ਤੇਜ਼ ਹਨੇਰੀ-ਝੱਖੜ ਤੇ ਮੀਂਹ ਕਾਰਨ ਰੁੱਖ ਤੇ ਬਿਜਲੀ ਦੇ ਖੰਭੇ ਟੁੱਟੇ, ਬਿਜਲੀ ਗੁੱਲ, ਆਵਾਜਾਈ ਪ੍ਰਭਾਵਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਬੀਤੀ ਰਾਤ ਅਤੇ ਅੱਜ ਦਿਨ ਵਿੱਚ ਤੇਜ਼ ਹਨੇਰੀ-ਝੱਖੜ ਅਤੇ ਮੀਂਹ ਪੈਣ ਕਾਰਨ ਮੁਹਾਲੀ ਸਮੇਤ ਆਸਪਾਸ ਇਲਾਕੇ ਵਿੱਚ ਕਾਫ਼ੀ ਥਾਵਾਂ ’ਤੇ ਉੱਚੇ ਲੰਮੇ ਰੁੱਖ ਅਤੇ ਬਿਜਲੀ ਦੇ ਖੰਭੇ ਟੁੱਟ ਗਏ ਹਨ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉਂਜ ਤਾਪਮਾਨ ਹੇਠਾਂ ਆਉਣ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਭਾਰੀ ਰਾਹਤ ਜ਼ਰੂਰ ਮਿਲੀ ਹੈ।
ਮੁਹਾਲੀ ਦੇ ਫੇਜ਼-3ਬੀ-1 ਅਤੇ 3-ਬੀ-2 ਨੂੰ ਵੰਡਦੀ ਮੁੱਖ ਸੜਕ ਉੱਤੇ ਲੰਘੀ ਰਾਤ ਤੇਜ਼ ਹਨੇਰੀ ਕਾਰਨ ਗਰੀਨ ਬੈਲਟ ਵਿੱਚ ਖੜਾ ਵੱਡਾ ਦਰੱਖ਼ਤ ਡਿੱਗਣ ਜਾਣ ਨਾਲ ਵੀਰਵਾਰ ਨੂੰ ਦੁਪਹਿਰ ਤੱਕ ਸੜਕ ਦੇ ਇਕ ਪਾਸੇ ਆਵਾਜਾਈ ਬੰਦ ਰਹੀ। ਇਸ ਤੋਂ ਇਲਾਵਾ ਨੇੜਲੇ ਪਿੰਡਾਂ ਅਤੇ ਛੋਟੇ ਕਸਬਿਆਂ ਅਤੇ ਪਿੰਡਾਂ ਵਿੱਚ ਦਰੱਖਤ ਅਤੇ ਬਿਜਲੀ ਦੇ ਖੰਭੇ ਟੁੱਟਣ ਦਾ ਸਮਾਚਾਰ ਮਿਲਿਆ ਹੈ। ਜਿਸ ਕਾਰਨ ਬੀਤੀ ਰਾਤ ਅਤੇ ਅੱਜ ਕਾਫ਼ੀ ਸਮੇਂ ਤੱਕ ਬਿਜਲੀ ਗੁੱਲ ਰਹੀ। ਜਿਸ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਰਹੀ। ਕਈ ਥਾਵਾਂ ’ਤੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਅੱਗੇ ਲਾਏ ਮਸ਼ਹੂਰੀ ਬੋਰਡ ਵੀ ਟੁੱਟ ਕੇ ਜ਼ਮੀਨ ’ਤੇ ਡਿੱਗ ਗਏ। ਲੇਕਿਨ ਇਸ ਦੌਰਾਨ ਕਿਸੇ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਉਧਰ, ਮੌਸਮ ਵਿਭਾਗ ਨੇ ਪੰਜਾਬ ਵਿੱਚ ਅਲਰਟ ਜਾਰੀ ਕਰਦਿਆਂ ਦੋ ਦਿਨ ਤੇਜ਼ ਹਨੇਰੀ, ਝੱਖੜ ਅਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਹੈ।
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਲੰਘੀ ਰਾਤ ਅਤੇ ਅੱਜ ਦਿਨ ਵਿੱਚ ਤੇਜ਼ ਹਨੇਰੀ ਅਤੇ ਮੀਂਹ ਕਾਰਨ ਸੜਕਾਂ ’ਤੇ ਡਿੱਗੇ ਦਰੱਖ਼ਤਾਂ ਅਤੇ ਬਿਜਲੀ ਦੇ ਖੰਭਿਆਂ ਬਾਰੇ ਸੂਚਨਾ ਮਿਲਣ ’ਤੇ ਤੁਰੰਤ ਦਫ਼ਤਰੀ ਸਟਾਫ਼ ਨੂੰ ਜੇਸੀਬੀ ਮਸ਼ੀਨਾਂ ਦੇ ਕੇ ਫੀਲਡ ਵਿੱਚ ਭੇਜਿਆ ਗਿਆ ਅਤੇ ਹਨੇਰੀ ਕਾਰਨ ਟੁੱਟ ਕੇ ਡਿੱਗੇ ਦਰੱਖ਼ਤ ਅਤੇ ਬਿਜਲੀ ਦੇ ਖੰਭਿਆਂ ਨੂੰ ਸੜਕਾਂ ਤੋਂ ਪਾਸੇ ਹਟਾਇਆ ਗਿਆ ਅਤੇ ਆਵਾਜਾਈ ਚਾਲੂ ਕਰਵਾਈ ਗਈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…