Share on Facebook Share on Twitter Share on Google+ Share on Pinterest Share on Linkedin ਮਾਈ ਭਾਗੋ ਇੰਸਟੀਚਿਊਟ ਦੀਆਂ 3 ਮਹਿਲਾ ਕੈਡਿਟਾਂ ਦੀ ਏਅਰਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਅਮਨ ਅਰੋੜਾ ਨੇ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਮਹਿਲਾ ਕੈਡਿਟਾਂ ਨੂੰ ਵਧਾਈ ਦਿੱਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫ਼ਪੀਆਈ) ਫਾਰ ਗਰਲਜ਼ ਮੁਹਾਲੀ ਦੀਆਂ ਤਿੰਨ ਮਹਿਲਾ ਕੈਡਿਟਾਂ ਪ੍ਰੀ-ਕਮਿਸ਼ਨ ਸਿਖਲਾਈ ਲਈ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੰਡੀਗਲ ਵਿੱਚ ਚੁਣੀਆਂ ਗਈਆਂ ਹਨ। ਇਹ ਸਿਖਲਾਈ ਅਗਲੇ ਮਹੀਨੇ ਜੁਲਾਈ ਤੋਂ ਸ਼ੁਰੂ ਹੋਵੇਗੀ। ਇਸ ਅਕੈਡਮੀ ਵਿੱਚ ਚੁਣੀ ਗਈ ਮਹਿਲਾ ਕੈਡਿਟ ਨਿਵੇਦਿਤਾ ਸੈਣੀ ਪਠਾਨਕੋਟ ਨਾਲ ਸਬੰਧਤ ਹੈ। ਉਸ ਦੇ ਪਿਤਾ ਹਰਿੰਦਰ ਸਿੰਘ ਸੈਣੀ ਪ੍ਰਾਈਵੇਟ ਸਕੂਲ ਵਿੱਚ ਪ੍ਰਿੰਸੀਪਲ ਹਨ। ਕੈਡਿਟ ਸਵਲੀਨ ਕੌਰ ਅਤੇ ਹਰਰੂਪ ਕੌਰ ਦੋਵੇਂ ਮੁਹਾਲੀ ਦੀਆਂ ਰਹਿਣ ਵਾਲੀਆਂ ਹਨ। ਸਵਲੀਨ ਦੇ ਪਿਤਾ ਜਸਪਾਲ ਸਿੰਘ ਸੀਨੀਅਰ ਬੈਂਕ ਮੈਨੇਜਰ ਹਨ ਜਦੋਂਕਿ ਹਰਰੂਪ ਦੇ ਪਿਤਾ ਭਗਵੰਤ ਸਿੰਘ ਪੰਜਾਬ ਪੁਲੀਸ ਵਿੱਚ ਹੌਲਦਾਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਸ ਵੱਕਾਰੀ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਪੰਜਾਬ ਦੀਆਂ ਇਨ੍ਹਾਂ ਧੀਆਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁਹਾਲੀ ਦਾ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਅਸਲ ਵਿੱਚ ਪੰਜਾਬ ਦਾ ਮਾਣ ਹੈ ਅਤੇ ਸੂਬਾ ਸਰਕਾਰ ਦੀ ਇਹ ਨਿਵੇਕਲੀ ਪਹਿਲਕਦਮੀ ਪੰਜਾਬ ਦੀਆਂ ਧੀਆਂ ਦੇ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ, ਜਿੱਥੇ ਉਹ ਆਪਣੀ ਗਰੈਜੂਏਸ਼ਨ ਦੇ ਨਾਲ-ਨਾਲ ਇਹ ਸਿਖਲਾਈ ਪ੍ਰਾਪਤ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਲੜਕੀਆਂ ਦੇ ਹਥਿਆਰਬੰਦ ਬਲਾਂ ਵਿੱਚ ਜਾ ਕੇ ਦੇਸ਼ ਦੀ ਸੇਵਾ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਵੱਲੋਂ ਕੀਤੀਆਂ ਜਾ ਰਹੀਆ ਕੋਸ਼ਿਸ਼ਾਂ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਇੰਸਟੀਚਿਊਟ ਵਿੱਚ ਐਨਡੀਏ ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿੱਥੇ ਜੁਲਾਈ ਮਹੀਨੇ ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ। ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਜਸਬੀਰ ਸਿੰਘ ਸੰਧੂ ਨੇ ਇਨ੍ਹਾਂ ਤਿੰਨ ਮਹਿਲਾ ਕੈਡਿਟਾਂ ਦੀ ਚੋਣ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਸਮੇਤ ਹੁਣ ਤੱਕ 26 ਮਹਿਲਾ ਕੈਡਿਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰ ਚੁੱਕੀਆਂ ਹਨ। ਉਨ੍ਹਾਂ ਨੇ ਇਨ੍ਹਾਂ ਹੋਣਹਾਰ ਮਹਿਲਾ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣੇ ਸੁਨਹਿਰੀ ਭਵਿੱਖ ਲਈ ਸ਼ੱੁਭਕਾਮਨਾਵਾਂ ਵੀ ਦਿੱਤੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ