇੰਜੀਨੀਅਰ ਅਤੇ ਮੁੱਖ ਪ੍ਰਸ਼ਾਸਕ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ