ਅਮਰ ਸ਼ਹੀਦ ਜਥੇਦਾਰ ਬਾਬਾ ਹਨੂਮਾਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਬਾਬਾ ਹਨੂਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ) ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਰਵਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਜਥੇਦਾਰ ਬਾਬਾ ਹਨੂਮਾਨ ਸਿੰਘ ਵੱਲੋਂ ਦੇਸ਼ ਕੌਮ ਅਤੇ ਧਰਮ ਬਚਾਉਣ ਖ਼ਾਤਰ ਇਸ ਪਵਿੱਤਰ ਅਸਥਾਨ ਉੱਤੇ ਸੈਂਕੜੇ ਸਿੰਘਾਂ ਸਮੇਤ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦੇਣ ਦਾ ਪੂਰਾ ਪ੍ਰਸੰਗ ਸੁਣਾਇਆ।
ਭਾਈ ਗੁਰਮੀਤ ਸਿੰਘ ਸ਼ਾਂਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀ ਸੰਗਤ ਨੂੰ ਇਲਾਹੀ ਬਾਣੀ ਨਾਲ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੁਰਜੀਤ ਸਿੰਘ ਦਮਦਮੀ ਟਕਸਾਲ ਨੇ ਖੰਡੇ ਬਾਟੇ ਦੀ ਮਹੱਤਤਾ ਬਾਰੇ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਭਾਈ ਸੰਦੀਪ ਸਿੰਘ, ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਬੀਬੀ ਕਮਲਜੀਤ ਕੌਰ, ਭਾਈ ਮੇਹਰ ਸਿੰਘ ਅੰਬਾਲਾ, ਭਾਈ ਜਸਵਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਕੁਲਦੀਪ ਸਿੰਘ, ਭਾਈ ਗੁਰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਤਾਰਾ ਸਿੰਘ, ਅਕਾਲ ਕਵੀਸ਼ਰੀ ਜਥਾ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਸੁਖਵਿੰਦਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…