ਪੰਜਾਬ ਵਿੱਚ ਵਪਾਰੀਆਂ ਨੂੰ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ: ਵਿਨੀਤ ਵਰਮਾ

ਨਬਜ਼-ਏ-ਪੰਜਾਬ, ਚੰਡੀਗੜ੍ਹ, 24 ਜੁਲਾਈ:
ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਪਾਰ ਮੰਡਲ ਇਕਾਈ ਦੀ ਪੰਜਾਬ ਭਵਨ ਸੈਕਟਰ-3, ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਵਨੀਤ ਵਰਮਾ ਦੀ ਅਗਵਾਈ ਹੇਠ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਵਪਾਰ ਮੰਡਲ ਦੀ ਸੂਬਾ ਇਕਾਈ, ਜ਼ਿਲ੍ਹਾ ਅਤੇ ਸ਼ਹਿਰੀ ਪ੍ਰਧਾਨ ਅਤੇ ਮੈਂਬਰ ਮੌਜੂਦ ਸਨ। ਮੀਟਿੰਗ ਵਿੱਚ ਮੁੰਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਪੰਜਾਬ ਵਿੱਚ ਵਪਾਰੀਆਂ ਲਈ ਕੀਤੇ ਗਏ ਕੰਮਾਂ ਅਤੇ ਨੀਤੀਆਂ ਨੂੰ ਸਾਰੇ ਵਪਾਰੀਆਂ ਨੂੰ ਜਾਣੂ ਕਰਵਾਉਣ ਲਈ ਪ੍ਰੇਰਿਆ ਗਿਆ।
ਵਿਨੀਤ ਵਰਮਾ ਨੇ ਦੱਸਿਆ ਕਿ ਭਵਿਖ ਵਿੱਚ ਹੋਰ ਵੀ ਨਵੀਆਂ ਨੀਤੀਆਂ ਜੋ ਕਿ ਵਪਾਰੀਆ ਦੇ ਵਪਾਰ ਨੂੰ ਹੋਰ ਉਤਸ਼ਾਹਿਤ ਕਰਨਗੀਆਂ, ਵੀ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਵਪਾਰੀਆਂ ਨੂੰ ਵਪਾਰ ਕਰਨ ਵਿਚ ਕੋਈ ਵੀ ਮੁਸ਼ਕਲਾਂ ਦਾ ਸਾਹਮਣਾ ਨਾਂ ਕਰਨਾ ਪਵੇ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਵਪਾਰੀਆਂ ਲਈ ਕੀਤੇ ਗਏ ਕੰਮਾਂ ਨੂੰ ਸਾਰੇ ਪੰਜਾਬ ’ਚੋਂ ਆਏ ਵਪਾਰੀਆਂ ਵੱਲੋਂ ਇਕ ਚੰਗਾ ਉਪਰਾਲਾ ਦਸਿਆ ਗਿਆ। ਵਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪ ਦਾ ਵਪਾਰਕ ਵਿੰਗ ਸੂਬੇ ਭਰ ਦੇ ਵਪਾਰੀਆਂ ਨਾਲ ਗਲਬਾਤ ਕਰੇਗਾ ਅਤੇ ਉਨ੍ਹਾਂ ਨੂੰ ਕਾਰੋਬਾਰ ਤੇ ਆਪ ਸਰਕਾਰ ਦੀ ਅਗਾਂਹਵਧੂ ਸੋਚ ਬਾਰੇ ਜਾਣੂ ਕਰਵਾਏਗਾ।
ਮੀਟਿੰਗ ਵਿੱਚ ਵਪਾਰ ਮੰਡਲ ਵਿੰਗ ਦੀ ਸੂਬਾ ਇਕਾਈ ਅਤੇ ਜ਼ਿਲ੍ਹਾ ਸਿਟੀ ਪ੍ਰਧਾਨ ਸਾਹਿਬਾਨ ਨਾਲ ਭਵਿੱਖ ਦੀਆਂ ਰਣਨੀਤੀਆਂ ਬਾਰੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਵਪਾਰ ਮੰਡਲ ਵੱਲੋਂ ਸੂਬੇ ਭਰ ਵਿੱਚ ਵਪਾਰੀਆਂ ਨੂੰ ਲਾਮਬੰਦ ਕੀਤਾ ਜਾਵੇਗਾ। ਵਪਾਰੀਆਂ ਵੱਲੋਂ ਸਾਲ 2024 ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦਾ ਪੂਰਾ ਸਮਰਥਨ ਦੇਣ ਦਾ ਵਾਅਦਾ ਵੀ ਕੀਤਾ ਗਿਆ। ਵਪਾਰੀਅਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਸਰਹਾਣਾ ਕੀਤੀ। ਅਤੇ ਸੀਐਮ ਭਗਵੰਤ ਸਿੰਘ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਵਪਾਰ ਮੰਡਲ, ਪੰਜਾਬ ਦੇ ਮੈਂਬਰ ਅਮਰਦੀਪ ਸੰਧੂ, ਵਰਿੰਦਰ ਸਿੰਘ ਬੇਦੀ, ਸੁਰਿੰਦਰ ਸਿੰਘ ਮਟੌਰ, ਗੌਰਵ ਪੁਰੀ, ਅਜੈ ਜਿੰਦਲ, ਜਸਬੀਰ ਸਿੰਘ ਅਰੋੜਾ, ਅਜੈ ਜੈਨ, ਰਜਨੀਸ਼ ਬੈਂਸ, ਰੋਹਿਤ ਵਰਮਾ, ਕੁਲਵੰਤ ਸਿੰਘ ਗਿੱਲ, ਗੁਰਜੀਤ ਸਿੰਘ ਬਾਬਾ, ਅੰਕੁਰ ਗੋਇਲ ਅਤੇ ਵਿਨੋਦ ਗਰਗ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…