nabaz-e-punjab.com

ਮੁਹਾਲੀ ਜ਼ਿਲ੍ਹੇ ਦੀ ਹੱਦ ਵਿੱਚ ਧਰਨੇ, ਰੈਲੀਆਂ ਕਰਨ ’ਤੇ ਪਾਬੰਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਹੱਦ ਅੰਦਰ ਧਰਨੇ ਅਤੇ ਰੈਲੀਆਂ ਕਰਨ ’ਤੇ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੈਲੀਆਂ, ਧਰਨੇ ਲਗਾਉਣ ਅਤੇ ਮੁਜ਼ਾਹਰੇ ਕਰਨ ਉੱਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਇਹ ਹੁਕਮ 15 ਜੁਲਾਈ 2023 ਤੱਕ ਜ਼ਿਲ੍ਹਾ ਮੁਹਾਲੀ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।
ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਮੁਹਾਲੀ ਜ਼ਿਲ੍ਹੇ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਰੋਸ ਧਰਨੇ ਅਤੇ ਪ੍ਰਦਰਸ਼ਨ ਕਰਨ ਸਮੇਂ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਦੌਰਾਨ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਹਿੀ ਨਹੀਂ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇਨਜ਼ਰ ਰੋਸ ਧਰਨੇ ਅਤੇ ਪ੍ਰਦਰਸ਼ਨ ਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…