ਡਾ. ਗਿੰਨੀ ਦੁੱਗਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦਾ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਪੰਜਾਬ ਸਰਕਾਰ ਵੱਲੋਂ ਡਾ. ਗਿੰਨੀ ਦੁੱਗਲ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਹਾਲੀ ਤਾਇਨਾਤ ਕੀਤਾ ਗਿਆ ਹੈ। ਬੁੱਧਵਾਰ ਨੂੰ ਡਾ. ਗਿੰਨੀ ਦੁੱਗਲ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿੱਚ ਬਤੌਰ ਡਿਪਟੀ ਡਾਇਰੈਕਟਰ (ਸੈਕੰਡਰੀ ਸਿੱਖਿਆ) ਦੇ ਅਹੁਦੇ ’ਤੇ ਕਾਰਜਸ਼ੀਲ ਸਨ। ਉਹ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿੱਚ ਪ੍ਰਿੰਸੀਪਲ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਮੁਹਾਲੀ ਜ਼ਿਲ੍ਹੇ ਵਿੱਚ ਸਕੂਲੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਦੱਸਿਆ ਕਿ ਉਹ ਜਲਦੀ ਹੀ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣ ਕੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕਰਨਗੇ।

ਇਸ ਮੌਕੇ ਸ੍ਰੀਮਤੀ ਮਨਦੀਪ ਸ਼ੁਕਲਾ, ਸਤਿੰਦਰਜੀਤ ਸਿੰਘ, ਨੀਤੂ ਗੁਪਤਾ, ਸੁਪਰਡੈਂਟ ਰਾਜੇਸ਼ ਕੁਮਾਰ, ਲੈਕਚਰਾਰ ਯੂਨੀਅਨ ਦੇ ਪ੍ਰਧਾਨ ਰਣਬੀਰ ਸਿੰਘ, ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਅੌਲਖ, ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਸ਼ਲਿੰਦਰ ਸਿੰਘ, ਨੀਟਾ ਚਤਰਥ ਸਮੇਤ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਯੂਨੀਅਨਾਂ ਦੇ ਨੁਮਾਇੰਦੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…