nabaz-e-punjab.com

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਐਸਈ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੋਮਵਾਰ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੁਹਾਲੀ ਵਿੱਚ ਤਾਇਨਾਤ ਸੁਪਰਡੈਟ ਇੰਜੀਨੀਅਰ (ਐਸਈ) ਕੁਆਲਿਟੀ ਕੰਟਰੋਲ ਆਰ.ਕੇ. ਗੁਪਤਾ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੀ ਇੱਕ ਵਿਸ਼ੇਸ਼ ਟੀਮ ਨੇ ਉਕਤ ਮੁਲਜ਼ਮ ਨੂੰ ਲਖਪਤ ਰਾਏ ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ਨੂੰ ਆਧਰ ਬਣਾ ਕੇ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਿਜੀਲੈਂਸ ਅਨੁਸਾਰ ਪੀੜਤ ਲਖਪਤ ਰਾਏ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ ਇੱਕ ਸਰਕਾਰੀ ਠੇਕੇਦਾਰ ਨਾਲ ਕੰਮ ਕਰ ਰਿਹਾ ਹੈ। ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਕੋਟਭਾਈ ਦੇ ਪਿੰਡ ਖੁੰਨਣ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸਕੀਮ ਸਬੰਧੀ ਟੈਂਡਰ ਅਲਾਟ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਸੁਪਰਡੈਂਟ ਇੰਜੀਨੀਅਰ ਨੇ ਬਕਾਇਆ ਬਿੱਲਾਂ ਦੇ ਨਿਪਟਾਰੇ ਅਤੇ ਉਕਤ ਪ੍ਰਾਜੈਕਟ ਦੀ ਨਿਰੀਖਣ ਰਿਪੋਰਟ ਪੇਸ਼ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ ਪਰ ਬਾਅਦ ਵਿੱਚ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ਦੀ ਵੱਖ-ਵੱਖ ਪਹਿਲੂਆਂ ’ਤੇ ਮੁੱਢਲੀ ਜਾਂਚ ਉਕਤ ਅਧਿਕਾਰੀ ਨੂੰ ਦੋਸ਼ੀ ਪਾਇਆ ਗਿਆ। ਜਾਂਚ ਉਪਰੰਤ ਅੱਜ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਸੁਪਰਡੈਂਟ ਇੰਜੀਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 1 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਨੇ ਮੁਲਜ਼ਮ ਕੋਲੋਂ ਮੌਕੇ ’ਤੇ ਹੀ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕੀਤੀ ਗਈ। ਇਸ ਸਬੰਧੀ ਮੁਲਜ਼ਮ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…