ਸਿੱਖਿਆ ਮੰਤਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ, ਬੱਚਿਆਂ ਨੂੰ ਗਣਿਤ ਦੇ ਸਵਾਲ ਪੁੱਛੇ

ਅਧਿਕਾਰੀਆਂ ਨੂੰ ਸਕੂਲ ਨਵੇਂ ਥਾਂ ’ਤੇ ਸ਼ਿਫ਼ਟ ਕਰਨ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸੈਕਟਰ-69 ਦਾ ਕਰਕੇ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਹ ਸਕੂਲ ਦੀ ਹਾਲਤ ਮਾੜੀ ਦੇਖ ਕੇ ਦੰਗ ਰਹਿ ਗਏ। ਸ੍ਰੀ ਬੈਂਸ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸਕੂਲ ਪਹਿਲਾਂ 1.79 ਏਕੜ ਜ਼ਮੀਨ ਵਿੱਚ ਬਣਿਆ ਹੋਇਆ ਸੀ, ਜਿਸ ’ਚੋਂ ਹੁਣ ਕੇਵਲ ਸਕੂਲ ਕੋਲ 125 ਗਜ ਥਾਂ ਰਹਿ ਗਈ ਹੈ। ਇਸ ਥਾਂ ’ਤੇ ਬਣੇ 3 ਕਮਰਿਆਂ ਵਿੱਚ 5 ਅਧਿਆਪਕ 147 ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ।
ਸ੍ਰੀ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਵੇਰ ਦੀ ਪ੍ਰਾਰਥਨਾ ਸਭਾ ਵੀ ਬਾਹਰ ਕਰਨੀ ਪੈਂਦੀ ਹੈ ਅਤੇ ਨਾ ਹੀ ਕੋਈ ਸਿੱਧਾ ਰਸਤਾ ਸਕੂਲ ਨੂੰ ਜਾਂਦਾ ਹੈ। ਇਸ ਤੋਂ ਇਲਾਵਾ ਸਕੂਲ ਵਿੱਚ ਨਾ ਤਾਂ ਕੋਈ ਬਾਥਰੂਮ ਹੈ ਅਤੇ ਨਾ ਹੀ ਪ੍ਰੀ-ਪ੍ਰਾਇਮਰੀ ਕਲਾਸਾਂ ਲਈ ਕਮਰਾ ਹੈ। ਸਕੂਲ ਫੇਰੀ ਦੌਰਾਨ ਸਿੱਖਿਆ ਮੰਤਰੀ ਨੇ ਕਲਾਸ-ਰੂਮ ਵਿੱਚ ਬੈਂਚ ’ਤੇ ਬੈਠ ਕੇ ਵਿਦਿਆਰਥੀਆਂ ਤੋਂ ਹਿਸਾਬ ਦੇ ਸਵਾਲ ਵੀ ਪੁੱਛੇ ਅਤੇ ਵਿਦਿਆਰਥੀਆਂ ਵੱਲੋਂ ਸਹੀ ਉੱਤਰ ਦੇਣ ’ਤੇ ਉਨ੍ਹਾਂ ਬੱਚਿਆਂ ਨੂੰ ਦਿੱਤੀ ਜਾ ਰਹੀ ਸਿੱਖਿਆ ਬਾਰੇ ਤਸੱਲੀ ਪ੍ਰਗਟਾਈ।
ਸਿੱਖਿਆ ਮੰਤਰੀ ਨੇ ਮੌਕੇ ’ਤੇ ਹੀ ਸਿੱਖਿਆ ਵਿਭਾਗ ਅਤੇ ਪੁੱਡਾ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਕਰਕੇ ਇਸ ਸਕੂਲ ਨੂੰ ਕਿਸੇ ਢੁਕਵੀਂ ਨਵੀਂ ਥਾਂ ’ਤੇ ਸ਼ਿਫ਼ਟ ਕਰਨ ਦੇ ਆਦੇਸ਼ ਵੀ ਦਿੱਤੇ ਅਤੇ ਨਾਲ ਹੀ ਇਸ ਕਾਰਜ ਵਿੱਚ ਬੇਲੋੜੀ ਦੇਰੀ ਕਰਨ ਵਾਲੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ ਦੀ ਚਿਤਾਵਨੀ ਵੀ ਦਿੱਤੀ। ਸਕੂਲ ਫੇਰੀ ਉਪਰੰਤ ਸਿੱਖਿਆ ਮੰਤਰੀ ਨੇ ਗਮਾਡਾ ਵੱਲੋਂ ਸਕੂਲ ਨੂੰ ਦਿੱਤੀ ਜਾਣ ਵਾਲੀ ਜ਼ਮੀਨ ਦਾ ਵੀ ਜਾਇਜ਼ਾ ਲਿਆ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…