ਸਾਲ 2023-24 ਦੌਰਾਨ ਹੁਣ ਤੱਕ ਮਗਨਰੇਗਾ ਅਧੀਨ 1.26 ਲੱਖ ਦਿਹਾੜੀਆਂ ਦਾ ਰੁਜ਼ਗਾਰ ਦਿੱਤਾ: ਡੀਸੀ

ਜ਼ਿਲ੍ਹੇ ਵਿੱਚ 31,858 ਮਗਨਰੇਗਾ ਕਾਮਿਆਂ ਨੂੰ ਜੌਬ ਕਾਰਡ ਜਾਰੀ, ਮਨਰੇਗਾ ਤਹਿਤ 480.59 ਲੱਖ ਰੁਪਏ ਖਰਚੇ

ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਮਗਨਰੇਗਾ ਸਕੀਮ ਦਾ ਅਹਿਮ ਰੋਲ

ਨਬਜ਼-ਏ-ਪੰਜਾਬ, ਮੁਹਾਲੀ, 4 ਜੁਲਾਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮਗਨਰੇਗਾ ਸਕੀਮ ਲੋਕਾਂ ਨੂੰ ਰੁਜ਼ਗਾਰ ਦੇਣ ਵਿੱਚ ਅਹਿਮ ਰੋਲ ਅਦਾ ਕਰ ਰਹੀ ਹੈ ਤੇ ਵਿੱਤੀ ਵਰ੍ਹੇ 2023-2024 ਦੌਰਾਨ ਹੁਣ ਤੱਕ ਜ਼ਿਲ੍ਹੇ ਵਿੱਚ ਮਗਨਰੇਗਾ ਸਕੀਮ ਅਧੀਨ 1.26 ਲੱਖ ਦਿਹਾੜੀਆਂ ਦਾ ਰੁਜ਼ਗਾਰ ਦਿੱਤਾ ਗਿਆ ਹੈ ਜਦਕਿ 480.59 ਲੱਖ ਖਰਚੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2022-23 ਦੌਰਾਨ ਕੁੱਲ 32,302 ਜੌਬ ਕਾਰਡ ਧਾਰਕ ਸਨ ਤੇ 4.18 ਲੱਖ ਦਿਹਾੜੀਆਂ ਦਾ ਰੋਜ਼ਗਾਰ ਦੇ ਕੇ 2,260.35 ਲੱਖ ਖਰਚੇ ਗਏ ਸਨ। ਇਸ ਮਾਲੀ ਸਾਲ ਵਿੱਚ ਜ਼ਿਲ੍ਹੇ ਵਿੱਚ ਇਸ ਵੇਲੇ 31,858 ਮਨਰੇਗਾ ਕਾਮੇ ਰਜਿਸਟਡ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਾਂਝਾ ਜਲ ਤਲਾਬ (ਅੰਮ੍ਰਿਤ ਸਰੋਵਰਾਂ) ਦੇ 34 ਪ੍ਰਾਜੈਕਟ ਜਾਰੀ ਹਨ ਤੇ 41 ਪੂਰੇ ਹੋ ਚੁੱਕੇ ਹਨ। ਇਸ ਤੋਂ ਇਲਾਵਾ 22 ਖੇਡ ਮੈਦਾਨਾਂ ਦਾ ਕੰਮ ਜਾਰੀ ਹੈ ਤੇ 7 ਦਾ ਕੰਮ ਪੂਰਾ ਹੋ ਗਿਆ ਹੈ। ਇਸੇ ਤਰ੍ਹਾਂ 60 ਸਕਰੀਨਿੰਗ ਚੈਂਬਰ ਬਣ ਚੁੱਕੇ ਹਨ ਤੇ 28 ਬਾਬਤ ਕੰਮ ਜਾਰੀ ਹੈ। ਸੌਲਿਡ ਵੇਸਟ ਮੈਨੇਜਮੈਂਟ ਸਬੰਧੀ 18 ਪ੍ਰੋਜੈਕਟ ਪੂਰੇ ਹੋ ਗਏ ਹਨ ਤੇ 48 ਸਬੰਧੀ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਜ਼ਿਲ੍ਹੇ ਵਿੱਚ 5 ਪਾਰਕਾਂ ਦਾ ਕੰਮ ਚੱਲ ਰਿਹਾ ਹੈ ਤੇ 08 ਪਾਰਕ ਬਣ ਕੇ ਤਿਆਰ ਹੋ ਗਏ ਹਨ।
ਡੀਸੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਮਗਨਰੇਗਾ ਤਹਿਤ ਸਾਂਝਾ ਜਲ ਤਲਾਬਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ ਕੁਦਰਤੀ ਸੋਮਿਆਂ ਦੀ ਸੰਭਾਲ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕੇਗਾ। ਪਿੰਡਾਂ ਦੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ ਮਿੰਨੀ ਜੰਗਲ ਲਏ ਜਾ ਰਹੇ ਹਨ, ਜਿਸ ਨਾਲ ਜਿਥੇ ਪ੍ਰਦੂਸ਼ਣ ਤੋਂ ਮੁਕਤੀ ਮਿਲੇਗੀ ਉਥੇ ਹੀ ਵੱਧ ਤੋਂ ਵੱਧ ਬੂਟੇ ਲਗਾ ਕੇ ਪਿੰਡਾਂ ਦੀ ਦਿੱਖ ਨੂੰ ਹੋਰ ਖੂਬਸੂਰਤ ਬਣਾਇਆ ਜਾਵੇਗਾ। ਪਿੰਡਾਂ ਵਿੱਚ ਘਰਾਂ ਦੇ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਲਈ ਬਣਾਏ ਜਾ ਰਹੇ ਸੌਲਿਡ ਵੇਸਟ ਤੇ ਲਿਕੁਅਡ ਵੇਸਟ ਮੈਨੇਜਮੈਂਟ ਪਲਾਂਟ ਦਾ ਨਿਰਮਾਣ ਹੋਣ ਨਾਲ ਪਿੰਡਾਂ ਦੇ ਘਰਾਂ ਤੇ ਆਲੇ ਦੁਆਲੇ ਦੀ ਸਾਫ ਸਫਾਈ ਵੀ ਯਕੀਨੀ ਬਣਾਈ ਜਾ ਸਕੇਗੀ ਅਤੇ ਕੂੜਾ ਕਰਕਟ ਨੂੰ ਵੱਖ-ਵੱਖ ਕਰਕੇ ਆਲੇ-ਦੁਆਲੇ ਨੂੰ ਸੰਵਾਰਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਬਣਾਏ ਜਾ ਰਹੇ ਮਾਡਲ ਖੇਡ ਮੈਦਾਨ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਵੀ ਅਹਿਮ ਭੂਮਿਕਾ ਅਦਾ ਕਰਨਗੇ ਅਤੇ ਪਿੰਡਾਂ ਦੇ ਨੌਜਵਾਨ ਆਪਣੀ ਖੇਡ ਪ੍ਰਤਿਭਾ ਨਾਲ ਵੱਡੀਆਂ ਮੱਲ੍ਹਾ ਮਾਰ ਸਕਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆ ਸਹੂਲਤਾਂ ਦੇਣ ਦੇ ਮੰਤਵ ਨਾਲ ਉਸਾਰੇ ਜਾ ਰਹੇ ਪਾਰਕਾਂ ਨਾਲ ਪਿੰਡਾਂ ਦੇ ਲੋਕ ਸਵੇਰੇ ਤੇ ਸ਼ਾਮ ਨੂੰ ਸੈਰ ਕਰ ਸਕਣਗੇ ਤੇ ਤੰਦਰੁਸਤ ਰਹਿ ਸਕਣਗੇ। ਡੀਸੀ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਪੰਚਾਇਤਾਂ ਨੂੰ ਸੱਦਾ ਦਿੱਤਾ ਕਿ ਮਗਨਰੇਗਾ ਅਧੀਨ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ। ਮਗਨਰੇਗਾ ਅਧੀਨ ਜਿੱਥੇ ਪਿੰਡਾਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ, ਉੱਥੇ ਹੀ ਲੋਕਾਂ ਨੂੰ 100 ਦਿਨ ਦਾ ਯਕੀਨੀ ਰੋਜ਼ਗਾਰ ਵੀ ਮੁਹੱਈਆ ਹੁੰਦਾ ਹੈ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…