Share on Facebook Share on Twitter Share on Google+ Share on Pinterest Share on Linkedin ਅਧਿਆਪਕਾਂ ਮੰਗਾਂ ਬਾਰੇ ਮੀਟਿੰਗ ਵਿੱਚ ਸਿੱਖਿਆ ਅਧਿਕਾਰੀ ਨਾਲ ਕੀਤੀ ਚਰਚਾ ਅਧਿਆਪਕ ਮਸਲਿਆਂ ਸਬੰਧੀ ਸਿੱਖਿਆ ਮੰਤਰੀ ਦੇ ਓਐਸਡੀ ਨੇ 22 ਅਗਸਤ ਨੂੰ ਮੁੜ ਮੀਟਿੰਗ ਸੱਦੀ ਨਬਜ਼-ਏ-ਪੰਜਾਬ, ਮੁਹਾਲੀ, 17 ਅਗਸਤ: ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰ ਅਤੇ ਕੋ-ਕਨਵੀਨਰਾਂ ਦੀ ਮੀਟਿੰਗ ਦੇ ਫ਼ੈਸਲੇ ਅਨੁਸਾਰ ਸਾਂਝਾ ਅਧਿਆਪਕ ਮੋਰਚਾ ਦਾ ਵਫ਼ਦ ਅੱਜ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੰਬੋਜ, ਬਲਜੀਤ ਸਿੰਘ ਸਲਾਣਾ, ਬਾਜ ਸਿੰਘ ਖਹਿਰਾ ਦੀ ਅਗਵਾਈ ਹੇਠ ਡਾਇਰੈਕਟਰ ਸਕੂਲ ਸਿੱਖਿਆ (ਐਲੀਮੈਂਟਰੀ ਤੇ ਸੈਕੰਡਰੀ) ਅਤੇ ਸਿੱਖਿਆ ਮੰਤਰੀ ਦੇ ਓਐਸਡੀ ਨੂੰ ਮਿਲਿਆ। ਵਫ਼ਦ ਨੇ ਸਿੱਖਿਆ ਅਧਿਕਾਰੀਆਂ ਨੂੰ ਰੈਸ਼ਨੇਲਾਈਜੇਸ਼ਨ ਸਬੰਧੀ ਮੋਰਚੇ ਦਾ ਪੱਖ ਸਪੱਸ਼ਟ ਕਰਦਿਆਂ ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕਰਨ, ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਹੈਲਪਰ ਦੇਣ, ਹੈੱਡ ਟੀਚਰ ਦੀਆਂ ਖ਼ਤਮ ਕੀਤੀਆਂ 1904 ਪੋਸਟਾਂ ਦੀ ਬਹਾਲੀ, ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਹੈੱਡ ਟੀਚਰਾਂ ਦੀ ਨਿਯੁਕਤੀ ਕਰਨਾ, ਪ੍ਰਾਇਮਰੀ ਕਾਡਰ ਦੀਆਂ ਮਾਸਟਰ ਕਾਡਰ ਵਿੱਚ ਪਿਛਲੇ ਪੰਜ ਸਾਲਾਂ ਤੋਂ ਬੰਦ ਪਈਆਂ ਤਰੱਕੀਆਂ, ਮਿਡਲ ਸਕੂਲਾਂ ’ਚੋਂ ਖ਼ਤਮ/ਸ਼ਿਫ਼ਟ ਕੀਤੀਆਂ ਸੀ ਐਂਡ ਵੀ ਦੀਆਂ ਅਸਾਮੀਆਂ ਬਹਾਲ ਕਰਨਾ, ਪੀਰੀਅਡਾਂ ਦਾ ਸਮਾਂ ਘਟਾ ਕੇ 9 ਪੀਰੀਅਡਾਂ ਅਨੁਸਾਰ ਸਮਾਂ ਸਾਰਨੀ ਬਣਾਉਣ, ਲੈਕਚਰਾਰ ਦੇ 24-27, ਮਾਸਟਰ ਅਤੇ ਸੀ ਐਂਡ ਵੀ, ਕੰਪਿਊਟਰ ਟੀਚਰ ਦੇ 27-30 ਪੀਰੀਅਡ ਲਾਗੂ ਕਰਨ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਾਈਸ ਪ੍ਰਿੰਸੀਪਲ ਦੀ ਅਸਾਮੀ ਦੇਣ ਦੀ ਮੰਗ ਕੀਤੀ। ਆਗੂਆਂ ਨੇ ਦੱਸਿਆ ਕਿ ਅਧਿਆਪਕ ਮਸਲਿਆਂ ਸਬੰਧੀ ਸਿੱਖਿਆ ਮੰਤਰੀ ਦੇ ਓਐਸਡੀ ਨੇ 22 ਅਗਸਤ ਨੂੰ ਦੁਬਾਰਾ ਮੀਟਿੰਗ ਸੱਦੀ ਗਈ ਹੈ। ਅੱਜ ਦੇ ਵਫ਼ਦ ਵਿੱਚ ਨਵਪ੍ਰੀਤ ਬੱਲੀ, ਐਨਡੀ ਤਿਵਾੜੀ, ਗੁਰਬਿੰਦਰ ਸਿੰਘ ਸਸਕੌਰ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਗੁਰਦੀਪ ਸਿੰਘ ਚੀਮਾ, ਗੁਰਜੀਤ ਸਿੰਘ, ਸੁਰਜੀਤ ਸਿੰਘ ਮੁਹਾਲੀ, ਸੁੱਚਾ ਸਿੰਘ ਚਾਹਲ, ਗੁਰਪ੍ਰੀਤ ਸਿੰਘ, ਸ਼ਾਮ ਸੁੰਦਰ ਕਪੂਰ, ਪ੍ਰਿੰਸੀਪਲ ਹਰਜੀਤ ਸਿੰਘ, ਪ੍ਰਿਤਪਾਲ ਸਿੰਘ ਚੌਟਾਲਾ, ਅਮਰਜੀਤ ਸਿੰਘ, ਰਜਿੰਦਰ ਸਿੰਘ ਰਾਜਨ, ਜਸਵਿੰਦਰ ਸਿੰਘ, ਜਗਮੋਹਨ ਸਿੰਘ, ਮਨਦੀਪ ਸਿੰਘ, ਗੁਰਮੀਤ ਸਿੰਘ ਖਾਲਸਾ, ਸੁਰਮੁੱਖ ਸਿੰਘ, ਕਮਲ ਕੁਮਾਰ, ਅਵਨੀਸ਼ ਕਲਿਆਣ, ਜੀਐਸ ਅਨਮੋਲ ਰਤਨ ਆਦਿ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ