ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਮਿਲੇ ਖਰੜ ਦੇ ਮਿਉਂਸਪਲ ਕੌਂਸਲਰ

ਖਰੜ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣ ਤੇ ਸਮੱਸਿਆਵਾਂ ਦਾ ਪੱਕਾ ਹੱਲ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਨਗਰ ਕੌਂਸਲ ਖਰੜ ਦੇ ਕੌਂਸਲਰਾਂ ਨੇ ਸਥਾਨਕ ਵਿਧਾਇਕ ਅਤੇ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕਰਕੇ ਖਰੜ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਤਵੱਜੋਂ ਦੇਣ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪੱਕਾ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੀਟਿੰਗ ਦੌਰਾਨ ਕੌਂਸਲਰਾਂ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਨਗਰ ਕੌਂਸਲ ਦੀ ਢਿੱਲ-ਮੱਠ ਕਾਰਨ ਸ਼ਹਿਰ ਦੇ ਵਿਕਾਸ ਕਾਰਜ ਪਛੜ ਰਹੇ ਹਨ ਅਤੇ ਸ਼ਹਿਰ ਦੇ ਬੁਨਿਆਦੇ ਢਾਂਚੇ ਵਿੱਚ ਸੁਧਾਰ ਕਰਨ ਲਈ ਲੋੜੀਂਦੇ ਵਿਕਾਸ ਕਾਰਜ ਲਮਕ ਰਹੇ ਹਨ। ਉਨ੍ਹਾਂ ਖਰੜ ਦੀ ਜਲ ਸਪਲਾਈ ਦਾ ਮੁੱਦਾ ਵੀ ਚੁੱਕਿਆ ਅਤੇ ਸ਼ਹਿਰ ਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਫੌਰੀ ਲੋੜ ’ਤੇ ਜ਼ੋਰ ਦਿੱਤਾ।
ਕੌਂਸਲਰਾਂ ਦੇ ਦੱਸਣ ਅਨੁਸਾਰ ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਖਰੜ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਕੌਂਸਲਰਾਂ ਦੇ ਮਸਲਿਆਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਇਨ੍ਹਾਂ ਦੇ ਹੱਲ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ। ਉਧਰ, ਸੂਤਰ ਦੱਸਦੇ ਹਨ ਕਿ ਕੌਂਸਲਰਾਂ ਨੇ ਖਰੜ ਨਗਰ ਕੌਂਸਲ ’ਤੇ ਆਪਣਾ ਭਾਵ ਆਮ ਆਦਮੀ ਪਾਰਟੀ ਦਾ ਕਬਜ਼ਾ ਕਰਨ ਲਈ ਕਾਰਵਾਈ ਨੂੰ ਅਮਲ ਵਿੱਚ ਲਿਆਉਣ ’ਤੇ ਜ਼ੋਰ ਦਿੱਤਾ ਗਿਆ। ਇਸ ਮੁੱਦੇ ’ਤੇ ਗੰਭੀਰ ਚਰਚਾ ਕੀਤੀ ਗਈ ਹੈ।
ਮੰਤਰੀ ਨਾਲ ਮੁਲਾਕਾਤ ਦੌਰਾਨ ਸਮਾਜ ਸੇਵੀ ਨਵਦੀਪ ਸਿੰਘ ਬੱਬੂ, ਪੰਕਜ ਚੱਢਾ, ਡਾ. ਪਰਮਜੀਤ ਸਿੰਘ, ਕੌਂਸਲਰ ਸੋਹਨ ਸਿੰਘ ਛੱਜੂਮਾਜਰਾ, ਗੋਬਿੰਦਰ ਸਿੰਘ ਚੀਮਾ, ਰਾਮ ਸਰੂਪ, ਰਾਜਵੀਰ ਸਿੰਘ ਰਾਜੀ, ਰਜਿੰਦਰ ਸਿੰਘ ਨੰਬਰਦਾਰ, ਬਿੱਟੂ ਜੈਨ, ਜਸਵੀਰ ਸਿੰਘ ਅਤੇ ਅਮਨਦੀਪ ਸਿੰਘ, ਮਨਮੋਹਨ ਸਿੰਘ, ਸੁਰਮੁੱਖ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…