Share on Facebook Share on Twitter Share on Google+ Share on Pinterest Share on Linkedin ਜਿਊਲਰਜ਼ ਐਸੋਸੀਏਸ਼ਨ ਦਾ ਵਫ਼ਦ ਐਸਐਸਪੀ ਨੂੰ ਮਿਲਿਆ, ਮੰਗ ਪੱਤਰ ਦਿੱਤਾ ਸਵਰਨਕਾਰਾਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਉਣ ਦੀ ਲਗਾਈ ਗੁਹਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ: ਜਿਊਲਰਜ਼ ਐਸੋਸੀਏਸ਼ਨ ਮੁਹਾਲੀ ਦੇ ਇੱਕ ਵਫ਼ਦ ਨੇ ਪ੍ਰਧਾਨ ਸਰਬਜੀਤ ਸਿੰਘ ਪਾਰਸ ਦੀ ਅਗਵਾਈ ਹੇਠ ਐਸਐਸਪੀ ਡਾ. ਸੰਦੀਪ ਗਰਗ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆਂ। ਵਫ਼ਦ ਨੇ ਪੰਜਾਬ ਵਿੱਚ ਕੰਮ ਕਰਦੇ ਸਵਰਨਕਾਰਾਂ/ਸ਼ਰਾਫਾ ਵਪਾਰੀਆਂ ਦੇ ਨਾਲ ਹੋ ਰਹੀ ਲੁੱਟ ਖਸੁੱਟ, ਡਕੈਤੀ, ਕਤਲਾਂ ਦੇ ਸਬੰਧੀ ਵਰਦਾਤਾਂ ਨੂੰ ਦੇਖਦੇ ਹੋਏ ਜਿਊਲਰਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕੀਤੇ ਜਾਣ। ਜਿਊਲਰਜ਼ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ ਨੇ ਦੱਸਿਆ ਕਿ ਸਮਾਜ ਵਿਰੋਧੀ ਤੱਤਾਂ ਵੱਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਕੰਮ ਕਰਦੇ ਸਵਰਨਕਾਰਾਂ ਦੀਆਂ ਦੁਕਾਨਾਂ ਅਤੇ ਸਰਾਫਾ ਵਪਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਯੋਜਨਾਬੱਧ ਤਰੀਕੇ ਨਾਲ ਲੁੱਟ ਖਸੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਗਿਆ ਹੈ ਕਿ ਪੰਜਾਬ ਦੇ ਮੌਜੂਦਾ ਮਾਹੌਲ ਵਿੱਚ ਸਵਰਨਕਾਰ ਅਤੇ ਸਰਾਫਾ ਵਪਾਰੀ ਦਹਿਸ਼ਤ ਅਤੇ ਡਰ ਦੇ ਮਾਹੌਲ ਵਿੱਚ ਆਪਣਾ ਵਪਾਰ ਕਰ ਰਹੇ ਹਨ। ਸ੍ਰੀ ਪਾਰਸ ਨੇ ਕਿਹਾ ਕਿ ਇਸ ਡਰ ਅਤੇ ਭੈਅ ਦੇ ਮਾਹੌਲ ਵਿੱਚ ਸਰਾਫਾ ਵਪਾਰੀਆਂ ਦੀ ਆਉਣ ਵਾਲੀ ਪੀੜੀ ਇਹ ਕੰਮ ਕਰਨ ਨੂੰ ਤਿਆਰ ਨਹੀਂ ਹੈ ਅਤੇ ਕੰਮ ਛੱਡ ਰਹੀ ਹੈ। ਇਸ ਕੰਮ ਦੇ ਭਵਿੱਖ ਨੂੰ ਬਚਾਉਣ ਲਈ ਸਰਾਫਾ ਵਪਾਰੀਆਂ ਲਈ ਪੁਖਤਾ ਇੰਤਜਾਮ ਕੀਤੇ ਜਾਣ। ਉਨ੍ਹਾਂ ਐਸਐਸਪੀ ਤੋਂ ਮੰਗ ਕੀਤੀ ਕਿ ਸਰਾਫਾ ਵਪਾਰੀਆਂ ਦੀ ਸੁਰੱਖਿਆ ਲਈ ਪੁਖਤਾ ਕਦਮ ਚੁੱਕੇ ਜਾਣ। ਇਸ ਵਾਸਤੇ ਸ਼ਹਿਰ ਦੀਆਂ ਮੇਨ ਮਾਰਕੀਟਾਂ ਵਿੱਚ (ਜਿੱਥੇ ਜਿਊਲਰਾਂ ਦੀ ਗਿਣਤੀ ਵੱਧ ਹੈ) ਬੀਟ ਬਾਕਸ ਬਣਾ ਕੇ ਪੁਲੀਸ ਦੀ ਤਾਇਨਾਤੀ ਕੀਤੀ ਜਾਵੇ ਅਤੇ ਸ਼ਹਿਰ ਦੇ ਸਰਾਫ਼ਾ ਵਪਾਰੀਆਂ ਨੂੰ ਪਹਿਲ ਦੇ ਆਧਾਰ ਤੇ ਅਸਲਾ ਲਾਇਸੈਂਸ ਜਾਰੀ ਕਰਨ ਦੀ ਹਦਾਇਤ ਦਿੱਤੀ ਜਾਵੇ ਤਾਂ ਕਿ ਉਹ ਆਪਣੀ ਜਾਨ ਮਾਲ ਦੀ ਸੁਰੱਖਿਆ ਕਰ ਸਕਣ। ਉਨ੍ਹਾਂ ਐਸਐਸਪੀ ਤੋਂ ਮੰਗ ਕੀਤੀ ਕਿ ਕਿ ਪੀਸੀਆਰ ਪਾਰਟੀਆਂ ਨੂੰ ਗਸ਼ਤ ਵਧਾਉਣ ਦੇ ਹੁਕਮ ਜਾਰੀ ਕੀਤੇ ਜਾਣ। ਸਰਬਜੀਤ ਸਿੰਘ ਪਾਰਸ ਨੇ ਦੱਸਿਆ ਕਿ ਐਸਐਸਪੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੁਲੀਸ ਵੱਲੋਂ ਸਰਵਰਨਕਾਰਾਂ ਅਤੇ ਸਰਾਫ਼ਾ ਵਪਾਰੀਆਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੀਆਂ ਮਾਰਕੀਟਾਂ ਵਿੱਚ ਜਵੈਲਰਾ ਦੀਆਂ ਦੁਕਾਨਾਂ ਹਨ ਉਨ੍ਹਾਂ ਨੇੜੇ ਪੀਸੀਆਰ ਦੀਆਂ ਗੱਡੀਆਂ ਦੀ ਤਾਇਨਾਤੀ ਵਧਾਈ ਜਾਵੇਗੀ ਅਤੇ ਪੁਲੀਸ ਵੱਲੋਂ ਜਿਊਲਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੀ ਸੁਰੱਖਿਆ ਨਾਲ ਸਬੰਧਤ ਮਸਲਿਆਂ ਨੂੰ ਹੱਲ ਕੀਤਾ ਜਾਵੇਗਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪਰਮਜੀਤ ਸਿੰਘ ਜੌੜਾ, ਜਥੇਬੰਧਕ ਸਕੱਤਰ ਬਲਵਿੰਦਰ ਕੁਮਾਰ ਅਤੇ ਕਾਰਜਕਾਰਬੀ ਮੈਂਬਰ ਵਿਜੈ ਕੁਮਾਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ